ਸੰਗਰੂਰ: ਇੱਥੋਂ ਦੇ ਪਿੰਡ ਭਗਵਾਨਪੁਰਾ ਵਿੱਚ ਦੋ ਸਾਲ ਦਾ ਬੱਚਾ 150 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗ ਗਿਆ ਹੈ। ਬੱਚੇ ਨੂੰ ਬਾਹਰ ਕੱਢਣ ਲਈ ਰਾਹਤ ਕਾਰਜ ਤਾਂ ਸ਼ੁਰੂ ਹੋ ਗਏ ਹਨ, ਪਰ ਬੱਚਾ ਛੋਟਾ ਹੋਣ ਤੇ ਬੋਰ ਡੂੰਘਾ ਹੋਣ ਕਾਰਨ ਖ਼ਤਰਾ ਕਾਫੀ ਵੱਧ ਹੈ।
ਬੱਚੇ ਦੇ ਦਾਦਾ ਰੂਹੀ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪੋਤਾ ਆਪਣੇ ਕੁਝ ਦੋਸਤਾਂ ਨਾਲ ਖੇਡ ਰਿਹਾ ਸੀ ਪਰ ਅਚਾਨਕ ਉਹ ਬੋਰ ਵਿੱਚ ਡਿੱਗ ਗਿਆ। ਪ੍ਰਸ਼ਾਸਨ ਨੇ ਤੁਰੰਤ ਜੇਸੀਬੀ ਮਸ਼ੀਨਾਂ ਲਾ ਕੇ ਬੱਚੇ ਨੂੰ ਬਾਹਰ ਕੱਢਣ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਹਨ।
ਬੋਰਵੈੱਲ ਦੇ ਬਰਾਬਰ ਤਿੰਨ ਜੇਸੀਬੀ ਮਸ਼ੀਨਾਂ ਨਾਲ ਵੱਖਰਾ ਟੋਇਆ ਪੁੱਟਿਆ ਜਾ ਰਿਹਾ ਹੈ, ਜਿਸ ਥਾਣੀ ਬੱਚੇ ਨੂੰ ਬਾਹਰ ਕੱਢਿਆ ਜਾ ਸਕੇ। ਪਿੰਡ ਦੇ ਲੋਕਾਂ ਨੇ ਵੀ ਆਪਣੇ ਟਰੈਕਟਰਾਂ ਨਾਲ ਰਾਹਤ ਕਾਰਜ ਵਿੱਚ ਹਿੱਸਾ ਲੈ ਰਹੇ ਹਨ। ਬੱਚੇ ਨੂੰ ਠੀਕ ਤਰੀਕੇ ਨਾਲ ਸਾਹ ਆ ਸਕੇ ਇਸ ਲਈ ਆਕਸੀਜਨ ਵੀ ਪਹੁੰਚਾਈ ਜਾ ਰਹੀ ਹੈ।