*ਕੱਲ੍ਹੋ, ਖੀਵਾ ਦਿਆਲੂ ਵਾਲਾ, ਮੌਜੀਆ, ਕੋਟੜਾ ਕਲਾਂ, ਢੈਪਈ, ਦੁਰੀਆਪੁਰ ਵਿਖੇ ਕਿਸਾਨ ਸਿਖਲਾਈ ਕੈਂਪ ਆਯੋਜਿਤ*

0
7

ਮਾਨਸਾ, 03 ਅਕਤੂਬਰ (ਸਾਰਾ ਯਹਾਂ/ਮੁੱਖ ਸੰਪਾਦਕ) : ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, IAS ਦੀਆਂ ਹਦਾਇਤਾਂ ‘ਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਲਗਾਤਾਰ ਪਿੰਡਾਂ ਵਿਚ ਕਿਸਾਨ ਸਿਖਲਾਈ ਕੈਂਪ ਲਗਾ ਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।ਇਸੇ ਲੜੀ ਤਹਿਤ ਪਿੰਡ ਕੱਲ੍ਹੋ, ਖੀਵਾ ਦਿਆਲੂ ਵਾਲਾ, ਮੌਜੀਆ, ਕੋਟੜਾ ਕਲਾਂ, ਢੈਪਈ, ਦੁਰੀਆਪੁਰ ਵਿਖੇ ਕਿਸਾਨ ਸਿਖਲਾਈ ਕੈਂਪਾਂ ਦਾ ਆਯੋਜਨ ਕੀਤਾ ਗਿਆ।
ਮੁੱਖ ਖੇਤੀਬਾੜੀ ਅਫ਼ਸਰ, ਡਾ. ਹਰਪ੍ਰੀਤ ਪਾਲ ਕੌਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਜਿ਼ਲ੍ਹੇ ਨੂੰ ਜ਼ੀਰੋ ਬਰਨਿੰਗ ਬਣਾਉਣ ਵਿਚ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਕਿਸਾਨ ਪਰਾਲੀ/ਨਾੜ ਨੂੰ ਖੇਤਾਂ ਵਿੱਚ ਅੱਗ ਨਾ ਲਗਾਉਣ, ਸਗੋਂ ਖੇਤੀਬਾੜੀ ਵਿਭਾਗ ਦੁਆਰਾ ਦਿੱਤੀ ਜਾ ਰਹੀ ਸਬਸਿਡੀ ‘ਤੇ ਮਸ਼ੀਨਰੀ ਦੀ ਵਰਤੋਂ ਕਰਕੇ ਪਰਾਲੀ ਦਾ ਹੱਲ ਕਰਨ।
ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਹਿੱਤ ਆਈ.ਈ.ਸੀ. ਗਤੀਵਿਧੀਆਂ ਤਹਿਤ ਪਿੰਡ—ਪਿੰਡ ਜਾ ਕੇ ਕਿਸਾਨਾਂ ਨੂੰ ਜਾਗਰੂਕ ਕਰ ਰਹੇ ਹਨ ਅਤੇ ਮਸ਼ੀਨਰੀ ਬਾਬਤ ਸਿਖਲਾਈ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਦੇ ਅਧਿਕਾਰੀ/ਕਰਮਚਾਰੀ ਪ੍ਰਚਾਰ ਵੈਨਾ ਰਾਹੀਂ ਵੀ ਪਿੰਡ—ਪਿੰਡ ਜਾ ਕੇ ਪਰਾਲੀ ਨੂੰ ਲਗਾਈ ਜਾਂਦੀ ਅੱਗ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਪ੍ਰਚਾਰ ਕਰ ਰਹੇ ਹਨ।
ਉਨ੍ਹਾਂ ਦੱਸਿਆ ਕਿ ਕਿਸਾਨ ਸਿਖਲਾਈ ਕੈਂਪਾਂ ਵਿਚ ਅਧਿਕਾਰੀਆਂ ਵੱਲੋਂ ਸਰਕਾਰ ਦੁਆਰਾ ਕਿਸਾਨਾਂ ਨੂੰ ਸਬਸਿਡੀ *ਤੇ ਦਿੱਤੀ ਗਈ ਮਸ਼ੀਨਰੀ ਜਿਵੇਂ ਕਿ ਜ਼ੀਰੋ ਟਿੱਲ ਡਰਿੱਲ, ਸੁਪਰ ਸੀਡਰ, ਬੇਲਰ, ਹੈਪੀ ਸੀਡਰ, ਸਰਫੇਸ ਸੀਡਰ ਆਦਿ ਦੀ ਵਰਤੋਂ ਸਬੰਧੀ ਤਕਨੀਕੀ ਗਿਆਨ ਦਿੱਤਾ ਗਿਆ। ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਪਰਾਲੀ ਨੂੰ ਸਾੜਨ ਦੀ ਬਜਾਇ ਇਸ ਦਾ ਸੁਚੱਜਾ ਪ੍ਰਬੰਧਨ ਕੀਤਾ ਜਾਵੇ। ਉਨ੍ਹਾਂ ਕਿਸਾਨਾਂ ਨੂੰ ਕਣਕ ਦੀ ਅਗੇਤੀ ਬਿਜਾਂਦ ਗਰਮੀ ਵਿੱਚ ਨਾ ਕਰਨ ਲਈ ਕਿਹਾ।  ਜਾਗਰੂਕਤਾ ਕੈਂਪਾਂ ਵਿੱਚ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ/ ਕਰਮਚਾਰੀਆਂ ਤੋਂ ਇਲਾਵਾ ਪਿੰਡਾਂ ਦੇ ਕਿਸਾਨ ਹਾਜ਼ਰ ਸਨ। 

LEAVE A REPLY

Please enter your comment!
Please enter your name here