*ਖੇਤੀਬਾੜੀ ਦਫ਼ਤਰ ਝੁਨੀਰ ਵੱਲੋਂ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਆਯੋਜਿਤ*

0
29

ਮਾਨਸਾ, 01 ਅਕਤੂਬਰ (ਸਾਰਾ ਯਹਾਂ/ਮੁੱਖ ਸੰਪਾਦਕ):

ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, IAS ਦੇ ਆਦੇਸ਼ਾਂ ‘ਤੇ ਖੇਤੀਬਾੜੀ ਦਫ਼ਤਰ ਝੁਨੀਰ ਵੱਲੋਂ ਬਲਾਕ ਦਫ਼ਤਰ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।

        ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤ ਪਾਲ ਕੌਰ ਨੇ ਜ਼ਿਲ੍ਹੇ ਨੂੰ ਪ੍ਰਦੂਸ਼ਣ ਰਹਿਤ ਬਣਾਉਣ ਅਤੇ ਝੋਨੇ ਦੇ ਸੀਜ਼ਨ ਦੌਰਾਨ ਜ਼ੀਰੋ ਬਰਨਿੰਗ ਦੇ ਟੀਚੇ ਦੀ ਪ੍ਰਾਪਤੀ ਲਈ ਕਿਸਾਨਾਂ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ।

        ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਉਪਦਾਨ ‘ਤੇ ਮੁਹੱਈਆ ਕਰਵਾਈ ਗਈ ਹੈ ਅਤੇ ਪਿੰਡਾਂ ਵਿਚ ਕਿਸਾਨ ਵਾਰ ਮਸ਼ੀਨਾਂ ਦੀ ਮੈਪਿੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਲਈ ਵੱਧ ਤੋਂ ਵੱਧ ਇਨ ਸਿਟੂ ਤਕਨੀਕੀ ਮਸ਼ੀਨਾਂ ਦੀ ਵਰਤੋਂ ਕੀਤੀ ਜਾਵੇ ਕਿਉਂਕਿ ਇਸ ਨਾਲ ਮਿੱਟੀ ਦੀ ਗੁਣਵੱਤਾ ਨੂੰ ਵਧਾਇਆ ਜਾ ਸਕਦਾ ਹੈ ਜੋ ਕਿ ਫਸਲ ਲਈ ਲਾਹੇਵੰਦ ਹੈ।ਇਸ ਨਾਲ ਮਿੱਟੀ ਪਰਾਲੀ ਵਿਚ ਮਿਲ ਜਾਂਦੀ ਹੈ ਅਤੇ ਉਸ ਦੀ ਖਾਦ ਬਣ ਜਾਂਦੀ ਹੈ। ਇਸ ਦੇ ਨਾਲ ਰਸਾਇਣਕ ਖਾਦਾਂ ਦਾ ਉਪਯੋਗ ਘਟਾਇਆ ਜਾ ਸਕਦਾ ਹੈ।

        ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਪਰਾਲੀ ਦਾ ਪ੍ਰਬੰਧਨ ਕਰਕੇ ਵਾਤਾਵਰਣ ਬਚਾਉਣ ਵਿਚ ਯੋਗਦਾਨ ਪਾਇਆ ਜਾਵੇ ਤਾਂ ਜੋ ਜ਼ਿਲ੍ਹਾ ਮਾਨਸਾ ਨੂੰ ਜ਼ੀਰੋ ਬਰਨਿੰਗ ਵਿਚ ਲਿਆਂਦਾ ਜਾ ਸਕੇ।

\        ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਪਿੰਡ ਚਚੋਹਰ, ਜੌੜਕੀਆਂ, ਧਿੰਗੜ, ਸਹਾਰਨਾ ਅਤੇ ਦਲੀਏਵਾਲੀ ਵਿਖੇ ਵੀ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਵੱਲੋਂ ਪਿੰਡ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾ ਕੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

        ਇਸ ਮੌਕੇ ਖੇਤੀਬਾੜੀ ਵਿਕਾਸ ਅਫ਼ਸਰ ਜਸਲੀਨ ਕੌਰ ਧਾਲੀਵਾਲ, ਨਵਕਰਨਜੋਤ ਸਿੰਘ, ਅਮ੍ਰਿਤਪਾਲ ਸਿੰਘ, ਗੁਰਦੀਪ ਕੌਰ, ਸੰਦੀਪ ਸਿੰਘ, ਅਵਤਾਰ ਸਿੰਘ ਖੇਤੀਬਾੜੀ ਉਪ ਨਿਰੀਖਕ, ਕਮਲਪ੍ਰੀਤ ਸਿੰਘ ਸਹਾਇਕ ਤਕਨੀਕੀ ਮੈਨੇਜ਼ਰ ਅਤੇ ਅਗਾਂਹਵਧੂ ਕਿਸਾਨ ਹਾਜ਼ਰ ਸਨ।

NO COMMENTS