ਕਿਸਾਨ ਆਪਣੀ ਕਣਕ ਸੁਕਾ ਕੇ ਹੀ ਮੰਡੀਆਂ ਵਿਚ ਲਿਆਉਣ: ਡਿਪਟੀ ਕਮਿਸ਼ਨਰ

0
105

ਮਾਨਸਾ, 22 ਅਪ੍ਰੈਲ (ਸਾਰਾ ਯਹਾ,(ਬਲਜੀਤ ਸ਼ਰਮਾ) : ਕਣਕ ਦੀ ਲਿਫਟਿੰਗ ਨੂੰ ਲੈ ਕੇ ਡਿਪਟੀ ਕਮਿਸ਼ਨਰ ਮਾਨਸਾ ਸ੍ਰੀਮਤੀ ਅਪਨੀਤ ਰਿਆਤ ਨੇ ਅੱਜ ਖਰੀਦ ਏਜੰਸੀਆਂ, ਕਿਸਾਨ ਯੂਨੀਅਨ ਅਤੇ ਆੜ੍ਹਤੀਆ ਯੂਨੀਅਨ ਨਾਲ ਮੀfੰਟੰਗ ਕੀਤੀ ਜਿਸ ਦੌਰਾਨ ਉਨ੍ਹਾਂ ਮੰਡੀਆਂ ਵਿਚ ਕਣਕ ਦੀ ਖਰੀਦ ਸਬੰਧੀ ਵਿਚਾਰ ਵਟਾਂਦਰਾ ਕੀਤਾ।
    ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਣਕ ਦੀ ਨਮੀਂ ਮਾਪਦੰਡਾਂ ਅਨੁਸਾਰ ਹੀ ਚੈੱਕ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨ ਆਪਣੀ ਕਣਕ ਸੁਕਾ ਕੇ ਹੀ ਮੰਡੀਆਂ ਵਿਚ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰਾਂ ਦੀ ਖੱਜਲ ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ।
    ਉਨ੍ਹਾਂ ਕਿਹਾ ਕਿ ਐਸ.ਡੀ.ਐਮਜ਼ ਵੱਲੋਂ ਰੋਜ਼ਾਨਾ ਉਨ੍ਹਾਂ ਦੇ ਅਧਿਕਾਰ ਖੇਤਰ ਵਿਚ ਆਉਂਦੀਆਂ ਮੰਡੀਆਂ ਦਾ ਜਾਇਜ਼ਾ ਲਿਆ ਜਾਵੇਗਾ। ਉਨ੍ਹਾਂ ਨਾਲ ਹੀ ਕਿਹਾ ਕਿ ਐਮ.ਡੀ. ਪਨਸਪ ਸ. ਅਮਰਪਾਲ ਸਿੰਘ ਨੂੰ ਕਣਕ ਦੀ ਖਰੀਦ ਸਬੰਧੀ ਮਾਨਸਾ, ਬਠਿੰਡਾ ਅਤੇ ਫਿਰੋਜ਼ਪੁਰ ਵਿਖੇ ਤਾਇਨਾਤ ਕੀਤਾ ਗਿਆ ਹੈ ਅਤੇ ਉਨ੍ਹਾਂ ਅੱਜ ਮਾਨਸਾ ਦਾ ਦੌਰਾ ਕਰਦਿਆਂ ਕਣਕ ਦੀ ਖਰੀਦ ਸਬੰਧੀ ਸੰਤੁਸ਼ਟੀ ਪ੍ਰਗਟ ਕੀਤੀ ਹੈ।
    ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਵੱਲੋਂ ਕਣਕ ਦੀ ਖਰੀਦ ਨੂੰ ਲੈ ਕੇ ਪ੍ਰਗਟਾਇਆ ਜਾ ਰਿਹਾ ਰੋਸ ਖਤਮ ਹੋ ਗਿਆ ਹੈ ਅਤੇ ਕਿਸਾਨਾਂ ਨੂੰ ਇਸ ਸਬੰਧੀ ਕੋਈ ਵੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਐਤਵਾਰ ਸ਼ਾਮ ਤੱਕ 48348 ਮੀਟਰਿਕ ਟਨ ਕਣਕ ਮੰਡੀਆਂ ਵਿਚ ਪਹੁੰਚ ਚੁੱਕੀ ਹੈ ਜਿਸ ਵਿਚੋਂ 25648 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਬਾਕੀ ਦੀ ਵੀ ਜਲਦ ਹੀ ਖਰੀਦ ਲਈ ਜਾਵੇਗੀ।

LEAVE A REPLY

Please enter your comment!
Please enter your name here