ਕ੍ਰਿਸ਼ਨਾ ਕਾਲਜ ਰੱਲੀ ਵਿਖੇ 8 ਤੇ 9 ਜਨਵਰੀ ਨੂੰ ਲੱਗੇਗਾ ਦੋ ਰੋਜ਼ਾ ਰੁਜ਼ਗਾਰ ਮੇਲਾ

0
12

ਮਾਨਸਾ, 07 ਜਨਵਰੀ (ਬਲਜੀਤ ਸ਼ਰਮਾ) : ਪੰਜਾਬ ਸਰਕਾਰ ਦੁਆਰਾ ਚਲਾਈ ਗਈ ਘਰ-ਘਰ ਰੁਜ਼ਗਾਰ ਮੁਹਿੰਮ ਤਹਿਤ ਹਰ ਬੇਰੁਜ਼ਗਾਰ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਦੋ ਰੋਜ਼ਾ ਰੋਜ਼ਗਾਰ ਮੇਲਾ ਕ੍ਰਿਸ਼ਨਾ ਕਾਲਜ ਰੱਲੀ ਤਹਿਸੀਲ ਬੁਢਲਾਡਾ ਵਿਖੇ ਲਗਾਇਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੁਜ਼ਗਾਰ ਅਫ਼ਸਰ ਸ਼੍ਰੀ ਕ੍ਰਿਸ਼ਨ ਲਾਲ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਮਾਨਸਾ ਅਪਨੀਤ ਰਿਆਤ ਦੀਆਂ ਹਦਾਇਤਾਂ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਰਾਜੇਸ਼ ਤ੍ਰਿਪਾਠੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਦੋ ਦਿਨਾਂ ਰੁਜ਼ਗਾਰ ਮੇਲਾ 8 ਅਤੇ 9 ਜਨਵਰੀ ਨੂੰ ਲਗਾਇਆ ਜਾ ਰਿਹਾ ਹੈ, ਜਿਸ ਵਿਚ 4 ਕੰਪਨੀਆਂ (ਦ ਮੈਪਸ, ਵੈਬ ਲੀਫ਼, ਟੈਲੀਪਰਫਾਰਮੈਂਸ ਅਤੇ ਸੀ ਐਂਡ ਐਮ ਐਸੋਸੀਏਟਸ) ਸ਼ਿਰਕਤ ਕਰਨਗੀਆਂ।
ਜ਼ਿਲ੍ਹਾ ਰੁਜ਼ਗਾਰ ਅਫ਼ਸਰ ਨੇ ਦੱਸਿਆ ਕਿ ਘਰ-ਘਰ ਰੁਜ਼ਗਾਰ ਪਹੁੰਚਾਉਣਾ ਪੰਜਾਬ ਸਰਕਾਰ ਦਾ ਮਕਸਦ ਹੈ ਜਿਸ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਤਾਂ ਜੋ ਹਰ ਬੇਰੁਜ਼ਗਾਰ ਨੂੰ ਸੇਧ ਮਿਲ ਸਕੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਇਸ ਮੇਲੇ ਵਿਚ ਸ਼ਾਮਲ ਹੋ ਕੇ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ ਅਤੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਨੂੰ ਹੁਲਾਰਾ ਦੇਣਾ ਚਾਹੀਦਾ ਹੈ।
ਉਨ੍ਹਾਂ ਦੱਸਿਆ ਕਿ ਆਯੋਜਿਤ ਕੀਤੇ ਜਾ ਰਹੇ ਇਸ ਰੁਜ਼ਗਾਰ ਮੇਲੇ ਵਿਚ ਉਮੀਦਵਾਰਾਂ ਦੀ ਘੱਟੋ-ਘੱਟ ਵਿਦਿਅਕ ਯੋਗਤਾ 12 ਵੀਂ ਰੱਖੀ ਗਈ ਹੈ ਅਤੇ ਵੱਖ-ਵੱਖ ਕੰਪਨੀਆਂ ਦੁਆਰਾ ਯੋਗ ਉਮੀਦਵਾਰਾਂ ਦੀਆਂ 14 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇ ਆਧਾਰ ‘ਤੇ ਨਿਯੁਕਤੀਆਂ ਕੀਤੀਆਂ ਜਾਣੀਆਂ ਹਨ। ਉਨ੍ਹਾਂ ਕਿਹਾ ਕਿ ਚਾਹਵਾਨ ਉਮੀਦਵਾਰ ਉਪਰੋਕਤ ਮਿਤੀਆਂ ਨੂੰ ਸਵੇਰੇ 10 ਵਜੇ ਤੋਂ 5 ਵਜੇ ਤੱਕ ਆਪਣੇ ਅਸਲ ਸਰਟੀਫਿਕੇਟ ਸਮੇਤ ਤਸਦੀਕਸ਼ੁਦਾ ਕਾਪੀਆਂ ਲੈ ਕੇ ਸਮੇਂ ਸਿਰ ਪਹੁੰਚਣ ਦੀ ਖੇਚਲ ਕਰਨ, ਤਾਂ ਜੋ ਵੱਧ ਤੋਂ ਵੱਧ ਪ੍ਰਾਰਥੀਆਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ।


EDITED BY : SARA YAHA | | Last Updated : 7:31 PM 7 ਜਨਵਰੀ 2018

LEAVE A REPLY

Please enter your comment!
Please enter your name here