ਕੈਪਟਨ ਅਮਰਿੰਦਰ ਸਿੰਘ ਵੱਲੋਂ ਹੁਸ਼ਿਆਰਪੁਰ ਕੈਂਸਰ ਸੈਂਟਰ ਲਈ ਨੀਂਹ-ਪੱਥਰ ਰੱਖਣ ਵਾਸਤੇ 15 ਅਗਸਤ ਦੀ ਸਮਾਂ ਸੀਮਾ ਨਿਰਧਾਰਤ

0
13

ਚੰਡੀਗੜ•,(ਸਾਰਾ ਯਹਾ,(ਬਲਜੀਤ ਸ਼ਰਮਾ)   : 30 ਜੁਲਾਈ: ਕੈਂਸਰ ਵਿਰੁੱਧ ਲੜਾਈ ਵਾਸਤੇ ਹੋਰ ਮਜ਼ਬਤੀ ਪ੍ਰਦਾਨ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੁਸ਼ਿਆਰਪੁਰ ਵਿਖੇ ਕੈਂਸਰ ਕੇਅਰ ਸੈਂਟਰ ਦਾ ਨੀਂਹ ਪੱਥਰ ਰੱਖਣ ਲਈ 15 ਅਗਸਤ ਦੀ ਸਮੇਂ ਸੀਮਾ ਨਿਰਧਾਰਤ ਕੀਤੀ ਹੈ।
ਸੂਬਾ ਸਰਕਾਰ ਨੇ ਪਹਿਲਾਂ ਹੀ ਇਸ ਉੱਚ ਪੱਧਰੀ ਕੈਂਸਰ ਟ੍ਰੀਟਮੈਂਟ ਸੈਂਟਰ ਵਾਸਤੇ 45 ਕਰੋੜ ਰੁਪਏ ਦੀ ਬਜਟ ਵਿਵਸਥਾ ਕਰ ਦਿੱਤੀ ਹੈ।  
ਕੈਪਟਨ ਅਮਰਿੰਦਰ ਸਿੰਘ ਨੇ ਹੋਮੀ ਭਾਭਾ ਕੈਂਸਰ ਹਸਪਤਾਲ ਸੰਗਰੂਰ ਅਤੇ ਐਡਵਾਂਸ ਕੈਂਸਰ ਡਾਇਗਨੌਸਟਿਕ ਐਂਡ ਟ੍ਰੀਟਮੈਂਟ ਰਿਸਰਚ ਸੈਂਟਰ ਬਠਿੰਡਾ ਵਿਖੇ ਬੁਨਿਆਦੀ ਢਾਂਚੇ ਦਾ ਪੱਧਰ ਉੱਚਾ ਚੁੱਕਣ ਲਈ 174.48 ਕਰੋੜ ਰੁਪਏ ਦੇ ਕਾਰਜਾਂ ਨੂੰ ਵੀ ਹਰੀ ਝੰਡੀ ਦੇ ਦਿੱਤੀ ਹੈ।
ਸਟੇਟ ਕੈਂਸਰ ਐਂਡ ਡਰੱਡ ਐਡਿਕਸ਼ਨ ਇਨਫਰਾਸਟਰਕਚਰ ਬੋਰਡ (ਸੀ.ਏ.ਡੀ.ਏ.) ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਲੋੜੀਂਦੇ ਫੰਡ ਤੁਰੰਤ ਜਾਰੀ ਕਰਨ ਨੂੰ ਯਕੀਨੀ ਬਣਾਉਣ ਲਈ ਵਿੱਤ ਵਿਭਾਗ ਲਈ ਨਿਰਦੇਸ਼ ਦਿੱਤੇ ਹਨ। ਉਨ•ਾਂ ਨੇ ਇਨ•ਾਂ ਪ੍ਰੋਜੈਕਟਾਂ ਦਾ ਕੰਮ ਨਿਰਧਾਰਤ ਸਮੇਂ ਵਿੱਚ ਮਕੰਮਲ ਕਰਨ ਲਈ ਫੰਡਾਂ ਦੀ ਨਿਯਮਤ ਉਪਲਬਧਤਾ ਯਕੀਨੀ ਬਣਾਉਣ ਵਾਸਤੇ ਵੀ ਵਿੱਤ ਵਿਭਾਗ ਨੂੰ ਕਿਹਾ ਹੈ। 
ਮੁੱਖ ਮੰਤਰੀ ਨੇ ਹੋਰਨਾਂ ਪ੍ਰੋਜੈਕਟਾਂ ਨੂੰ ਵੀ ਸਮੇਂ ਸਿਰ ਮੁਕੰਮਲ ਕਰਨ ਲਈ ਪ੍ਰਮੁੱਖ ਸਕੱਤਰ ਸਿਹਤ ਨੂੰ ਇਨ•ਾਂ ਦੀ ਪ੍ਰਗਤੀ ‘ਤੇ ਨਿਯਮਤ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਕੈਂਸਰ ਨਾਲ ਪੀੜਤ ਮਰੀਜ਼ਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਲਈ ਸੀ.ਏ.ਡੀ.ਏ. ਫੰਡ ਕੇਵਲ ਇਨ•ਾਂ ਵਾਸਤੇ ਹੀ ਵਰਤੇ ਜਾਣ ਦਾ ਨਿਰਦੇਸ਼ ਦਿੰਦੇ ਹੋਏ ਮੁੱਖ ਮੰਤਰੀ ਨੇ ਇਨ•ਾਂ ਫੰਡਾਂ ਨੂੰ ਕਿਸੇ ਹੋਰ ਪਾਸੇ ਲਾਉਣ ਵਿਰੁੱਧ ਸਖ਼ਤ ਚਿਤਾਵਨੀ ਦਿੱਤੀ ਹੈ ।
ਮੁੱਖ ਮੰਤਰੀ ਨੇ ਉਸਾਰੀ ਅਧੀਨ ਸਟੇਟ ਕੈਂਸਰ ਇੰਸਟੀਚਿਊਟ ਅੰਮ੍ਰਿਤਸਰ ਅਤੇ ਸਟੇਟ ਕੈਂਸਰ ਸੈਂਟਰ ਫਾਜ਼ਿਲਕਾ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ ਜੋ 13.20 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾ ਰਹੇ ਹਨ। 
ਮੀਟਿੰਗ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਮਾਲਵਾ ਪੱਟੀ ਦੇ ਕੈਂਸਰ ਦੇ ਮਰੀਜ਼ਾਂ ਨੂੰ ਸਹੂਲਤਾਂ ਮੁਹੱਈਆ ਕਰਵਾਉਣ ਲਈ ਹੋਮੀ ਭਾਭਾ ਕੈਂਸਰ ਹਸਪਤਾਲ ਸੰਗਰੂਰ ਵਿਚ ਵੱਖ-ਵੱਖ ਬੁਨਿਆਦੀ ਢਾਂਚਾ ਕਾਰਜਾਂ ਨੂੰ ਕਰਨ ਵਾਸਤੇ 69.51 ਕਰੋੜ ਰੁਪਏ ਦੀ ਕਾਰਜ ਬਾਅਦ ਪ੍ਰਵਾਨਗੀ ਦੇ ਦਿੱਤੀ ਹੈ। ਉਨ•ਾਂ ਨੇ ਐਡਵਾਂਸ ਕੈਂਸਰ ਡਾਇਗਨੌਸਟਿਕ ਐਂਡ ਟਰੀਟਮੈਂਟ ਰਿਸਰਚ ਸੈਂਟਰ ਬਠਿੰਡਾ ਲਈ 104.96 ਕਰੋੜ ਰੁਪਏ ਦੀ ਪ੍ਰਵਾਨਗੀ ਸਾਜੋ-ਸਮਾਨ ਖਰੀਦਣ ਅਤੇ ਅਮਲੀ ਖਰਚਿਆਂ ਨਾਲ ਨਿਪਟਣ ਵਾਸਤੇ ਦਿੱਤੀ ਹੈ। 
ਮੀਟਿੰਗ ਵਿਚ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਪ੍ਰਮੁੱਖ ਸਕੱਤਰ ਸਿਹਤ ਅਨੁਰਾਗ ਅਗਰਵਾਲ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਪ੍ਰਮੁੱਖ ਸਕੱਤਰ ਵਿੱਤ ਅਨਿਰੁੱਧ ਤਿਵਾੜੀ ਅਤੇ ਪ੍ਰਮੁੱਖ ਸਕੱਤਰ ਡਾਕਟਰੀ ਸਿੱਖਿਆ ਅਤੇ ਖੋਜ ਡੀ.ਕੇ. ਤਿਵਾੜੀ ਵੀ ਹਾਜ਼ਰ ਸਨ। 

LEAVE A REPLY

Please enter your comment!
Please enter your name here