ਕੈਪੀਟਲ ਟਰੱਸਟ ਪ੍ਰਾਈਵੇਟ ਲਿਮਟਿਡ ਵੱਲੋਂ ਲਗਾਇਆ ਗਿਆ ਸੀ ਪਲੇਸਮੈਂਟ ਕੈਂਪ

0
44

ਮਾਨਸਾ, 22 ਜਨਵਰੀ (ਸਾਰਾ ਯਹਾ,ਬਲਜੀਤ ਸ਼ਰਮਾ) ਪੰਜਾਬ ਸਰਕਾਰ ਦੇ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਕੈਪੀਟਲ ਟਰੱਸਟ ਪ੍ਰਾਈਵੇਟ ਲਿਮਟਿਡ ਵੱਲੋਂ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਕੁੱਲ 135 ਪ੍ਰਾਰਥੀਆਂ ਨੇ ਭਾਗ ਲਿਆ ਅਤੇ ਇਨ੍ਹਾਂ ਵਿੱਚੋਂ ਯੋਗ 71 ਪ੍ਰਾਰਥੀਆਂ ਦੀ ਚੋਣ ਕੀਤੀ ਗਈ। ਕੈਂਪ ਦੌਰਾਨ ਚੁਣੇ ਗਏ 71 ਪ੍ਰਾਰਥੀਆਂ ਨੂੰ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਮਾਨਸਾ ਸ਼੍ਰੀਮਤੀ ਰਿਆਤ ਅਤੇ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਮੁੱਖ ਕਾਰਜਕਾਰੀ ਅਧਿਕਾਰੀ ਸ਼੍ਰੀ ਰਾਜਦੀਪ ਸਿੰਘ ਬਰਾੜ ਵੱਲੋਂ ਨਿਯੁਕਤੀ ਪੱਤਰ ਸੌਂਪੇ ਗਏ। ਇਸ ਦੇ ਨਾਲ ਹੀ ਨਿਯੁਕਤ ਹੋਏ ਪ੍ਰਾਰਥੀਆਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ ਗਈਆਂ। ਇਸ ਦੌਰਾਨ ਨੌਕਰੀ ਪ੍ਰਾਪਤ ਕਰਨ ਵਾਲੇ ਪ੍ਰਾਰਥੀਆਂ ਵਿੱਚ ਭਾਰੀ ਉਤਸ਼ਾਹ ਦੇਖਿਆ ਗਿਆ।  ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਨੇ ਜ਼ਿਲ੍ਹੇ ਦੇ ਬਾਕੀ ਨੌਜਵਾਨਾਂ ਨੂੰ ਵੀ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਵਿਖੇ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਸਹੂਲਤਾਂ ਜਿਵੇਂ ਕਿ ਸਵੈ-ਰੁਜ਼ਗਾਰ ਦੇ ਮੌਕੇ, ਸਕਿੱਲ ਡਿਵਲਪਮੈਂਟ ਕੋਰਸ, ਕੈਰੀਅਰ ਕਾਊਂਸਲਿੰਗ, ਪਲੇਸਮੈਂਟ ਕੈਂਪ ਆਦਿ ਦਾ ਲਾਭ ਉਠਾਉਣ ਲਈ ਅਪੀਲ ਕੀਤੀ। ਉਨ੍ਹਾਂ ਜ਼ਿਲ੍ਹੇ ਦੇ ਬੇਰੁਜ਼ਗਾਰ ਪ੍ਰਾਰਥੀਆਂ ਨੂੰ ਆਪਣਾ ਨਾਮ ਰੁਜ਼ਗਾਰ ਦਫਤਰ ਮਾਨਸਾ ਵਿਖੇ ਦਰਜ ਕਰਵਾਉਣ ਲਈ ਕਿਹਾ ਅਤੇ ਇਸ ਸਕੀਮ ਦਾ ਲਾਭ ਪ੍ਰਾਪਤ ਕਰਨ ਲਈ ਕਿਹਾ।  ਇਸ ਮੌਕੇ ਜ਼ਿਲ੍ਹਾ ਰੁਜ਼ਗਾਰ ਅਫ਼ਸਰ ਸ਼੍ਰੀ ਹਰਪ੍ਰੀਤ ਸਿੰਘ ਮਾਨਸਾਹੀਆ ਤੋਂ ਇਲਾਵਾ ਨਿਯੁਕਤੀ ਪੱਤਰ ਲੈਣ ਵਾਲੇ ਨੌਜਵਾਨ ਮੌਜੂਦ ਸਨ।

NO COMMENTS