ਮਾਨਸਾ, 06 ਮਾਰਚ:- (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) ਜ਼ਿਲਾ ਮਾਨਸਾ ਦੇ ਪਿੰਡਾਂ ਵਿੱਚ ਕਿਸਾਨ ਸਮਾਨ ਨਿਧੀ (ਪੀ.ਐਮ -ਕਿਸਾਨ) ਯੋਜਨਾ ਦੀ ਆਈ.ਡੀ. ਅਤੇ ਹੋਰ ਸੈਂਟਰ ਵੱਲੋਂ ਆ ਰਹੀਆਂ ਸਕੀਮਾਂ ਦੇ ਆਨਲਾਈਨ ਅਪਲਾਈ ਕਰਨ ਦੇ ਕੈਂਪ ਲਗਾਏ ਗਏ। ਇਹ ਕੈਂਪ ਡਾ ਹਰਵਿੰਦਰ ਸਿੰਘ ਸਿੱਧੂ ਖੇਤੀ ਬਾੜੀ ਮੁੱਖ ਅਫ਼ਸਰ , ਸੁਖਵਿੰਦਰ ਸਿੰਘ ਸਰਕਲ ਅਫ਼ਸਰ ਬਲਾਕ ਉੱਭਾ, ਜੋਨੀ ਗਰਗ ਅਤੇ ਅਮਨਦੀਪ ਸਿੰਘ ਵੱਲੋਂ ਜ਼ਿਲ੍ਹਾ ਪ੍ਰਧਾਨ ਗੋਮਾ ਰਾਮ ਪੁਨੀਆ ਅਤੇ ਜ਼ਿਲ੍ਹਾ ਜਨਰਲ ਸਕੱਤਰ ਮੁਨੀਸ਼ ਬੱਬੀ ਦਾਨੇਵਾਲੀਆ ਦੀ ਅਗਵਾਈ ਹੇਠ ਪਿੰਡ ਜਵਾਹਰਕੇ, ਉੱਭਾ ਅਤੇ ਠੂਠਿਆਂਵਾਲੀ ਵਿਖੇ ਲਗਾਇਆ ਗਿਆ। ਗੋਮਾ ਰਾਮ ਪੁਨੀਆ ਜ਼ਿਲ੍ਹਾ ਪ੍ਰਧਾਨ ਭਾਜਪਾ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨ ਸਮਾਨ ਨਿਧੀ (ਪੀ.ਐਮ -ਕਿਸਾਨ) ਯੋਜਨਾ ਦਾ ਲਾਭ ਲੈਣ ਲਈ ਕਿਸਾਨ ਆਈ.ਡੀ. ਦਾ ਹੋਣਾ ਬਹੁਤ ਜਰੂਰੀ ਹੈ । ਕਿਸਾਨਾਂ ਨੂੰ ਜਲਦ ਤੋਂ ਜਲਦ ਆਪਣੀ ਕਿਸਾਨ ਆਈ.ਡੀ. ਬਣਵਾ ਲੈਣੀ ਚਾਹੀਦੀ ਹੈ
। ਕੇਂਦਰ ਸਰਕਾਰ ਵੱਲੋਂ ਆ ਰਹੀਆਂ ਯੋਜਨਾਵਾਂ ਤਾਂ ਹੀ ਕਿਸਾਨਾਂ ਤੱਕ ਪਹੁੰਚਣਗੀਆਂ ਜੇਕਰ ਤੁਹਾਡੀ ਕਿਸਾਨ ਆਈ.ਡੀ. ਬਣੀ ਹੋਈ ਹੈ।
ਇਸ ਮੌਕੇ ਤੇ ਮੁਨੀਸ਼ ਬੱਬੀ ਦਾਨੇਵਾਲੀਆ ਜ਼ਿਲ੍ਹਾ ਜਨਰਲ ਸਕੱਤਰ ਮਾਨਸਾ ਨੇ ਕਿਹਾ ਕਿ ਭਾਰਤੀਯ ਜਨਤਾ ਪਾਰਟੀ ਹਮੇਸ਼ਾ ਕਿਸਾਨਾਂ ਦੇ ਹਿੱਤਾਂ ਲਈ ਪਹਿਲ ਦੇ ਆਧਾਰ ਤੇ ਕੰਮ ਕਰਦੀ ਹੈ। ਪਾਰਟੀ ਵੱਲੋਂ ਅਨੇਕਾਂ ਯੋਜਨਾਵਾਂ ਅਤੇ ਸਕੀਮਾਂ ਮਜ਼ਦੂਰਾਂ ਅਤੇ ਕਿਸਾਨਾਂ ਲਈ ਚਲਾਈਆਂ ਗਈਆਂ ਹਨ, ਜਿਨ੍ਹਾਂ ਨੂੰ ਵਿਰੋਧੀ ਪਾਰਟੀਆਂ ਵੱਲੋਂ ਅਣਗੌਲਿਆ ਕੀਤਾ ਜਾਂਦਾ ਹੈ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਕਿਸਾਨ ਸਮਾਨ ਨਿਧੀ (ਪੀ.ਐਮ -ਕਿਸਾਨ) ਯੋਜਨਾ ਦਾ ਲਾਭ ਲੈਣ ਲਈ ਕਿਸਾਨ ਆਈ.ਡੀ. ਦਾ ਪੀ.ਐਮ -ਕਿਸਾਨ ਡਾਟਾਬੇਸ ਨਾਲ ਸੀਡਿੰਗ ਕਰਨਾ ਲਾਜ਼ਮੀ ਹੈ। ਸਿਰਫ਼ ਉਹੀ ਕਿਸਾਨ ਯੋਜਨਾ ਦਾ ਲਾਭ ਪ੍ਰਾਪਤ ਕਰ ਸਕਣਗੇ ਜਿਨ੍ਹਾਂ ਦੀ ਕਿਸਾਨ ਆਈ.ਡੀ. ਤਿਆਰ ਹੋ ਚੁੱਕੀ ਹੋਵੇਗੀ ਅਤੇ ਉਹ ਪੀ.ਐਮ -ਕਿਸਾਨ ਡਾਟਾਬੇਸ ਨਾਲ ਜੁੜੀ ਹੋਵੇਗੀ।
ਕਿਸਾਨ ਆਈ.ਡੀ. ਬਣਾਉਣ ਦਾ ਕੰਮ ਕਾਮਨ ਸਰਵਿਸ ਸੈਂਟਰਾਂ ਰਾਹੀਂ ਕੀਤਾ ਜਾ ਰਿਹਾ ਹੈ। ਪਿੰਡ ਪੱਧਰ ‘ਤੇ ਇਹ ਕੰਮ ਵਿਲੇਜ ਲੈਵਲ ਇੰਟਰਪ੍ਰਿਨਿਊਰ ਵੱਲੋਂ ਕੀਤਾ ਜਾ ਰਿਹਾ ਹੈ। ਕਿਸਾਨ ਆਪਣੇ ਨੇੜਲੇ ਕਾਮਨ ਸਰਵਿਸ ਸੈਂਟਰ ‘ਤੇ ਜਾ ਕੇ ਜ਼ਰੂਰੀ ਦਸਤਾਵੇਜ਼ਾਂ ਨਾਲ ਆਪਣੀ ਫਾਰਮਰ ਆਈ.ਡੀ. ਬਣਵਾ ਸਕਦੇ ਹਨ।