ਖਿਡਾਰੀ ਨੌਜਵਾਨਾਂ ਲਈ ਪ੍ਰੇਰਨਾਸ੍ਰੋਤ: ਡਿਪਟੀ ਕਮਿਸ਼ਨਰ

0
13

ਮਾਨਸਾ, 24 ਜੂਨ (ਸਾਰਾ ਯਹਾ,ਬਲਜੀਤ ਸ਼ਰਮਾ) : ਖੇਡਾਂ ਵਿਚ ਮੱਲਾਂ ਮਾਰਨ ਵਾਲੇ ਜ਼ਿਲ੍ਹੇ ਦੇ ਤਿੰਨ ਖਿਡਾਰੀਆਂ ਨੂੰ ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਅੱਜ ਉਨ੍ਹਾਂ ਦੇ ਦਫ਼ਤਰ ਵਿਖੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਇਨ੍ਹਾਂ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਖਿਡਾਰੀ ਹੋਰ ਨੌਜਵਾਨਾਂ ਲਈ ਵੀ ਪ੍ਰੇਰਨਾਸ੍ਰੋਤ ਹਨ। ਉਨ੍ਹਾਂ ਇਸ ਮੌਕੇ ਹਾਜਰ ਇਨ੍ਹਾਂ ਖਿਡਾਰੀਆਂ ਅਤੇ ਮਾਪਿਆਂ ਨੂੰ ਵਧਾਈਆਂ ਦਿੰਦਿਆਂ ਕਿਹਾ ਕਿ ਉਹ ਆਸਵੰਦ ਨੇ ਕਿ ਇਹ ਖਿਡਾਰੀ ਹੋਰ ਵੀ ਤਰੱਕੀ ਕਰਨ ਅਤੇ ਜ਼ਿਲ੍ਹੇ ਦਾ ਅਤੇ ਪੂਰੇ ਦੇਸ਼ ਦਾ ਨਾਮ ਰੌਸ਼ਨ ਕਰਨ। ਇਸ ਮੌਕੇ ਜਿੱਥੇ ਉਨ੍ਹਾਂ ਖਿਡਾਰੀਆਂ ਕੋਲੋਂ ਉਨ੍ਹਾਂ ਦੇ ਤਜ਼ਰਬੇ ਸਬੰਧੀ ਗੱਲਬਾਤ ਕੀਤੀ ਉੱਥੇ ਹੀ ਇਸ ਖੇਤਰ ਵਿਚ ਆਉਣ ਵਾਲੀਆਂ ਮੁਸ਼ਕਲਾਂ ਸਬੰਧੀ ਵੀ ਵਿਚਾਰ ਵਟਾਂਦਰਾ ਕੀਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਸ ਤਰਾਂ ਇਨ੍ਹਾਂ ਤਿੰਨਾਂ ਖਿਡਾਰੀਆਂ ਦੀਆਂ ਤਸਵੀਰਾਂ ਸਪੋਰਟਸ ਚੌਂਕ ਮਾਨਸਾ ਵਿਖੇ ਲਗਾਈਆਂ ਗਈਆਂ ਸਨ, ਉਸੇ ਤਰਾਂ ਅੱਗੇ ਵੀ ਜ਼ਿਲ੍ਹਾ ਪ੍ਰਸ਼ਾਸ਼ਨ ਅਜਿਹੇ ਨੌਜਵਾਨਾਂ ਦੀ ਹੌਂਸਲਾ ਅਫ਼ਜ਼ਾਈ ਲਈ ਹਮੇਸ਼ਾ ਤਿਆਰ ਰਹੇਗਾ।
ਸਨਮਾਨਿਤ ਹੋਏ ਖਿਡਾਰੀਆਂ ਬਾਰੇ ਗੱਲ ਕਰਦਿਆਂ ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਹਰਪਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਦਾਤੇਵਾਸ ਦੇ ਨੌਜਵਾਨ ਬਲਪ੍ਰੀਤ ਸਿੰਘ ਨੂੰ ਅਮੇਰੀਕਨ ਫੁਟਬਾਲ ਟੀਮ ਵਿਚ ਸਪੇਨ ਵਿਚ ਹੋ ਰਹੀ ਵਿਸ਼ਵ ਫੁਟਬਾਲ ਚੈਂਪੀਅਨਸ਼ਿਪ ਵਿਚ ਸ਼ਾਮਲ ਹੋਣ ਦਾ ਮਾਣ ਹਾਸਲ ਹੈ। ਇਸ ਦੇ ਨਾਲ ਹੀ ਪਿੰਡ ਬਾਜੇਵਾਲਾ ਦੇ ਖਿਡਾਰੀ ਅਮ੍ਰਿਤਪਾਲ ਸਿੰਘ ਦੀ ਭਾਰਤੀ ਫੁਟਬਾਲ (4 ਸਾਈਡ) ਟੀਮ ਵਿਚ ਚੋਣ ਹੋਈ ਹੈ ਅਤੇ ਮਾਨਸਾ ਦੇ ਹੀ ਪਿੰਡ ਜਟਾਣਾ ਕਲਾਂ ਦੇ ਇਕ ਹੋਰ ਨੌਜਵਾਨ ਰਮਨਵੀਰ ਸਿੰਘ ਨੇ ਹਿਮਾਲਿਆ ਦੀ ਸਭ ਤੋਂ ਉੱਚੀ ਚੋਟੀ ਮਾਊਂਟ ਐਵਰੇਸਟ ਤੇ ਤਿਰੰਗਾ ਲਹਿਰਾ ਕੇ ਪੰਜਾਬ ਦਾ ਹੀ ਨਹੀਂ ਪੂਰੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ।
ਇਸ ਮੌਕੇ ਐਸ.ਡੀ.ਐਮ. ਬੁਢਲਾਡਾ ਸ੍ਰੀ ਆਦਿੱਤਯ ਢੱਚਵਾਲ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਦਿਨੇਸ਼ ਵਸ਼ਿਸਟ, ਸਹਾਇਕ ਡਾਇਰੈਕਟਰ ਯੂਵਕ ਸੇਵਾਵਾਂ ਸ੍ਰੀ ਰਘਬੀਰ ਮਾਨ ਵੀ ਮੌਜੂਦ ਸਨ।

LEAVE A REPLY

Please enter your comment!
Please enter your name here