ਖੁਸ਼ਹਾਲੀ ਦੇ ਰਾਖੇ ਸਰਕਾਰੀ ਦੀ ਅੱਖ, ਕੰਨ ਅਤੇ ਬਾਂਹ ਹਨ : ਗਰੇਵਾਲ

0
14

ਮਾਨਸਾ, 02 ਸਤੰਬਰ (ਸਾਰਾ ਯਹਾ,(ਬਲਜੀਤ ਸ਼ਰਮਾ) : ਸਰਕਾਰ ਵੱਲੋਂ ਤਾਇਨਾਤ ਕੀਤੇ ਖੁਸ਼ਹਾਲੀ ਦੇ ਰਾਖੇ (ਜੀ.ਓ.ਜੀ.) ਸਰਕਾਰ ਦੀ ਅੱਖ, ਕੰਨ ਅਤੇ ਬਾਹਾਂ ਹਨ, ਜੋ ਕਿ ਜ਼ਮੀਨੀ ਪੱਧਰ ‘ਤੇ ਸਰਕਾਰੀ ਸਕੀਮਾਂ ਦਾ ਲਾਹਾ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਵਿੱਚ ਸਫ਼ਲਤਾ ਪੂਰਵਕ ਕੰਮ ਕਰ ਰਹੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਅੱਜ ਮੈਂਬਰ ਪੰਜਾਬ ਫੂਡ ਕਮਿਸ਼ਨ ਸ਼੍ਰੀ ਗੁਰਸੰਦੀਪ ਸਿੰਘ ਗਰੇਵਾਲ ਨੇ ਖੁਸ਼ਹਾਲੀ ਦੇ ਰਾਖਿਆਂ ਨਾਲ ਸਥਾਨਕ ਬੱਚਤ ਭਵਨ ਵਿਖੇ ਮੀਟਿੰਗ ਦੌਰਾਨ ਕੀਤਾ। ਮੀਟਿੰਗ ਦੌਰਾਨ ਜੀ.ਓ.ਜੀਜ਼ ਨੂੰ ਸਰਕਾਰੀ ਦੀਆਂ ਵੱਖ-ਵੱਖ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਉਨ੍ਹਾਂ ਨੂੰ ਇਨ੍ਹਾਂ ਸਕੀਮਾਂ ਸਬੰਧੀ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਸਬੰਧੀ ਵੀ ਚਾਨਣਾ ਪਾਇਆ। ਸ਼੍ਰੀ ਗਰੇਵਾਲ ਨੇ ਖੁਸ਼ਹਾਲੀ ਦੇ ਰਾਖਿਆਂ ਨੂੰ ਸਰਕਾਰੀ ਸਕੀਮਾਂ ਨੂੰ ਵਧੀਆ ਢੰਗ ਨਾਲ ਲੋਕਾਂ ਵਿੱਚ ਪਹੁੰਚਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਸਰਕਾਰੀ ਪੋਰਟਲ ‘ਤੇ ਅਪਲੋਡ ਕਰਨ ਲਈ ਵੀ ਉਤਸ਼ਾਹਿਤ ਕੀਤਾ, ਤਾਂ ਜੋ ਉਨ੍ਹਾਂ ਦਾ ਜਲਦ ਨਿਪਟਾਰਾ ਕੀਤਾ ਜਾ ਸਕੇ। ਮੀਟਿੰਗ ਦੇ ਅੰਤ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਗੁਰਮੀਤ ਸਿੰਘ ਸਿੱਧੂ ਨੇ ਸ਼੍ਰੀ ਗੁਰਸੰਦੀਪ ਸਿੰਘ ਦਾ ਮਾਨਸਾ ਵਿਖੇ ਆਉਣ ਲਈ ਧੰਨਵਾਦ ਕੀਤਾ। ਇਸ ਮੌਕੇ ਜ਼ਿਲ੍ਹਾ ਮੁੱਖ ਅਫ਼ਸਰ ਗਾਰਡੀਅਨਜ਼ ਆਫ਼ ਗਵਰਨੈਸ ਸ਼੍ਰੀ ਬੀ.ਐਸ.ਕੂੰਨਰ, ਜ਼ਿਲ੍ਹਾ ਖੁਰਾਕ ਤੇ ਫੂਡ ਸਪਲਾਈ ਕੰਟਰੋਲਰ ਸ਼੍ਰੀਮਤੀ ਮਧੂ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ਼੍ਰੀਮਤੀ ਅਵਿਨਾਸ਼ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀਮਤੀ ਰਾਜਵੰਤ ਕੌਰ, ਪੀ.ਏ. ਸ਼੍ਰੀ ਸਿਮਰਨਪ੍ਰੀਤ ਸਿੰਘ, ਉਪ ਜ਼ਿਲ੍ਹਾ ਮੁੱਖ ਅਫ਼ਸਰ ਗਾਰਡੀਅਨਜ਼ ਆਫ਼ ਗਵਰਨੈਸ ਸ਼੍ਰੀ ਐਨ. ਐਸ. ਮਾਨ, ਸ਼੍ਰੀ ਗੁਰਵਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਖੁਸ਼ਹਾਲੀ ਦੇ ਰਾਖੇ ਮੌਜੂਦ ਸਨ।

NO COMMENTS