ਖੂਨ ਦੀ ਕਮੀ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

0
14

ਮਾਨਸਾ, 12 ਅਪ੍ਰੈਲ (ਸਾਰਾ ਯਹਾ,(ਬਲਜੀਤ ਸ਼ਰਮਾ) : ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਤੇ ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ ਦੇ ਨਿਰਦੇਸ਼ਾਂ ਅਨੁਸਾਰ ਠੂਠਿਆਂ ਵਾਲੀ ਰੋਡ ਮਾਨਸਾ ਵਿਖੇ ਐਕਸਟੈਂਸ਼ਨ ਲੈਕਚਰ ਕਰਵਾਇਆ ਗਿਆ।
    ਇਸ ਮੌਕੇ ਸੰਬੋਧਨ ਕਰਦਿਆਂ ਸ. ਹਰਬੰਸ ਲਾਲ ਬੀ.ਈ.ਈ. ਨੇ ਸਰੀਰ ਵਿਚ ਖੂਨ ਦੀ ਕਮੀ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੂਨ ਦੀ ਕਮੀ ਹੋਣਾਂ ਇਕ ਗੰਭੀਰ ਸਮੱਸਿਆ ਹੈ ਅਤੇ ਆਪਣੀ ਜੀਵਨਸ਼ੈਲੀ ਵਿਚ ਸੁਧਾਰ ਲਿਆ ਕੇ ਇਸ ਤੇ ਕਾਬੂ ਪਾਇਆ ਜਾ ਸਕਦਾ ਹੈ।ਉਨ੍ਹਾਂ ਦੱਸਿਆ ਕਿ ਤਣਾਅ ਰਹਿਤ ਜਿ਼ੰਦਗੀ ਬਿਤਾਉਣਾ, ਸੰਤੁਲਿਤ ਖੁਰਾਕ ਲੈਣਾ ਅਤੇ ਕੁਝ ਸਮਾਂ ਸਰੀਰਕ ਕਸਰਤ ਲਈ ਨਿਸ਼ਚਿਤ ਕਰਨਾ ਮਹੱਤਵਪੂਰਨ ਹੈ।ਉਨ੍ਹਾਂ ਕਿਹਾ ਕਿ ਗਰਭਵਤੀ ਔਰਤਾਂ ਤੇ ਖੂਨ ਦੀ ਕਮੀ ਵਾਲੀਆਂ ਮਾਵਾਂ ਨੂੰ ਸੰਤੁਲਿਤ ਖੁਰਾਕ ਲੈਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਸਕੂਲਾਂ ਵਿਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਆਪਣੀ ਸਿਹਤ ਪ੍ਰਤੀ ਚੇਤੰਨ ਹੋਣ ਲਈ ਜਾਗਰੂਕ ਕਰਨਾ ਚਾਹੀਦਾ ਹੈ।
    ਉਨ੍ਹਾਂ ਕਿਹਾ ਕਿ 5 ਸਾਲ ਤੋਂ ਘੱਟ ਉਮਰ ਦੇ ਕਾਫੀ ਬੱਚੇ ਅਤੇ ਗਰਭਵਤੀ ਔਰਤਾਂ ਅੱਜ ਖੂਨ ਦੀ ਕਮੀ ਤੋਂ ਪ੍ਰਭਾਵਿਤ ਹਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦਾ ਅਨੀਮੀਆ ਮੁਕਤ ਭਾਰਤ ਬਣਾਉਣ ਦਾ ਸੁਪਨਾ ਹੈ ਅਤੇ ਇਹ ਸੁਪਨਾ ਲੋਕਾਂ ਦੇ ਸਹਿਯੋਗ ਨਾਲ ਹੀ ਸਾਕਾਰ ਕੀਤਾ ਜਾ ਸਕਦਾ ਹੈ।
    ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਅਨੀਮੀਆ ਤੋਂ ਨਿਜ਼ਾਤ ਦਿਵਾਉਣ ਲਈ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਆਇਰਨ ਸਿਰਪ, 06 ਤੋਂ 10 ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਆਇਰਨ ਦੀ ਗੋਲੀ (ਗੁਲਾਬੀ ਰੰਗ ਦੀ), 11 ਤੋਂ 19 ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਨੀਲੇ ਰੰਗ ਦੀ ਆਇਰਨ ਦੀ ਗੋਲੀ ਅਤੇ ਗਰਭਵਤੀ ਔਰਤਾਂ ਤੇ ਮਾਵਾਂ ਨੂੰ ਲਾਲ ਰੰਗ ਦੀ ਆਇਰਨ ਦੀ ਗੋਲੀ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਅਜੋਕੇ ਸਮੇਂ ਵਿਚ ਜੰਕ ਫੂਡ ਤੇ ਅਸੰਤੁਲਿਤ ਖੁਰਾਕ ਬੱਚਿਆਂ ਵਿਚ ਖੂਨ ਦੀ ਕਮੀ ਹੋ ਜਾਣ ਦਾ ਵੱਡਾ ਕਾਰਨ ਹੈ ਤੇ ਮਾਪਿਆਂ ਨੂੰ ਇਸ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ।ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਸ੍ਰੀ ਵਰਿੰਦਰ ਮਹਿਤਾ ਨੇ ਵਿਸ਼ੇਸ਼ ਸਹਿਯੋਗ ਦਿੱਤਾ। 

LEAVE A REPLY

Please enter your comment!
Please enter your name here