ਕੈਪਟਨ ਅਮਰਿੰਦਰ ਸਿੰਘ ਵੱਲੋਂ ਭਗਵਾਨ ਵਾਲਮੀਕਿ ਜੈਅੰਤੀ ਮੌਕੇ ਲੋਕਾਂ ਨੂੰ ਵਧਾਈ

0
6

ਚੰਡੀਗੜ, (ਸਾਰਾ ਯਹਾ,ਬਲਜੀਤ ਸ਼ਰਮਾ)12 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘‘ਆਦਿ ਕਵੀ’’ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਪਵਿੱਤਰ ਮੌਕੇ ’ਤੇ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ।
ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਭਗਵਾਨ ਵਾਲਮੀਕਿ ਜੀ ਦੀ ਅਮਰ ਰਚਨਾ ਰਾਮਾਇਣ ਦੀਆਂ ਮਹਾਨ ਸਿੱਖਿਆਵਾਂ ਦੀ ਯਾਦ ਦਿਵਾਉਂਦਿਆਂ ਲੋਕਾਂ ਨੂੰ ਇਸ ਮਹਾਨ ਪ੍ਰਾਚੀਨ ਗ੍ਰੰਥ ਵਿੱਚ ਦਰਸਾਈਆਂ ਇਨਾਂ ਸਿੱਖਿਆਵਾਂ ਨੂੰ ਅਪਣਾਉਣ ਦਾ ਸੱਦਾ ਦਿੱਤਾ ਹੈ।
ਮੁੱਖ ਮੰਤਰੀ ਨੇ ਮਹਾਨ ਗ੍ਰੰਥ ਰਮਾਇਣ ਵਿੱਚ ਦਰਜ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਦੀ ਮਹੱਤਤਾ ’ਤੇ ਜ਼ੋਰ ਦਿੰਦੇ ਹੋਏ ਲੋਕਾਂ ਨੂੰ ਇਸ ਵਿੱਚ ਦਰਸਾਏ ਗਏ ਸਚਾਈ ਅਤੇ ਨੇਕੀ ਦੇ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਇਸ ਪਵਿੱਤਰ ਦਿਹਾੜੇ ਨੂੰ ਆਪਸੀ ਭਾਈਚਾਰੇ, ਸ਼ਾਤੀ ਅਤੇ ਸਦਭਾਵਨਾ ਦੀ ਭਾਵਨਾ ਨਾਲ ਰਲ ਮਿਲ ਕੇ ਮਨਾਉਣ ਦਾ ਸੱਦਾ ਦਿੱਤਾ ਹੈ।

LEAVE A REPLY

Please enter your comment!
Please enter your name here