ਕ੍ਰਿਸ਼ਨਾ ਕਾਲਜ ਰੱਲੀ ਵਿਖੇ ‘ਨਸ਼ਿਆਂ ਵਿਰੋਧੀ ਜਾਗਰੂਕਤਾ’ ਸੈਮੀਨਾਰ ਦਾ ਆਯੋਜਨ

0
24

ਬੁਢਲਾਡਾ 27, ਸਤੰਬਰ(ਸਾਰਾ ਯਹਾ,ਅਮਨ ਮਹਿਤਾ : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ ਹੇਠ ਪੰਜਾਬ ਪੁਲਿਸ, ਮਾਨਸਾ ਵਲੋਂ ਸ਼ੁਰੂ ਕੀਤੀ ‘ਨਸ਼ਿਆਂ ਵਿਰੋਧੀ ਜਾਗਰੂਕਤਾ’ ਮੁਹਿੰਮ ਤਹਿਤ ਕ੍ਰਿਸ਼ਨਾ ਕਾਲਜ ਰੱਲੀ ਵਿਖੇ ਐਨ ਐੱਸ.ਐੱਸ ਵਿਭਾਗ ਅਤੇ ਰੈੱਡ ਰਿਬਨ ਕਲੱਬ ਵਲੋਂ ‘ਨਸ਼ਿਆਂ ਵਿਰੋਧੀ ਜਾਗਰੂਕਤਾ’ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਕਾਲਜ ਦੇ ਵੱਖ-ਵੱਖ ਵਿਭਾਗਾਂ ਦਾ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਆਪਣੇ ਵਿਚਾਰ ਪੇਸ਼ ਕੀਤੇ। ਇਸ ਸੈਮੀਨਾਰ ਵਿਚ ਮੁਖ ਬੁਲਾਰੇ ਦੇ ਤੌਰ ਤੇ ਇੰਸਪੈਕਟਰ ਜਸਵਿੰਦਰ ਕੌਰ ਏ ਐਸ ਆਈ ਬਲਵੰਤ ਸਿੰਘ, ਏ ਐਸ ਆਈ ਗੁਰਮੀਤ ਸਿੰਘ ਅਤੇ ਪੁਲਿਸ ਸੁਵਿਧਾ ਕੇਂਦਰ(ਸਦਰ) ਬੁਢਲਾਡਾ ਦੀ ਟੀਮ ਉਚੇਰੇ ਤੌਰ ਤੇ ਹਾਜ਼ਰ ਹੋਈ। ਇਸ ਮੌਕੇ ਬੋਲਦੇ ਹੋਏ ਏ ਐਸ ਆਈ ਗੁਰਮੀਤ ਸਿੰਘ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਅਤੇ ਇਸ ਦੇ ਰੋਕਥਾਮ ਲਈ ਵੀ ਜਾਗਰੂਕ ਕੀਤਾ। ਏ ਐਸ ਆਈ ਬਲਵੰਤ ਸਿੰਘ ਨੇ ਆਪਣੇ ਪ੍ਰਭਾਵਸ਼ਾਲੀ ਭਾਸ਼ਣ ਵਿਚ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਕਾਰਣ, ਪ੍ਰਭਾਵ ਅਤੇ ਸਿਟਿਆਂ ਸੰਬੰਧੀ ਜਾਣਕਾਰੀ ਦਿਤੀ ਅਤੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਪ੍ਰਭਾਵ ਤੋਂ ਬਚਣ ਲਈ ਮੁਹਿੰਮ ਵਿਚ ਸਕਾਰਾਤਮਕ ਭੂਮਿਕਾ ਨਿਭਾਉਣ ਲਈ ਪ੍ਰੇਰੀਤ ਕੀਤਾ। ਇਸ ਮੌਕੇ ਬੌਲਦੇ ਹੋਏ ਇੰਸਪੈਕਟਰ ਜਸਵਿੰਦਰ ਕੌਰ ਨੇ ਦੱਸਿਆਂ ਕਿ ਨਸ਼ੇ ਪੰਜਾਬ ਦੀ ਜਵਾਨੀ ਨੂੰ ਤਬਾਹ ਕਰ ਰਹੇ ਹਨ। ਇਸ ਲਈ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ ਹੇਠ ਪੰਜਾਬ ਪੁਲੀਸ ਮਾਨਸਾ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਜਿਸ ਦਾ ਵਿਦਿਆਰਥੀਆਂ ਨੂੰ ਹਿੱਸਾ ਬਣਨਾ ਚਾਹੀਦਾ ਹੈ। ਇਸ ਮੌਕੇ ਬੋਲਦੇ ਹੋਏ ਐਮ.ਡੀ ਕਮਲ ਸਿੰਗਲਾ ਅਤੇ ਸੁਖਵਿੰਦਰ ਸਿੰਘ ਚਹਿਲ ਨੇ ਕਿਹਾ ਕਿ ਨਸ਼ੇ ਸਾਡੇ ਸਮਾਜ ਲਈ ਬਹੁਤ ਵੱਡੇ ਕਲੰਕ ਹਨ ਇਨ੍ਹਾਂ ਤੋਂ ਵਿਦਿਆਰਥੀ ਵਰਗ ਨੂੰ ਸੁਚੇਤ ਹੋਣਾ ਚਾਹੀਦਾ ਹੈ। ਇਸ ਮੌਕੇ ਪ੍ਰਿੰਸੀਪਲ ਗਰਪ੍ਰੀਤ ਸਿੰਘ ਮੱਲ੍ਹੀ ਨੇ ਦੱਸਿਆ ਕਿ ਨਸ਼ੇ ਸਾਡੇ ਪੰਜਾਬ ਦੀ ਜਵਾਨੀ ਨੂੰ ਘੁਣ ਵਾਂਗ ਖਾ ਰਹੇ ਹਨ। ਪੰਜਾਬ ਦੇ ਨੌਜਵਾਨਾਂ ਵਿਚ ਨਸ਼ੇ ਸ਼ੋਂਕ ਤੋਂ ਸ਼ੁਰੂ ਹੋ ਕੇ ਮਜਬੂਰੀ ਤੇ ਖਤਮ ਹੁੰਦੇ ਹਨ ਤੇ ਵਿਦਿਆਰਥੀ ਵਰਗ ਇਨ੍ਹਾਂ ਦਾ ਛੇਤੀ ਸ਼ਿਕਾਰ ਹੁੰਦਾ ਹੈ ਇਸ ਲਈ ਵਿਦਿਆਰਥੀਆਂ ਨੂੰ ਆਪ ਵੀ ਨਸ਼ਿਆਂ ਵਿਰੋਧੀ ਮੁਹਿੰਮ ਦਾ ਹਿੱਸਾ ਬਣਨਾ ਚਾਹੀਦਾ ਹੈ ਅਤੇ ਨਾਲ ਹੀ ਸਮਾਜ ਵਿਚ ਵੀ ਨਸ਼ਿਆਂ ਵਿਰੋਧੀ ਜਾਗਰੂਕਤਾ ਮੁਹਿੰਮ ਦਾ ਹਿੱਸਾ ਬਣਨਾ ਚਾਹੀਦਾ ਹੈ। ਪ੍ਰੋਗਰਾਮ ਦੇ ਅੰਤ ਵਿਚ ਇੰਸਪੈਕਟਰ ਜਸਵਿੰਦਰ ਕੌਰ ਵਲੋਂ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਾਰੀ ਜਿੰਦਗੀ ਨਸ਼ਾ ਨਾ ਕਰਨ ਦੀ ਸੰਹੁ ਚੁਕਾਈ ਗਈ। ਕਾਲਜ ਮਨੇਜਮੈਂਟ ਵਲੋਂ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ ਅਤੇ ਸਨਮਾਨ ਚਿੰਨ ਭੇਟ ਕੀਤੇ। ਇਸ ਪ੍ਰੋਗਰਾਮ ਵਿਚ ਵਿਦਿਆਰਥੀਆਂ ਦਾ ਚਾਟ ਬਣਾਉਣ ਦਾ ਮੁਕਾਬਲਾ ਵੀ ਕਰਵਾਇਆ ਗਿਆ ਜਿਸ ਵਿਚ ਵੱਖ-ਵੱਖ ਪੁਜੀਸ਼ਨਾ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਸੈਮੀਨਾਰ ਵਿਚ ਮੰਚ ਸੰਚਾਲਨ ਦੀ ਭੁਮਿਕਾ ਪ੍ਰੋ: ਸਰਬਜੀਤ ਸਿੰਘ ਸਰਾਂ ਵਲੋਂ ਨਿਭਾਈ ਗਈ ਅਤੇ ਐਨ.ਐਸ.ਐਸ ਦਾ ਪ੍ਰੋਗਰਾਮ ਅਫਸਰ ਪ੍ਰੋ. ਜਸਵੀਰ ਕੁਮਾਰ ਨੇ ਆਪਣੀ ਸਿਕਾਰਾਤਮਕ ਭੂਮਿਕਾ ਨਿਭਾਈ। ਇਸ ਪ੍ਰੋਗਰਾਮ ਦੁਆਰਾ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਭਰਭੂਰ ਜਾਣਕਾਰੀ ਹਾਸਿਲ ਕੀਤਾ।

LEAVE A REPLY

Please enter your comment!
Please enter your name here