*ਕੂਲਰ ਫੈਕਟਰੀ ਚ ਲੱਗੀ ਅੱਗ, ਲੱਖਾਂ ਦਾ ਨੁਕਸਾਨ*

0
246

ਬੁਢਲਾਡਾ 16 ਅਪ੍ਰੈਲ (ਸਾਰਾ ਯਹਾਂ/ਮੇਹਤਾ ਅਮਨ) ਬੁਢਲਾਡਾ ਸ਼ਹਿਰ ਦੇ ਨੇੜਲੇ ਪਿੰਡ ਅਹਿਮਦਪੁਰ ਰੇਲਵੇ ਫਾਟਕ ਦੇ ਨਜ਼ਦੀਕ ਅੱਗਰਵਾਲ ਇੰਡਸਟਰੀਅਲ ਕੂਲਰ ਫੈਕਟਰੀ ਵਿੱਚ ਅੱਜ ਬਾਅਦ ਦੁਪਹਿਰ ਸਮੇਂ ਭਿਆਨਕ ਅੱਗ ਲੱਗਣ ਨਾਲ ਲੱਖਾਂ Wਪਏ ਦਾ ਨੁਕਸਾਨ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ। ਇਸ ਮੌਕੇ ਜਾਣਕਾਰੀ ਦਿੰਦਿਆਂ ਅੱਗਰਵਾਲ ਇੰਡਸਟਰੀਅਲ ਦੇ ਮਾਲਕ ਦੇ ਨਜ਼ਦੀਕੀ  ਅਸ਼ੋਕ ਕੁਮਾਰ ਨੇ ਦੱਸਿਆ ਕਿ ਦੁਪਹਿਰ ਸਮੇਂ ਜਦੋਂ ਉਨਾਂ ਨੂੰ ਫੈਕਟਰੀ ਚ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਤਾਂ ਉਹਨਾਂ ਵੱਲੋਂ ਤੁਰਤ ਨਗਰ ਕੌਂਸਲ ਬੁਢਲਾਡਾ ਦੀ ਫਾਈਰ ਬ੍ਰਿਗੇਡ ਨਾਲ ਸੰਪਰਕ ਕੀਤਾ ਅਤੇ ਉਸ ਉਪਰੰਤ ਬੁਢਲਾਡਾ ਅਤੇ ਮਾਨਸਾ ਦੀਆਂ ਅੱਗ ਬੁਝਾਓ ਗੱਡੀਆਂ ਮੌਕੇ ਤੇ ਪਹੁੰਚੀਆਂ ਅਤੇ ਪਿੰਡ ਵਾਸੀਆਂ ਵੱਲੋਂ ਗੁਰਦੁਆਰਾ ਸਾਹਿਬ ਤੋਂ ਅਨਾਉਂਸਮੈਂਟ ਕਰਕੇ ਵੱਡੀ ਗਿਣਤੀ ਵਿੱਚ ਪਿੰਡ ਦੇ ਲੋਕ ਪਾਣੀ ਦੀਆਂ ਟੈਂਕੀਆਂ ਲੈ ਕੇ ਮੌਕੇ ਤੇ ਪਹੁੰਚ ਗਏ ਅਤੇ ਅੱਗ ਤੇ ਕਾਬੂ ਪਾਇਆ ਗਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸਵਾਹ ਹੋ ਗਿਆ ਹੈ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਸੁਖਪਾਲ ਸਿੰਘ, ਸਰਪੰਚ ਹਰਭਜਨ ਸਿੰਘ ਅਹਿਮਦਪੁਰ, ਫਾਇਰ ਬਿਗ੍ਰੇਡ ਮੁਲਾਜਮ ਮਨਜੀਤ ਸਿੰਘ ਤੋਂ ਇਲਾਵਾ ਕੌਂਸਲਰ ਸੁਖਜੀਤ ਸਿੰਘ ਸੋਨੀ, ਕੌਂਸਲਰ ਪ੍ਰੇਮ ਕੁਮਾਰ, ਬਲਵਿੰਦਰ ਬਿੰਦਰੀ, ਕਾਲਾ ਧਲੇਵਾ ਅਹਿਮਦਪੁਰ ਤੋਂ ਇਲਾਵਾ ਵੱਡੀ ਆਸ ਪਾਸ ਦੇ ਲੋਕਾਂ ਵੱਲੋਂ ਅੱਗ ਬੁਝਾਉਣ ਚ ਸਹਿਯੋਗ ਦਿੱਤਾ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੀੜ੍ਹਤ ਪਰਿਵਾਰ ਨੂੰ ਬਣਦਾ ਮੁਆਵਜਾ ਦਿੱਤਾ ਜਾਵੇ।

LEAVE A REPLY

Please enter your comment!
Please enter your name here