ਕੈਪਟਨ ਅਮਰਿੰਦਰ ਸਿੰਘ ਨੇ ਬਾਦਲਾਂ ਦੇ ਮੁਆਫੀਨਾਮੇ ਨੂੰ ਧਰਮ ਦੇ ਨਾਂ ‘ਤੇ ਸਿਆਸੀ ਡਰਾਮਾ ਦੱਸਿਆ

0
24

ਚੰਡੀਗੜ•, 08 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ (ਐਸ.ਏ.ਡੀ) ਦੇ ਆਗੂਆਂ ਦੀ ਧਰਮ ਦੇ ਨਾਂ ‘ਤੇ ਸਿਆਸੀ ਡਰਾਮਾ ਕਰਨ ਲਈ ਖਿੱਲੀ ਉਡਾਈ ਹੈ ਅਤੇ ਆਪਣੇ ਪਿਛਲੇ 10 ਸਾਲ ਦੇ ਕੁਸ਼ਾਸ਼ਨ ਦੌਰਾਨ ਕੀਤੀਆਂ ਗਲਤੀਆਂ ਲਈ ਪਸ਼ਚਾਤਾਪ ਕਰਨ ਲਈ ਚੁਣੌਤੀ ਦਿੱਤੀ ਹੈ।
ਅੱਜ ਇਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਬਾਦਲ ਪਰਿਵਾਰ ਅਤੇ ਹੋਰਾਂ ਆਗੂਆਂ ਤੇ ਵਿਧਾਇਕਾਂ ਵੱਲੋਂ ਜਨਤਕ ਹਿਮਾਇਤ ਹਾਸਲ ਕਰਨ ਵਾਸਤੇ ਧਰਮ ਦੀ ਦੁਵਰਤੋਂ ਕਰਨ ਲਈ ਤਿੱਖੀ ਆਲੋਚਨਾ ਕੀਤੀ ਹੈ ਕਿਉਂਕਿ ਅਕਾਲੀ ਦਲ ਪਿਛਲੇ ਦੋ ਸਾਲਾਂ ਦੌਰਾਨ ਆਪਣਾ ਜਨਤਕ ਸਮਰਥਣ ਪੂਰੀ ਤਰ•ਾਂ ਗਵਾ ਚੁੱਕਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਆਪਣੀਆਂ ਗਲਤੀਆਂ ਨੂੰ ਪ੍ਰਵਾਨ ਕਰਨ ਵਿੱਚ ਅਸਫਲ ਰਹਿਣ ‘ਤੇ ਦੁੱਖ ਪ੍ਰਗਟ ਕੀਤਾ ਹੈ ਜਦੋਂ ਕਿ ਉਹ ਮੁਆਫੀ ਦੇ ਲਈ ਅਕਾਲਤਖਤ ਪਹੁੰਚੇ ਹਨ। ਉਨ•ਾਂ ਕਿਹਾ ਕਿ ਬਾਦਲ ਇਸ ਗੱਲ ਨੂੰ ਚੰਗੀ ਤਰ•ਾਂ ਜਾਣਦੇ ਹਨ ਕਿ ਉਨ•ਾਂ ਨੇ ਆਪਣੇ ਕਾਲ ਦੌਰਾਨ ਕਿਹੜੀਆਂ ਗਲਤੀਆਂ ਕੀਤੀਆਂ ਹਨ ਪਰ ਅਜਏੇ ਉਨ•ਾਂ ਨੇ ਇਨ•ਾਂ ਗਲਤੀਆਂ ਲਈ ਮੁਆਫੀ ਨਹੀਂ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਲੀਡਰਸ਼ਿਪ ਦੀ ਆਪਣੇ ਸਿਆਸੀ ਹਿੱਤਾਂ ਦੇ ਵਾਸਤੇ ਧਰਮ ਦੀ ਓਟ ਲੈਣ ਲਈ ਤਿੱਖੀ ਆਲੋਚਨਾ ਕੀਤੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਸਾਫ ਹੈ ਕਿ ਬਾਦਲਾਂ ਦੀ ਨਜ਼ਰ ਆਉਂਦੀਆਂ ਲੋਕ ਸਭਾ ਚੋਣਾਂ ‘ਤੇ ਹੈ ਅਤੇ ਇਸ ਮਕਸਦ ਲਈ ਮੁਆਫ਼ੀ ਦਾ ਡਰਾਮਾ ਰਚਿਆ ਗਿਆ ਹੈ। ਉਨ•ਾਂ ਕਿਹਾ ਕਿ ਜੇ ਉਹ ਆਪਣੀ ਮੁਆਫੀ ਪ੍ਰਤੀ ਸੰਜੀਦਾ ਹਨ ਤਾਂ ਉਨ•ਾਂ ਨੂੰ ਆਪਣੇ ਕੀਤੇ ਕੁਕਰਮਾਂ ਨੂੰ ਪ੍ਰਵਾਨ ਕਰਨ ਲਈ ਹੌਂਸਲਾ ਦਿਖਾਉਣਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਅਕਾਲੀ ਆਗੂਆਂ ਦੀ ਕਥਿਤ ਮਾਫ਼ੀ ਦੀ ਆਲੋਚਨਾ ਕੀਤੀ ਹੈ। ਉਨ•ਾਂ ਕਿਹਾ ਕਿ ਇਹ ਮਾਫ਼ੀ ਉਸ ਸਮੇਂ ਮੰਗੀ ਜਾ ਰਹੀ ਹੈ ਜਦੋਂ ਉਹ ਵੱਖ-ਵੱਖ ਗੰਭੀਰ ਅਤੇ ਨਾਜ਼ੁਕ ਮੁੱਦਿਆਂ ਦੇ ਸਬੰਧ ਵਿੱਚ ਆਲੋਚਨਾ ਦੇ ਕੇਂਦਰ ਵਿੱਚ ਹਨ ਜਿਨ•ਾਂ ਵਿੱਚ ਬੇਅਦਬੀ ਅਤੇ 2015 ਦੀ ਪੁਲਿਸ ਗੋਲੀਬਾਰੀ ਦੀ ਘਟਨਾ ਦਾ ਮਾਮਲਾ ਵੀ ਸ਼ਾਮਲ ਹੈ। ਇਸ ਦੇ ਨਾਲ ਹੀ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ 2007 ਵਿੱਚ ਧਾਰਮਿਕ ਬੇਅਦਬੀ ਦੇ ਮਾਮਲੇ ਵਿੱਚ ਮੁਆਫ਼ੀ ਦੇਣ ਦਾ ਮੁੱਦਾ ਵੀ ਸ਼ਾਮਲ ਹੈ।
ਆਪਣੀ ਪਾਰਟੀ ਦੇ ਉਨ•ਾਂ ਸੀਨੀਅਰ ਆਗੂਆਂ ਦੀ ਆਲੋਚਨਾ ਦੇ ਸ਼ਿਕਾਰ ਬਾਦਲਾਂ ਦੀ ਮੁੱਖ ਮੰਤਰੀ ਨੇ ਤਿੱਖੀ ਆਲੋਚਨਾ ਕੀਤੀ ਹੈ ਜਿਨ•ਾਂ ਨੂੰ ਉਨ•ਾਂ ਨੇ ਹਾਲ ਹੀ ਵਿੱਚ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖਾਸਤ ਕਰ ਦਿੱਤਾ ਹੈ।
ਅਕਾਲੀ ਦਲ ਵਿੱਚ ਤਿੱਖੀ ਦੋ-ਫਾੜ ਅਤੇ ਇਸ ਦੇ ਪੰਜਾਬ ਦੇ ਲੋਕਾਂ ਤੋਂ ਪੂਰੀ ਤਰ•ਾਂ ਨਿਖੜ ਜਾਣ ਦਾ ਜ਼ਿਕਰ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬਾਦਲ ਹੁਣ ਇਕ ਵਾਰ ਫੇਰ ਆਪਣੇ ਖੁਸੇ ਹੋਏ ਆਧਾਰ ਨੂੰ ਪ੍ਰਾਪਤ ਕਰਨ ਲਈ ਨਿਰਾਸ਼ਾ ਵਿੱਚ ਸਿਆਸੀ ਖੇਡਾਂ ਖੇਡ ਰਹੇ ਹਨ। ਉਨ•ਾਂ ਵੱਲੋਂ ਇਹ ਕੋਸ਼ਿਸ਼ਾਂ ਸੰਸਦੀ ਚੋਣਾਂ ਵਿੱਚ ਕੇਵਲ ਛੇ ਮਹੀਨੇ ਰਹਿ ਜਾਣ ਤੋਂ ਪਹਿਲਾਂ ਆਪਣਾ ਸਿਆਸੀ ਆਧਾਰ ਕਾਇਮ ਕਰਨ ਵਾਸਤੇ ਖੇਡੀਆਂ ਜਾ ਰਹੀਆਂ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਬਾਦਲਾਂ ਨੂੰ ਚੁਣੌਤੀ ਦਿੰਦੇ ਹੋਏ ਕਿਹਾ ਹੈ ਕਿ ਜੇ ਉਹ ਪੰਜਾਬ ਦੇ ਲੋਕਾਂ ਪ੍ਰਤੀ ਰੱਤੀ ਭਰ ਵੀ ਸੰਜੀਦਾ ਹਨ ਤਾਂ ਉਹ ਖੁਲ•ੇ ਰੂਪ ਵਿੱਚ ਆਪਣੀਆਂ ਗਲਤੀਆਂ ਨੂੰ ਪ੍ਰਵਾਨ ਕਰਨ।


EDITED BY : SARA YAHA | | Last Updated : 8:20 PM 8 ਦਸੰਬਰ  2018

LEAVE A REPLY

Please enter your comment!
Please enter your name here