

ਕੋਟਕਪੂਰਾ, 12 ਅਗਸਤ (ਸਾਰਾ ਯਹਾ)- ਫ਼ਿਲਪਾਈਨ ਦੇ ਸ਼ਹਿਰ ਲਗਾਪਸੀ ਵਿਖੇ ਪੰਜਾਬ ਦੇ ਜਿਲ੍ਹਾ ਫਰੀਦਕੋਟ ਦੇ ਪਿੰਡ ਸਿਰਸੜੀ ਦੇ ਜੰਮਪਲ਼ ਨੌਜਵਾਨ ਦੁਰਲਾਭ ਸਿੰਘ ਬਰਾੜ (37) ਪੁੱਤਰ ਪ੍ਰਸ਼ੋਤਮ ਸਿੰਘ ਬਰਾੜ ਦੀ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਚਲਾ ਕੇ ਹੱਤਿਆ ਕਰ ਦਿੱਤੀ ਗਈ। ਦੁਰਲਾਭ ਸਿੰਘ ਬਰਾੜ ਪਿਛਲੇ 15 ਸਾਲਾਂ ਤੋਂ ਆਪਣੇ ਪਰਿਵਾਰ ਸਮੇਤ ਉੱਥੇ ਰਹਿ ਰਿਹਾ ਸੀ। ਜਾਣਕਾਰੀ ਅਨੁਸਾਰ ਉਹ ਸਵੇਰੇ 9 ਵਜੇ ਆਪਣੇ ਕੰਮ ਤੇ ਜਾ ਰਿਹਾ ਸੀ ਕਿ ਉਸ ਨੂੰ ਗੋਲੀ ਮਾਰ ਦਿੱਤੀ ਗਈ। ਉਹ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਮ੍ਰਿਤਕ ਨੌਜਵਾਨ ਆਪਣੇ ਪਿੱਛੇ ਪਤਨੀ, ਇਕ ਬੇਟਾ ਅਤੇ ਇਕ ਬੇਟੀ ਛੱਡ ਗਿਆ ਹੈ। ਅੱਜ ਉਸਦੀ ਮੌਤ ਦੀ ਸੂਚਨਾ ਰਿਸ਼ਤੇਦਾਰਾਂ ਅਤੇ ਮਾਪਿਆਂ ਨੂੰ ਮਿਲਣ ‘ਤੇ ਪਿੰਡ ‘ਚ ਸੋਗ ਦਾ ਮਾਹੌਲ ਬਣ ਗਿਆ।
EDITED BY : SARA YAHA | | Last Updated :8:05 pm 12 august 2018























