ਕੈਪਟਨ ਅਮਰਿੰਦਰ ਸਿੰਘ ਵੱਲੋਂ ਸਰਕਾਰੀ ਮੁਲਾਜ਼ਮਾਂ ਦੇ ਮਸਲਿਆਂ ਦਾ ਜਾਇਜ਼ਾ

0
61
AMRITSAR, INDIA - APRIL 26: Captain Amrinder Singh (2R), Congress candidate from Amritsar, during an election campaign meet on April 26, 2014 in Amritsar, India. Amrinder Singh said the anti-Sikh riots of 1984 were the most tragic and gruesome and those responsible should be given exemplary punishment. (Photo by Sameer Sehgal/Hindustan Times via Getty Images)

ਚੰਡੀਗੜ੍ਹ,(ਸਾਰਾ ਯਹਾ,(ਬਲਜੀਤ ਸ਼ਰਮਾ) 4 ਮਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਉਚ ਅਧਿਕਾਰੀਆਂ ਨਾਲ ਸਰਕਾਰੀ ਮੁਲਾਜ਼ਮਾਂ ਨਾਲ ਸਬੰਧਤ ਮਸਲਿਆਂ ਦਾ ਜਾਇਜ਼ਾ ਲਿਆ | ਉਨ੍ਹਾਂ ਨੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਦੀ ਅਗਵਾਈ ਵਾਲੀ ਕੈਬਨਿਟ ਸਬ-ਕਮੇਟੀ ਨੂੰ 27 ਮਈ ਨੂੰ ਮੁਲਾਜ਼ਮਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਨ ਲਈ ਆਖਿਆ ਤਾਂ ਕਿ ਮਸਲਿਆਂ ਦਾ ਹੱਲ ਛੇਤੀ ਕੀਤਾ ਜਾ ਸਕੇ |  ਇਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਭਾਵੇਂ ਚੋਣ ਜ਼ਾਬਤਾ ਲਾਗੂ ਰਹਿਣ ਤੱਕ ਸਰਕਾਰ ਇਸ ਮਸਲੇ ‘ਤੇ ਕੋਈ ਫੈਸਲਾ ਨਹੀਂ ਲੈ ਸਕਦੀ ਪਰ ਇਹ ਮਹਿਸੂਸ ਕੀਤਾ ਗਿਆ ਕਿ ਲੰਬਿਤ ਮਸਲਿਆਂ ਦੇ ਹੱਲ ਲਈ ਚੋਣ ਨਤੀਜਿਆਂ ਦਾ ਐਲਾਨ ਹੋਣ ਤੋਂ ਤੁਰੰਤ ਬਾਅਦ ਇਕ ਮੀਟਿੰਗ ਕੀਤੀ ਜਾਣੀ ਚਾਹੀਦੀ ਹੈ | ਸਰਕਾਰੀ ਕਰਮਚਾਰੀਆਂ ਦੀ ਸਾਰੀਆਂ ਜਾਇਜ਼ ਮੰਗਾਂ ਹੱਲ ਕਰਨ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੈਬਨਿਟ ਸਬ-ਕਮੇਟੀ ਮਾਮਲੇ ਬਾਰੇ ਪੂਰੀ ਤਰ੍ਹਾਂ ਜਾਣੰੂ ਹੈ ਅਤੇ ਮੁਲਾਜ਼ਮਾਂ ਦੇ ਵਡੇਰੇ ਹਿੱਤਾਂ ਦੇ ਮੱਦੇਨਜ਼ਰ ਢੁਕਵਾਂ ਫੈਸਲਾ ਲਿਆ ਜਾਵੇਗਾ | ਬੁਲਾਰੇ ਨੇ ਕਿਹਾ ਕਿ ਸੂਬਾ ਸਰਕਾਰ ਮੁਲਾਜ਼ਮਾਂ ਦੇ ਸਾਰੇ ਵਰਗਾਂ ਦੀ ਸਰਬਪੱਖੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਮੰਨਣਾ ਹੈ ਕਿ ਸਰਕਾਰੀ ਨੀਤੀਆਂ ਅਤੇ ਏਜੰਡੇ ਨੂੰ ਅਮਲੀਜਾਮਾ ਪਹਿਨਾਉਣ ਵਿੱਚ ਮੁਲਾਜ਼ਮਾਂ ਦੇ ਯੋਗਦਾਨ ਨੂੰ ਅੱਖੋਂ-ਪਰੋਖੇ ਨਹੀਂ ਕੀਤਾ ਜਾ ਸਕਦਾ | ਇਹ ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਪਹਿਲਾਂ ਹੀ 7 ਫੀਸਦੀ ਮਹਿੰਗਾਈ ਭੱਤਾ (ਡੀ.ਏ.) ਜਾਰੀ ਕਰ ਚੁੱਕੀ ਹੈ ਜਦਕਿ ਮੁਲਾਜ਼ਮਾਂ ਦੀਆਂ ਹੋਰ ਵੱਖ-ਵੱਖ ਪ੍ਰਮੁੱਖ ਮੰਗਾਂ ਵਿੱਤ ਤੇ ਪ੍ਰਸੋਨਲ ਵਿਭਾਗਾਂ ਦੇ ਵਿਚਾਰ ਅਧੀਨ ਹਨ |

LEAVE A REPLY

Please enter your comment!
Please enter your name here