*ਕੈਪਟਨ ਹੋਣਗੇ ਸਕੂਲ ਅਧਿਆਪਕਾਂ ਨਾਲ ਡਿਜੀਟਲੀ ਰੂਬਰੂ*

0
29

ਚੰਡੀਗੜ੍ਹ 10,ਜੂਨ (ਸਾਰਾ ਯਹਾਂ/ਬਿਊਰੋ ਰਿਪੋਰਟ): ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਧਿਆਪਕਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਰੂਬਰੂ ਹੋਣਗੇ। ਮੁੱਖ ਮੰਤਰੀ ਦੀ ਵੀਡੀਓ ਕਾਨਫਰੰਸਿੰਗ ਸਵੇਰੇ 11.30 ਵਜੇ ਸ਼ੁਰੂ ਹੋ ਕੇ ਦੁਪਹਿਰ 12.25 ਵਜੇ ਤੱਕ ਚੱਲੇਗੀ। 

ਇਸ ਦੌਰਾਨ ਸਕੱਤਰ ਐਜੂਕੇਸ਼ਨ ਦੇ ਨਾਲ ਡੀਪੀਐਸ ਸਕੂਲ, ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ, ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਵੀ ਸ਼ਾਮਲ ਹੋਣਗੇ।

ਵੀਡੀਓ ਕਾਨਫਰੰਸਿੰਗ ਵਿੱਚ ਮੁੱਖ ਮੰਤਰੀ, ਸਿੱਖਿਆ ਮੰਤਰੀ ਤੇ ਹੋਰ ਅਧਿਕਾਰੀਆਂ ਦੇ ਨਾਲ-ਨਾਲ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਅਧਿਆਪਕ ਵੀ ਸੰਬੋਧਨ ਕਰਨਗੇ। ਇਸ ਵੀਡੀਓ ਕਾਨਫਰੰਸਿੰਗ ਵਿੱਚ ਸਕੂਲੀ ਸਿੱਖਿਆ ਨੂੰ ਹੋਰ ਵਧੀਆ ਬਣਾਉਣ ਲਈ ਹੋਰ ਵਿਚਾਰ-ਵਟਾਂਦਰੇ ਵੀ ਕੀਤੇ ਜਾਣਗੇ।

NO COMMENTS