

ਚੰਡੀਗੜ੍ਹ: ਬਰਗਾੜੀ ਬੇਅਦਬੀ ਕਾਂਡ ਸਬੰਧੀ CBI ਵੱਲੋਂ ਦਾਇਰ ਕੀਤੀ ਗਈ ਕਲੋਜ਼ਰ ਰਿਪੋਰਟ ਦੀ ਕਾਪੀ ਪੰਜਾਬ ਸਰਕਾਰ ਨੂੰ ਦਿੱਤੀ ਜਾਏਗੀ। ਮੁਹਾਲੀ ਸਥਿਤ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਪੰਜਾਬ ਸਰਕਾਰ ਦੇ ਹੱਕ ਵਿੱਚ ਫੈਸਲਾ ਸੁਣਾਇਆ ਹੈ। ਦੱਸ ਦੇਈਏ ਪਹਿਲਾਂ ਸੀਬੀਆਈ ਨੇ ਕਲੋਜ਼ਰ ਰਿਪੋਰਟ ਦੇਣ ਤੋਂ ਇਨਕਾਰ ਕਰ ਦਿੱਤਾ ਸੀ।
CBI ਅਦਾਲਤ ਦੇ ਜੱਜ ਨੇ ਪੰਜਾਬ ਸਰਕਾਰ ਦੇ ਹੱਕਾਂ ਨੂੰ ਸਹੀ ਠਹਿਰਾਇਆ ਹੈ। ਸੀਬੀਆਈ ਦੇ ਵਿਸ਼ੇਸ਼ ਜੱਜ ਨਿਰਭਉ ਸਿੰਘ ਨੇ ਇੱਕ ਵਿਸ਼ੇਸ਼ ਨਿਆਂਇਕ ਮੈਜਿਸਟ੍ਰੇਟ ਵੱਲੋਂ ਪਾਸ 23 ਜੁਲਾਈ ਦੇ ਆਰਡਰ ਦੇ ਖਿਲਾਫ ਪੰਜਾਬ ਸਰਕਾਰ ਵੱਲੋਂ ਦਾਇਰ ਰਿਵੀਜ਼ਨ ਪਟੀਸ਼ਨ ਨੂੰ ਮਨਜ਼ੂਰ ਕਰ ਲਿਆ। ਇਸ ਆਰਡਰ ਵਿੱਚ ਵਿਸ਼ੇਸ਼ ਨਿਆਂਇਕ ਮੈਜਿਸਟ੍ਰੇਟ ਨੇ ਪੰਜਾਬ ਦੀ ਕਲੋਜ਼ਰ ਰਿਪੋਰਟ ਦੀ ਕਾਪੀ ਲੈਣ ਵਾਲੀ ਅਰਜ਼ੀ ਨੂੰ ਖਾਰਜ ਕਰ ਦਿੱਤਾ ਸੀ।























