ਕੇਂਦਰੀ ਮੰਤਰੀ ਨੇ ਕੀਤੀ ਵਿਕਾਸ ਕੰਮਾਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਅਧਿਕਾਰੀਆਂ ਨੂੰ ਵਿਕਾਸ ਕੰਮਾਂ ਦੇ ਵਰਤੋਂ ਸਰਟੀਫਿਕੇਟ ਜਲਦ ਦੇਣ ਦੀ ਕੀਤੀ ਹਦਾਇਤ

0
4

ਮਾਨਸਾ, 12 ਅਪ੍ਰੈਲ ਸਾਰਾ ਯਾਹਾ (ਹੀਰਾ ਸਿੰਘ ਮਿੱਤਲ): ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਭਾਰਤ ਸਰਕਾਰ ਅਤੇ ਲੋਕ ਸਭਾ ਮੈਂਬਰ ਹਲਕਾ ਬਠਿੰਡਾ ਸ਼੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅੱਜ ਦੇਰ ਸ਼ਾਮ ਉਚੇਚੇ ਤੌਰ ‘ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਰੀਖੱਣ ਕਮੇਟੀ (ਡਿਸਟ੍ਰਿਕਟ ਡਿਵੈਲਪਮੈਂਟ ਕੋ-ਆਰਡੀਨੇਸ਼ਨ ਐਂਡ ਮੋਨੀਟਰਿੰਗ) ਕਮੇਟੀ ਤਹਿਤ ਵਿਕਾਸ ਕੰਮਾਂ ਦਾ ਜਾਇਜ਼ਾ ਲੈਣ ਲਈ ਸਥਾਨਕ ਬੱਚਤ ਭਵਨ ਵਿਖੇ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਨਾਲ ਮੈਂਬਰ ਰਾਜ ਸਭਾ ਸ਼੍ਰੀ ਬਲਵਿੰਦਰ ਸਿੰਘ ਭੂੰਦੜ ਅਤੇ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਬਲਵਿੰਦਰ ਸਿੰਘ ਧਾਲੀਵਾਲ ਵੀ ਮੌਜੂਦ ਸਨ।
ਮੀਟਿੰਗ ਦੌਰਾਨ ਸਭ ਤੋਂ ਪਹਿਲਾਂ ਕੇਂਦਰੀ ਮੰਤਰੀ ਸ਼੍ਰੀਮਤੀ ਬਾਦਲ ਨੇ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਕੋਲੋਂ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਤਹਿਤ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲਿਆ। ਇਸ ਉਪਰੰਤ ਉਨ੍ਹਾਂ ਕੌਮੀ ਪੇਂਡੂ ਪੀਣ ਵਾਲੇ ਪਾਣੀ ਪ੍ਰੋਗਰਾਮ ਅਤੇ ਸਵੱਛ ਭਾਰਤ ਮਿਸ਼ਨ ਤਹਿਤ ਕੰਮਾਂ ਦਾ ਜਾਇਜ਼ਾ ਲਿਆ। ਉਨ੍ਹਾਂ ਸਬੰਧਿਤ ਅਧਿਕਾਰੀਆਂ ਤੋਂ ਜ਼ਿਲ੍ਹੇ ਅੰਦਰ ਬਣੇ ਪਖਾਨਿਆਂ ਬਾਰੇ ਵੀ ਜਾਣਕਾਰੀ ਹਾਸਿਲ ਕੀਤੀ।
ਕੇਂਦਰੀ ਮੰਤਰੀ ਸ਼੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਸਿਹਤ ਵਿਭਾਗ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਮਗਨਰੇਗਾ, ਜ਼ਿਲ੍ਹਾ ਪ੍ਰੀਸ਼ਦ, ਜ਼ਿਲ੍ਹਾ ਵਿਕਾਸ ਦੇ ਪੰਚਾਇਤ ਦਫ਼ਤਰ, ਨਹਿਰੀ ਵਿਭਾਗ, ਖੇਤੀਬਾੜੀ ਵਿਭਾਗ, ਬਿਜਲੀ ਬੋਰਡ ਆਦਿ ਵਿਭਾਗਾਂ ਤੋਂ ਵੀ ਚੱਲ ਰਹੇ ਜਾਂ ਮੁਕੰਮਲ ਹੋ ਚੁੱਕੇ ਵਿਕਾਸ ਕੰਮਾਂ ਸਬੰਧੀ ਜਾਣਕਾਰੀ ਹਾਸਿਲ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜਿਹੜੇ ਕੰਮ ਮੁਕੰਮਲ ਹੋ ਚੁੱਕੇ ਹਨ, ਉਨ੍ਹਾਂ ਦੇ ਵਰਤੋਂ ਸਰਟੀਫਿਕੇਟ ਜਲਦ ਹੀ ਜਮ੍ਹਾ ਕਰਵਾਏ ਜਾਣ।
ਇਸ ਮੌਕੇ ਹਲਕਾ ਵਿਧਾਇਕ ਸਰਦੂਲਗੜ੍ਹ ਸ਼੍ਰੀ ਦਿਲਰਾਜ ਸਿੰਘ ਭੂੰਦੜ, ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਸ਼੍ਰੀ ਸੁਖਦੇਵ ਸਿੰਘ ਚੈਨੇਵਾਲਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਗੁਰਮੀਤ ਸਿੰਘ ਸਿੱਧੂ, ਸਾਬਕਾ ਵਿਧਾਇਕ ਸ਼੍ਰੀ ਜਗਦੀਪ ਸਿੰਘ ਨਕਈ, ਸਾਬਕਾ ਵਿਧਾਇਕ ਸ਼੍ਰੀ ਸੁਖਵਿੰਦਰ ਸਿੰਘ ਔਲਖ, ਸ਼੍ਰੀ ਪ੍ਰੇਮ ਕੁਮਾਰ ਅਰੋੜਾ, ਸ਼੍ਰੀ ਗੁਰਮੇਲ ਸਿੰਘ ਫਫੜੇ ਭਾਈਕੇ, ਸ਼੍ਰੀ ਅਵਤਾਰ ਸਿੰਘ ਰਾੜਾ, ਸ਼੍ਰੀ ਗੁਰਪ੍ਰੀਤ ਸਿੰਘ ਝੱਬਰ, ਸ਼੍ਰੀ ਮਿੱਠੂ ਸਿੰਘ ਕਾਹਨੇਕੇ, ਸਿਮਰਜੀਤ ਕੌਰ ਸਿੰਮੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਹੋਰ ਵੀ ਸਖ਼ਸ਼ੀਅਤਾਂ ਮੌਜੂਦ ਸਨ।

LEAVE A REPLY

Please enter your comment!
Please enter your name here