

ਮਾਨਸਾ 7ਮਾਰਚ (ਸਾਰਾ ਯਹਾਂ/ਮੁੱਖ ਸੰਪਾਦਕ) : ਭਲਕੇ ਕੌਮਾਂਤਰੀ ਇਸਤਰੀ ਦਿਵਸ ਪੂਰੀ ਦੁਨੀਆ ਵਿੱਚ ਮਨਾਇਆ ਜਾਣਾ ਅਤੇ ਔਰਤਾਂ ਨੂੰ ਮਹਾਨ ਤੇ ਸਮਾਜਿਕ ਬਰਾਬਰੀ ਅਤੇ ਅਧਿਕਾਰਾ ਬਾਰੇ ਵੱਡੇ ਵੱਡੇ ਦਾਅਵੇ ਕੀਤੇ ਜਾਣਗੇ, ਪ੍ਰੰਤੂ ਅਮਲ ਵਿੱਚ ਇਸ ਦੇ ਉਲਟ ਵਾਪਰ ਰਿਹਾ ਹੈ, ਕਾਨੂੰਨ ਮੁਤਾਬਕ ਔਰਤਾਂ ਨੂੰ ਬਰਾਬਰ ਦੇ ਅਧਿਕਾਰ ਦਿੱਤੇ ਜਾ ਰਹੇ ਹਨ ਲੇਕਿਨ ਅਜਾਦਆਨਾ ਤੌਰ ਆਪਣੇ ਫੈਸਲੇ ਲੈਣ ਦੀ ਬਜਾਏ ਮਾਨਸਿਕ ਗੁਲਾਮੀ ਦੀ ਸ਼ਿਕਾਰ ਹੈ। ਸੰਵਿਧਾਨਕ ਅਹੁਦਿਆਂ ਤੇ ਹੋਣ ਦੇ ਬਾਵਜੂਦ ਵੀ ਮਰਦ ਸਮਾਜ ਨੂੰ ਤਰਜੀਹ ਦਿੱਤੀ ਜਾਂਦੀ ਹੈ,ਜਿਸ ਵਿਚੋਂ ਕੱਢਣ ਲਈ ਸਰਕਾਰ ਨੂੰ ਵਚਨਬੱਧਤਾ ਨਾਲ ਔਰਤਾਂ ਦੀਆਂ ਸਮੱਸਿਆਂਵਾਂ ਤੇ ਮੰਗਾਂ ਵੱਲ ਧਿਆਨ ਦੇਣਾ ਸਮੇਂ ਦੀ ਲੋੜ ਹੈ।
ਉਕਤ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਇਸਤਰੀ ਸਭਾ ਦੇ ਜ਼ਿਲ੍ਹਾ ਪ੍ਰਧਾਨ ਅਰਵਿੰਦਰ ਕੌਰ ਅਤੇ ਜਥੇਬੰਦੀ ਦੇ ਸੀਨੀਅਰ ਆਗੂ ਤੇ ਸਾਬਕਾ ਕੌਂਸਲਰ ਕਿਰਨਾ ਰਾਣੀ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕੀਤਾ। ਆਗੂਆਂ ਨੇ ਮੰਗ ਕੀਤੀ ਕਿ ਔਰਤ ਦਿਵਸ ਮੌਕੇ ਸੂਬੇ ਦੀ ਮਾਨ ਸਰਕਾਰ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਔਰਤਾਂ ਨੂੰ ਸਹਾਇਤਾ ਦੇਣ ਦੀ ਗਰੰਟੀ ਨੂੰ ਪੂਰਾ ਕਰਦੇ ਹੋਏ ਚਾਰ ਸਾਲਾਂ ਦਾ ਬਕਾਇਆ ਖਾਤਿਆਂ ਵਿੱਚ ਪਾਇਆ ਜਾਵੇ।
ਇਸ ਮੌਕੇ ਔਰਤਾਂ ਉਪਰ ਹੋ ਰਹੇ ਅੱਤਿਆਚਾਰ, ਵਧੀਕੀਆਂ ਤੇ ਔਰਤਾਂ ਨੂੰ ਸਮਾਜਿਕ ਬਰਾਬਰੀ ਦੇ ਅਧਿਕਾਰ ਲਈ ਜਥੇਬੰਦੀ ਵੱਲੋਂ ਲਾਮਬੰਦ ਕਰਕੇ ਅੱਗੇ ਆਉਣ ਦੀ ਅਪੀਲ ਕੀਤੀ ਗਈ।






















