ਕੈਬਨਿਟ ਸਬ ਕਮੇਟੀ ਵੱਲੋਂ ਅਵਾਰਾਂ ਪਸ਼ੂਆਂ ਦੇ ਖਤਰੇ ਨਾਲ ਨਜਿੱਠਣ ਲਈ ਸਾਰੇ ਵਿਭਾਗਾਂ ਵੱਲੋਂ ਸਾਂਝੀ ਕਾਰਵਾਈ ਕਰਨ ਦਾ ਸੱਦਾ

0
27

ਚੰਡੀਗੜ•, (ਸਾਰਾ ਯਹਾ,ਬਲਜੀਤ ਸ਼ਰਮਾ) 12 ਦਸੰਬਰ: ਪੰਜਾਬ ਸਰਕਾਰ ਦੇ  4 ਸੀਨੀਅਰ ਮੰਤਰੀਆਂ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ ਨੇ ਅੱਜ ਸੂਬੇ ਵਿੱਚ ਅਵਾਰਾ ਪਸ਼ੂਆਂ ਨਾਲ ਪੈਦਾ ਹੋਏ ਗੰਭੀਰ ਸਮਾਜਿਕ-ਆਰਥਿਕ ਖਤਰੇ ਨੂੰ ਠੱਲ ਪਾਉਣ ਲਈ ਪੰਜਾਬ ਸਰਕਾਰ ਦੇ ਸਾਰੇ ਵਿਭਾਗਾਂ ਵੱਲੋਂ ਸਾਂਝੀ ਕਾਰਵਾਈ ਕਰਨ ਦਾ ਸੱਦਾ ਦਿੱਤਾ। ਕੈਬਨਿਟ ਸਬ ਕਮੇਟੀ ਦੀ ਇਹ ਪਹਿਲੀ ਮੀਟਿੰਗ ਸੀ ਜਿਸ ਦੀ ਪ੍ਰਧਾਨਗੀ ਸ੍ਰੀ ਬ੍ਰਹਮ ਮਹਿੰਦਰਾ ਨੇ ਕੀਤੀ। ਇਸ ਕਮੇਟੀ ਵਿੱਚ ਸਥਾਨਕ ਸਰਕਾਰਾਂ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ, ਪਸ਼ੂ ਪਾਲਣ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ,  ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ, ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਸ਼ਾਮਲ ਹਨ।
ਸਥਾਨਕ ਸਰਕਾਰਾਂ ਵਿਭਾਗ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ੍ਰੀ ਬ੍ਰਹਮ ਮਹਿੰਦਰਾ ਨੇ ਪਸ਼ੂ ਪਾਲਣ ਵਿਭਾਗ ਦੇ ਸਕੱਤਰ ਨੂੰ ਅਵਾਰਾ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਦੂਜੇ ਸੂਬਿਆਂ ਵੱਲੋਂ ਅਪਣਾਈਆ ਵਿਊਂਤਾ ਦਾ ਅਧਿਐਨ ਕਰਨ ਅਤੇ ਕੈਬਨਿਟ ਸਬ ਕਮੇਟੀ ਕੋਲ ਵਿਚਾਰ ਲਈ ਕੋਈ ਢੁੱਕਵਾਂ ਹੱਲ ਪੇਸ਼ ਕਰਨ ਦੀ ਹਦਾਇਤ ਕੀਤੀ।
ਕੈਬਨਿਟ ਸਬ ਕਮੇਟੀ ਨੇ ਸੂਬੇ ਦੇ ਕਿਸੇ ਵੀ ਖੇਤਰ ਤੋਂ ਅਵਾਰਾ ਪਸ਼ੂਆਂ ਨਾਲ ਸਬੰਧਤ ਕਿਸੇ ਅਣਸੁਖਾਵੀਂ ਘਟਨਾ ਸਾਹਮਣੇ ਆਉਣ ‘ਤੇ ਸਥਾਨਕ ਸਰਕਾਰਾਂ ਅਤੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਜਵਾਬਦੇਹ ਬਣਾਉਣ ਦਾ ਫੈਸਲਾ ਕੀਤਾ। ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ ਕਿ ਜਿਸ ਅਧਿਕਾਰੀ ਦੇ ਅਧਿਕਾਰ ਖੇਤਰ ਵਿੱਚ ਅਜਿਹੀ ਕੋਈ ਵੀ ਅਣਸੁਖਾਵੀਂ ਘਟਨਾ ਵਾਪਰਨ ਦਾ ਮਾਮਲਾ ਸਾਹਮਣੇ ਆਇਆ ਤਾਂ ਸਬੰਧਤ ਅਧਿਕਾਰੀ ਨੂੰ ਨਿੱਜੀ ਤੌਰ ‘ਤੇ ਜ਼ਿੰਮੇਵਾਰ ਠਹਿਰਾਇਆ ਜਾਵੇਗਾ ਅਤੇ ਉਸ ਵਿਰੁੱਧ ਵਿਭਾਗੀ ਕਾਰਵਾਈ ਕੀਤੀ ਜਾਵੇਗੀ। ਇਸੇ ਤਰ•ਾਂ ਕੈਬਨਿਟ ਸਬ ਕਮੇਟੀ ਨੇ ਉਮੀਦ ਜ਼ਾਹਰ ਕੀਤੀ ਕਿ ਜ਼ਿਲ•ਾ ਪ੍ਰਸ਼ਾਸਨ ਮੁਖੀ ਅਤੇ ਪਸ਼ੂ ਭਲਾਈ ਸੁਸਾਇਟੀ ਅਤੇ ਡਿਪਟੀ ਕਮਿਸ਼ਨਰਾਂ ਨੂੰ ਜ਼ਮੀਨੀ ਹਕੀਕਤਾਂ ਬਾਰੇ ਬਿਹਤਰ ਜਾਣਕਾਰੀ ਦਿੱਤੀ ਗਈ ਅਤੇ ਅਵਾਰਾ ਪਸ਼ੂਆਂ ਦੇ ਖ਼ਤਰੇ ਨਾਲ ਨਜਿੱਠਣ ਲਈ ਸਥਾਨਕ ਕਾਰਜਕਾਰੀ ਰਣਨੀਤੀ ਤਿਆਰ ਕਰਨ ਦੀ ਸਥਿਤੀ ਵਿਚ ਸਨ।
ਮੀਟਿੰਗ ਦੀ ਸ਼ੁਰੂਆਤ ਵਿੱਚ ਪਸ਼ੂ ਪਾਲਣ ਵਿਭਾਗ ਦੇ ਸਕੱਤਰ ਸ੍ਰੀ ਰਾਜ ਕਮਲ ਚੌਧਰੀ ਨੇ ਕਮੇਟੀ ਨੂੰ ਦੱਸਿਆ ਕਿ ਇਸ ਸਮੇਂ ਸੂਬੇ ਦੇ ਹਰ ਜ਼ਿਲ•ੇ ਵਿੱਚ ਜ਼ਿਲ•ਾ ਪਸ਼ੂ ਭਲਾਈ ਸੁਸਾਇਟੀ (ਡੀ.ਏ.ਡਬਲਯੂ.ਐਸ.) ਦੀ ਨਿਗਰਾਨੀ ਹੇਠ ਇੱਕ-ਇੱਕ ਸਰਕਾਰੀ ਗਊਸ਼ਾਲਾ ਚਲਾਈ ਜਾ ਰਹੀ ਗਈ ਹੈ। ਉਨ•ਾਂ ਕਿਹਾ ਕਿ ਡਿਪਟੀ ਕਮਿਸ਼ਨਰ ਇਨ•ਾਂ ਡੀ.ਏ.ਡਬਲਯੂ.ਐਸ. ਦੇ ਮੁਖੀ ਹਨ। ਉਨ•ਾਂ ਕਿਹਾ ਕਿ ਇਸ ਵੇਲੇ ਸਰਕਾਰੀ ਤੌਰ ‘ਤੇ ਚੱਲ ਰਹੀਆਂ ਗਊਸ਼ਾਲਾਵਾਂ ਵਿੱਚ 11000 ਦੇ ਕਰੀਬ ਅਵਾਰਾ ਪਸ਼ੂ ਹਨ। ਇਸ ਤੋਂ ਇਲਾਵਾ ਐਨ.ਜੀ.ਓਜ਼ ਅਤੇ ਹੋਰ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਦੇ ਅਧੀਨ ਸੂਬੇ ਵਿੱਚ 418 ਨਿੱਜੀ ਗਊਸ਼ਾਲਾਵਾਂ ਚਲਾਈਆਂ ਜਾ ਰਹੀਆਂ ਹਨ। ਉਨ•ਾਂ ਦੱਸਿਆ ਕਿ ਇਹਨਾਂ ਨਿੱਜੀ ਗਊਸਾਲਾਵਾਂ ਵਿੱਚ ਲਗਭਗ 1 ਲੱਖ ਅਵਾਰਾ ਪਸ਼ੂ ਹਨ।
ਬੁਲਾਰੇ ਨੇ ਅੱਗੇ ਦੱਸਿਆ ਕਿ ਕੈਬਨਿਟ ਸਬ ਕਮੇਟੀ ਦੀ ਇਹ ਪਹਿਲੀ ਮੀਟਿੰਗ ਹੈ ਅਤੇ ਕਮੇਟੀ ਭਵਿੱਖ ਵਿਚ ਨਿਯਮਤ ਤੌਰ ‘ਤੇ ਮੀਟਿੰਗ ਕਰੇਗੀ ਤਾਂ ਜੋ ਕੀਮਤੀ ਮਨੁੱਖੀ ਜਾਨਾਂ ਨੂੰ ਬਚਾਉਣ ਲਈ ਅਵਾਰਾ ਪਸ਼ੂਆਂ ਦੀ ਸਮੱਸਿਆ ਨਾਲ ਪੂਰੀ ਤਰ•ਾਂ ਨਜਿੱਠਣ ਦੇ ਤਰੀਕਿਆਂ ਅਤੇ ਸਾਧਨਾਂ ਦੇ ਸੁਝਾਅ ਦਿੱਤੇ ਜਾ ਸਕਣ।
————-

LEAVE A REPLY

Please enter your comment!
Please enter your name here