

ਲੁਧਿਆਣਾ (ਸਾਰਾ ਯਹਾ) : ਕੇਰਲ ‘ਚ ਭਾਰੀ ਮੀਂਹ ਤੇ ਹੜ੍ਹ ਕਾਰਨ ਹੋ ਰਹੀ ਤਬਾਹੀ ਦੇ ਚੱਲਦਿਆਂ ਅੱਜ ਪੰਜਾਬ ਸਰਕਾਰ ਵੱਲੋਂ ਰਾਹਤ ਵਜੋਂ ਲੁਧਿਆਣਾ ਦੇ ਗੁਰੂ ਨਾਨਕ ਦੇਵ ਸਟੇਡੀਅਮ ਚੋਂ ਇਕ ਲੱਖ ਪੈਕੇਟ ਖਾਣ ਸਮੱਗਰੀ ਭੇਜੀ ਗਈ।
ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਤੇ ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਖਾਸ ਤੌਰ ‘ਤੇ ਮੌਜੂਦ ਰਹੇ। ਉਨ੍ਹਾਂ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਰਹਿਨੁਮਾਈ ‘ਚ ਕੇਰਲ ਦੇ ਹਾਲਾਤਾਂ ਦੇ ਮੱਦੇਨਜ਼ਰ ਸਹਾਇਤਾ ਵਜੋਂ ਇਹ ਖਾਣ ਸਮੱਗਰੀ ਭੇਜੀ ਗਈ।
ਦੱਸ ਦੇਈਏ ਕਿ ਕੇਰਲ ‘ਚ ਹੜ੍ਹਾਂ ਕਾਰਨ ਵੱਡੀ ਗਿਣਤੀ ‘ਚ ਮੌਤਾਂ ਹੋ ਰਹੀਆਂ ਹਨ ਤੇ ਹਜ਼ਾਰਾਂ ਲੋਕ ਘਰੋਂ ਬੇਘਰ ਹੋ ਗਏ ਹਨ। ਕੇਰਲ ‘ਚ ਹੁਣ ਤੱਕ ਹੜ੍ਹਾਂ ਦੀ ਮਾਰ ਹੇਠ 324 ਲੋਕਾਂ ਦੀ ਮੌਤ ਹੋ ਚੁੱਕੀ ਹੈ।
EDITED BY : SARA YAHA | | Last Updated :6:23 pm 18 august 2018























