

ਮਾਨਸਾ 19 ਨਵੰਬਰ (ਸਾਰਾ ਯਹਾਂ/ਬੀਰਬਲ ਧਾਲੀਵਾਲ) : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਿਸਾਨ ਵਿਰੋਧੀ ਤਿੰਨੇ ਖੇਤੀ ਬਿਲਾਂ ਨੂੰ ਰੱਦ ਕਰਨ ਦੀ ਖੁਸ਼ੀ ਵੱਚ ਮਾਨਸਾ ਜਿਲ੍ਹੇ ਦੇ ਲੋਕਾਂ ਨੇ ਲੱਡੂ ਵੰਡ ਕੇ ਆਪਸੀ ਖੁਸ਼ੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸੰਵਿਧਾਨ ਬਚਾਓ ਮੰਚ ਦੇ ਆਗੂ ਗੁਰਲਾਭ ਸਿੰਘ ਮਾਹਲ ਐਡਵੋਕੇਟ ਅਤੇ ਵਪਾਰ ਮੰਡਲ ਦੇ ਪ੍ਰਧਾਨ ਮੁਨੀਸ਼ ਬੱਬੀ ਦਾਨੇਵਾਲੀਆ ਨੇ ਕਿਹਾ ਕਿ ਇਨ੍ਹਾਂ ਤਿੰਨ ਖੇਤੀ ਬਿਲਾਂ ਦੇ ਰੱਦ ਕਰਨ ਦੇ ਐਲਾਨ ਨੂੰ ਜਲਦੀ ਤੋਂ ਜਲਦੀ ਕਾਨੂੰਨੀ ਜਾਮਾ ਪਹਿਨਾਇਆ ਜਾਵੇ। ਉਨ੍ਹਾਂ ਕਿਹਾ ਕਿ ਭਾਵੇਂ ਲੇਟ ਹੀ ਸਹੀ ਪਰ ਮੋਦੀ ਸਰਕਾਰ ਨੇ ਗੁਰਪੁਰਬ ਮੌਕੇ ਕਿਸਾਨਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਇਸ ਮੌਕੇ ਤੇ ਜਗਦੀਪ ਸਿੰਘ ਬੁਰਜ ਢਿੱਲਵਾਂ ਪ੍ਰਧਾਨ $ ਸਪਰਸਤ ਸਰਪੰਚ$ਪੰਚ ਯੂਨੀਅਨ, ਕ੍ਰਿਸ਼ਨ ਚੌਹਾਨ ਸੀਪੀਆਈ ਅਤੇ ਡਾH ਧੰਨਾ ਮੱਲ ਗੋਇਲ ਪ੍ਰਧਾਨ ਮੈਡੀਕਲ ਪ੍ਰੈਕਟੀਸ਼ਨਰਜ਼ ਯੂਨੀਅਨ ਨੇ ਕਿਹਾ ਕਿ ਐਮਐਸਪੀ ਨੂੰ ਵੀ ਕਾਨੂੰਨੀ ਜਾਮਾ ਪਹਿਨਾਇਆ ਜਾਵੇ। ਇਸ ਮੌਕੇ ਪਿੰਡ ਵਾਸੀਆਂ ਵਿੱਚ ਭਾਰੀ ਖੁਸ਼ੀ ਪਾਈ ਗਈ ਅਤੇ ਗੁਰਪੁਰਬ ਮੌਕੇ ਕਿਸਾਨਾਂ ਨੂੰ ਮਿਲੀ ਖੁਸ਼ੀ ਮੌਕੇ ’ਤੇ ਪਿੰਡ ਵਾਸੀਆਂ ਨੇ ਕਿਹਾ ਕਿ ਜੇਕਰ ਸਮਾਂ ਰਹਿੰਦੇ ਇਹ ਬਿਲ ਵਾਪਸ ਲਏ ਗਏ ਹੁੰਦੇ ਤਾਂ ਜਿਹੜੇ 700 ਤੋਂ ਵੱਧ ਕਿਸਾਨ ਸ਼ਹੀਦ ਹੋਏ, ਉਨ੍ਹਾਂ ਨੂੰ ਸ਼ਹਾਦਤ ਨਾ ਦੇਣੀ ਪੈਂਦੀ। ਇਸ ਮੌਕੇ ਤੇ ਮੁਨੀਸ਼ ਬੱਬੀ ਦਾਨੇਵਾਲੀਆ ਪ੍ਰਧਾਨ ਵਪਾਰ ਮੰਡਲ ਮਾਨਸਾ ਨੇ ਕਿਹਾ ਕਿ ਪੰਜਾਬੀਆਂ ਨੇ ਇੱਕ ਵਾਰ ਫੇਰ ਸਾਬਤ ਕਰ ਦਿੱਤਾ ਹੈ ਕਿ ਜਿਸ ਵੀ ਲਹਿਰ ਵਿੱਚ ਉਹ ਭਾਗ ਲੈਂਦੇ ਹਨ, ਉਸ ਨੂੰ ਗੌਰਵਮਈ ਢੰਗ ਨਾਲ ਜਿੱਤ ਕੇ ਹੀ ਛਡਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਇਹ ਤਿੰਨੇ ਖੇਤੀ ਕਾਨੂੰਨ ਵਾਪਸ ਕਰਵਾਉਣ ਦੀ ਲੜਾਈ ਆਜ਼ਾਦੀ ਦੀ ਲੜਾਈ ਤੋਂ ਬਾਅਦ ਦੇਸ਼ ਦੀ ਸਭ ਤੋਂ ਵੱਡੀ ਲੋੋਕ ਲਹਿਰ ਹੈ।























