ਕੈਪਟਨ ਅਮਰਿੰਦਰ ਸਿੰਘ ਵੱਲੋਂ ਡਰੱਗ ਤੇ ਫੂਡ ਕੈਮੀਕਲ ਲੈਬਾਰਟਰੀ ਦੀ ਮਹਿਲਾ ਅਧਿਕਾਰੀ ਦੀ ਹੱਤਿਆ ਦੀ ਫੌਰੀ ਜਾਂਚ ਦੇ ਨਿਰਦੇਸ਼

0
26

ਚੰਡੀਗੜ੍ਹ,(ਸਾਰਾ ਯਹਾ,ਬਲਜੀਤ ਸ਼ਰਮਾ) 29 ਮਾਰਚ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਪੁਲੀਸ ਮੁਖੀ ਨੂੰ ਖਰੜ ਦੀ ਡਰੱਗ ਤੇ ਫੂਡ ਕੈਮੀਕਲ ਲੈਬਾਰਟਰੀ ਵਿਖੇ ਜ਼ੋਨਲ ਲਾਇਸੰਸਿੰਗ ਅਥਾਰਟੀ ਵਜੋਂ ਤਾਇਨਾਤ ਨੇਹਾ ਸ਼ੋਰੀ ਦੀ ਹੱਤਿਆ ਦੀ ਫੌਰੀ ਜਾਂਚ ਨੂੰ ਯਕੀਨੀ ਬਣਾਉਣ ਲਈ ਆਖਿਆ ਹ।

       ਮਹਿਲਾ ਅਧਿਕਾਰੀ ਦੀ ਹੱਤਿਆ ‘ਤੇ ਚਿੰਤਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਇਸ ਮਾਮਲੇ ਦੀ ਜਾਂਚ ਤੇਜ਼ ਕਰਨ ਦੇ ਹੁਕਮ ਦਿੱਤੇ ਹਨ ਤਾਂ ਕਿ ਕੇਸ ਦੀ ਤਹਿ ਤੱਕ ਜਾਣ ਤੋਂ ਇਲਾਵਾ ਦੋਸ਼ੀ ਨੂੰ ਮਿਸਾਲੀ ਸਜ਼ਾ ਦਿਵਾਉਣੀ ਯਕੀਨੀ ਬਣਾਈ ਜਾ ਸਕੇ।

       ਮੁੱਖ ਮੰਤਰੀ ਨੇ ਕਿਹਾ ਕਿ ਜਨਤਕ ਸੇਵਕ ਨੂੰ ਆਪਣੀ ਡਿਊਟੀ ਨਿਭਾਉਣ ਵਿੱਚ ਕਿਸੇ ਦੇ ਦਖਲ ਦੇਣ ਜਾਂ ਧਮਕਾਉਣ ਦੀ ਹਰਗਿਜ਼ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

       ਇਹ ਦੱਸਣਯੋਗ ਹੈ ਕਿ ਅੱਜ ਸਵੇਰੇ 11.40 ਵਜੇ ਦੇ ਲਗਪਗ ਮੋਰਿੰਡਾ ਵਾਸੀ ਬਲਵਿੰਦਰ ਸਿੰਘ ਪੁੱਤਰ ਗੁਰਬਚਨ ਸਿੰਘ ਨੇ ਆਪਣੇ ਲਾਇਸੰਸੀ ਰਿਵਾਲਵਰ ਨਾਲ ਨੇਹਾ ਸ਼ੋਰੀ ਪਤਨੀ ਵਰੁਣ ਮੌਂਗਾ ਵਾਸੀ ਪੰਚਕੂਲ ਦੀ ਹੱਤਿਆ ਕਰ ਦਿੱਤੀ। ਦੋਸ਼ੀ, ਪੀੜਤਾ ਦੇ ਦਫ਼ਤਰ ‘ਚ ਗਿਆ ਅਤੇ ਦੋ ਗੋਲੀਆਂ ਚਲਾਈਆਂ। ਇਸ ਤੋਂ ਬਾਅਦ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਕਾਬੂ ਆਉਣ ‘ਤੇ ਆਪਣੇ ਆਪ ਨੂੰ ਗੋਲੀ ਮਾਰ ਲਈ। ਖਰੜ ਦੇ ਡੀ.ਐਸ.ਪੀ. ਜੋ ਤੁਰੰਤ ਘਟਨਾਸਥਾਨ ‘ਤੇ ਪਹੁੰਚੇ, ਨੇ ਦੋਸ਼ੀ ਨੂੰ ਹਿਰਾਸਤ ਵਿੱਚ ਲੈ ਲਿਆ। ਉਹ ਇਸ ਵੇਲੇ ਪੀ.ਜੀ.ਆਈ. ਵਿਖੇ ਜੇਰੇ ਇਲਾਜ ਹੈ।

LEAVE A REPLY

Please enter your comment!
Please enter your name here