

ਝੁਨੀਰ 13 ਮਾਰਚ (ਬੀ.ਪੀ.ਅੈਸ.): ਥਾਣਾ ਝੁਨੀਰ ਵਿਖੇ ਨਵੇਂ ਆਏ ਥਾਣਾ ਮੁਖੀ ਹਰਜੀਤ ਸਿੰਘ ਮਾਨ ਨੇ ਆਪਣਾ ਅਹੁਦਾ ਸੰਭਾਲਿਆ। ਉਨ੍ਹਾਂ ਸਮੂਹ ਸਟਾਫ਼ ਨਾਲ ਮੀਟਿੰਗ ਕਰਦਿਆਂ ਕਿਹਾ ਕੇ ਪੂਰੇ ਇਲਾਕੇ ਵਿੱਚ ਕਿਸੇ ਵੀ ਤਰ੍ਹਾਂ ਦਾ ਕ੍ਰਾਈਮ ਨਾ ਹੋਵੇ ਇਸ ਲਈ ਸਾਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣੀ ਹੋਵੇਗੀ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਥਾਣਾ ਝੁਨੀਰ ਅਧੀਨ ਪੈਂਦੇ ਦੋ ਅੰਤਰਰਾਜੀ ਨਾਕੇ ਪਿੰਡ ਮੋਫਰ ਅਤੇ ਪਿੰਡ ਮੋੜਾ ਵਿਖੇ ਲਗਾਏ ਗਏ ਹਨ। ਇਨ੍ਹਾਂ ਨਾਕਿਆਂ ਉੱਪਰ ਸੀਸੀਟੀਵੀ ਕੈਮਰਿਆਂ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ ਲਗਾਤਾਰ ਚੌਵੀ ਘੰਟੇ ਲੱਗਣ ਵਾਲੇ ਇਨ੍ਹਾਂ ਨਾਕਿਆਂ ਦੌਰਾਨ ਹਰਿਆਣਾ ਵੱਲੋਂ ਆਉਣ ਵਾਲੇ ਵਹੀਕਲਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਜਾਵੇਗੀ ਤਾਂ ਕਿ ਕੋਈ ਵੀ ਗੈਰ ਸਮਾਜਿਕ ਅਨਸਰ ਕੋਈ ਗੈਰ ਕਾਨੂੰਨੀ ਵਸਤੂ ਲੈ ਕੇ ਪੰਜਾਬ ਚ ਦਾਖਲ ਨਾ ਹੋ ਸਕੇ। ਉਨ੍ਹਾਂ ਕਿਹਾ ਕਿ ਪੂਰੇ ਇਲਾਕੇ ਵਿਚ ਪੁਲਿਸ ਦੀ ਗਸ਼ਤ ਅਤੇ ਨਾਕੇਬੰਦੀ ਸਖ਼ਤ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਗੈਰ ਸਮਾਜਿਕ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ । ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦਾ ਕੋਈ ਸਮਾਜ ਵਿਰੋਧੀ ਅਨਸਰਾਂ ਜਾਂ ਗੈਰ ਕਾਨੂੰਨੀ ਕੰਮ ਦੀ ਕੋਈ ਵੀ ਗੱਲ ਦਾ ਪਤਾ ਲੱਗਦਾ ਹੈ ਤਾਂ ਉਹ ਬੇਝਿਜਕ ਥਾਣੇ ਆ ਕੇ ਜਾਂ ਉਨ੍ਹਾਂ ਦੇ ਮੋਬਾਇਲ ਨੰਬਰ ਤੇ ਸੰਪਰਕ ਕਰ ਸਕਦੇ ਹਨ ਤਾਂ ਕਿ ਇਲਾਕੇ ਵਿੱਚ ਕਿਸੇ ਵੀ ਤਰ੍ਹਾਂ ਦਾ ਕੋਈ ਗੈਰ ਸਮਾਜਿਕ ਕੰਮ ਨਾ ਹੋ ਸਕੇ । ਉਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ, ਕਲੱਬ ਮੈਂਬਰਾਂ ਤੇ ਅਹੁਦੇਦਾਰਾਂ ਅਤੇ ਮੋਹਤਵਰ ਵਿਅਕਤੀਆਂ ਨੂੰ ਪੁਲਿਸ ਦੀ ਮਦਦ ਅਤੇ ਸਹਿਯੋਗ ਕਰਨ ਲਈ ਕਿਹਾ
EDITED BY : SARA YAHA | | Last Updated : 7:20 pm 13 ਮਾਰਚ 2019
EDITED BY : SARA YAHA | | Last Updated : 7:20 pm 13 ਮਾਰਚ 2019





















