

ਮਾਨਸਾ, 18,ਜਨਵਰੀ (ਸਾਰਾ ਯਹਾਂ/ਬਿਊਰੋ ਨਿਊਜ਼) : ਕੋਰੋਨਾ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਅਤੇ ਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਆਫ਼ਤ ਪ੍ਰਬੰਧਨ ਐਕਟ ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਿੰਡ ਭੈਣੀ ਬਾਘਾ ਅਤੇ ਪਿੰਡ ਅਤਲਾ ਕਲਾਂ ਨੂੰ ਕੰਨਟੇਨਮੈਂਟ ਜੋਨ ਘੋਸ਼ਿਤ ਕੀਤਾ ਹੈ।ਉਨਾਂ ਦੱਸਿਆ ਕਿ ਇਨਾਂ ਇਲਾਕਿਆਂ ਦੇ ਨਾਲ ਲੱਗਦੇ ਇਲਾਕੇ ਨੂੰ ਬਫ਼ਰ ਜ਼ੋਨ ਘੋਸ਼ਿਤ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਨੂੰ ਲਾਗੂ ਕਰਵਾਉਣ ਲਈ 4 ਮੈਂਬਰੀ ਰੈਪਿਡ ਰਿਸਪੌਂਸ ਟੀਮ ਦਾ ਗਠਨ ਕੀਤਾ ਗਿਆ ਹੈ, ਜਿਸ ਤਹਿਤ ਪਿੰਡ ਭੈਣੀ ਬਾਘਾ ਲਈ ਡੀ.ਐਸ.ਪੀ. (ਐਸ.ਡੀ.) ਮਾਨਸਾ ਗੋਬਿੰਦਰ ਸਿੰਘ, ਐਸ.ਐਮ.ਓ. ਖ਼ਿਆਲਾ ਕਲਾਂ ਡਾ. ਹਰਦੀਪ ਸ਼ਰਮਾ, ਐਸ.ਐਚ.ਓ. ਸਦਰ ਮਾਨਸਾ ਇੰਸਪੈਕਟਰ ਬਲਵੰਤ ਸਿੰਘ ਅਤੇ ਨਾਇਬ ਤਹਿਸੀਲਦਾਰ ਮਾਨਸਾ ਨਵਜੀਵਨ ਛਾਬੜਾ ਸ਼ਾਮਿਲ ਹਨ। ਉਨਾਂ ਦੱਸਿਆ ਇਸੇ ਤਰਾਂ ਪਿੰਡ ਅਤਲਾ ਕਲਾਂ ਲਈ ਬਣੀ 4 ਮੈਂਬਰੀ ਰੈਪਿਡ ਰਿਸਪੌਂਸ ਟੀਮ ਵਿੱਚ ਡੀ.ਐਸ.ਪੀ. (ਐਸ.ਡੀ.) ਮਾਨਸਾ ਗੋਬਿੰਦਰ ਸਿੰਘ, ਐਸ.ਐਮ.ਓ. ਖ਼ਿਆਲਾ ਕਲਾਂ ਡਾ. ਹਰਦੀਪ ਸ਼ਰਮਾ, ਐਸ.ਐਚ.ਓ. ਭੀਖੀ ਸਬ-ਇੰਸਪੈਕਟਰ ਬਲਕੌਰ ਸਿੰਘ ਅਤੇ ਨਾਇਬ ਤਹਿਸੀਲਦਾਰ ਭੀਖੀ ਅਮਿਤ ਕੁਮਾਰ ਸ਼ਾਮਿਲ ਹਨ ਉਨਾਂ ਦੱਸਿਆ ਕਿ ਇਹ 4 ਮੈਂਬਰੀ ਕਮੇਟੀ ਮਾਈਕਰੋ ਕੰਟੇਨਮੈਂਟ ਜੋਨ ਵਿੱਚ ਕੋਰੋਨਾ ਦੀ ਚੇਨ ਨੂੰ ਤੋੜਨ ਲਈ ਹਰ ਤਰਾਂ ਦੇ ਉਪਰਾਲੇ ਕਰੇਗੀ ਤਾਂ ਜੋ ਕੋਰੋਨਾ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਉਨਾਂ ਦੱਸਿਆ ਕਿ ਇਸ ਕਮੇਟੀ ਵੱਲੋਂ ਮੈਡੀਕਲ ਸੇਵਾਵਾਂ ਤੋਂ ਇਲਾਵਾ ਲੋਕਾਂ ਨੂੰ ਜਾਗਰੂਕ ਕਰਨ, ਇਸ ਜ਼ੋਨ ਵਿੱਚ ਕੰਮ ਕਰਦੇ ਵਿਅਕਤੀਆਂ ਨੂੰ ਸੁਰੱਖਿਆ ਸੇਵਾਵਾਂ ਪ੍ਰਦਾਨ ਕਰਨ ਅਤੇ ਫੀਲਡ ਸਟਾਫ ਦੇ ਰਹਿਣ-ਸਹਿਣ ਅਤੇ ਖਾਣ-ਪੀਣ ਦੇ ਪ੍ਰਬੰਧ ਦਾ ਖ਼ਿਆਲ ਰੱਖਿਆ ਜਾਵੇਗਾ।























