

ਮਾਨਸਾ, 30 ਜਨਵਰੀ (ਸਾਰਾ ਯਹਾ,(ਬਲਜੀਤ ਸ਼ਰਮਾ) : ਦਫਤਰ ਸਿਵਲ ਸਰਜਨ ਮਾਨਸਾ ਵਿਖੇ ਸਿਵਲ ਸਰਜਨ (ਕਾਰਜਕਾਰੀ) ਡਾ. ਸੁਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ ਬਲਿਦਾਨ ਦਿਵਸ ‘ਤੇ ਸਮੂਹ ਸਟਾਫ ਕੁਸ਼ਟ ਰੋਗੀਆਂ ਦਾ ਇਲਾਜ ਕਰਨ ਅਤੇ ਉਨ੍ਹਾਂ ਨੂੰ ਇਲਾਜ ਲਈ ਪ੍ਰੇਰਿਤ ਕਰਨ ਦਾ ਪ੍ਰਣ ਲਿਆ ਗਿਆ।
ਸਿਹਤ ਵਿਭਾਗ ਮਾਨਸਾ ਵੱਲੋਂ ਪ੍ਰਣ ਵਿੱਚ ਕਿਹਾ ਗਿਆ ਕਿ ਉਹ ਕੁਸ਼ਟ ਰੋਗ ਦੇ ਲੱਛਣ ਵਾਲੇ ਵਿਅਕਤੀਆਂ ਅਤੇ ਪੀੜਤ ਵਿਅਕਤੀਆਂ ਨੂੰ ਨਜ਼ਦੀਕੀ ਸਿਹਤ ਕੇਂਦਰ ਵਿੱਚ ਲਿਜਾਣ ਲਈ ਪ੍ਰੇਰਿਤ ਕਰਨਗੇ ਅਤੇ ਜੇਕਰ ਕਿਸੇ ਵਿਅਕਤੀ ਵਿੱਚ ਕੁਸ਼ਟ ਰੋਗ ਦੇ ਲੱਛਣ ਪਾਏ ਜਾਂਦੇ ਹਨ, ਉਹਨਾਂ ਵਿਅਕਤੀਆਂ ਦਾ ਇਲਾਜ ਕਰਵਾਉਣ ਵਿੱਚ ਪੂਰੀ ਮਦਦ ਕਰਨਗੇ। ਪ੍ਰਣ ਲਿਆ ਗਿਆ ਕਿ ਜੇਕਰ ਉਨ੍ਹਾਂ ਦੀ ਨਿਗਾਹ ਵਿੱਚ ਉਨ੍ਹਾਂ ਦੇ ਪਰਿਵਾਰ ਜਾਂ ਸਮਾਜ ਵਿੱਚ ਕੋਈ ਕੁਸ਼ਟ ਰੋਗੀ ਹੈ, ਤਾਂ ਉਹ ਉਸਦੇ ਨਾਲ ਉੱਠਣ-ਬੈਠਣ ਅਤੇ ਘੁੰਮਣ-ਫਿਰਨ ਅਤੇ ਕਿਸੇ ਤਰ੍ਹਾਂ ਦਾ ਭੇਦ-ਭਾਵ ਨਹੀਂ ਕਰਨਗੇ।
ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੇ ਪ੍ਰਣ ਲਿਆ ਕਿ ਉਹ ਕੁਸ਼ਟ ਰੋਗੀ ਦੇ ਨਾਲ ਸਮਾਜਿਕ ਭੇਦ-ਭਾਵ ਨੂੰ ਸਦਾ ਰੋਕਣ ਲਈ ਯਤਨਸ਼ੀਲ ਰਹਿਣਗੇ। ਉਹ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ ਬਲੀਦਾਨ ਦਿਵਸ ‘ਤੇ ਕੁਸ਼ਟ ਰੋਗ ਮੁਕਤ ਭਾਰਤ ਲਈ ਸਦਾ ਯਤਨਸ਼ੀਲ ਰਹਿਣਗੇ।
EDITED BY : SARA YAHA | | Last Updated : 7:16 pm 30 ਜਨਵਰੀ 2019























