

ਖੰਨਾ (ਸਾਰਾ ਯਹਾ) – ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਪੁਲਸ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਦੌਰਾਨ ਖੰਨਾ ਪੁਲਸ ਨੇ ਕਾਰਵਾਈ ਕਰਦੇ ਹੋਏ ਵੱਖ-ਵੱਖ ਥਾਵਾਂ ਤੋਂ 8 ਤਸਕਰਾਂ ਨੂੰ ਵੱਡੀ ਮਾਤਰਾਂ ‘ਚ ਨਾਜਾਇਜ਼ ਸ਼ਰਾਬ ਅਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫਤਾਰ ਕਰ ਲਿਆ। ਇਸ ਸੰਬੰਧ ‘ਚ ਐੱਸ.ਐੱਸ.ਪੀ. ਧਰੁਵ ਦਹੀਆ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਸ ਨੇ ਜ਼ਿਲੇ ਅਧੀਨ ਪੈਂਦੇ ਸਮੂਹ ਥਾਣਿਆਂ ਦੀ ਹੱਦ ਅੰਦਰ ਸਪੈਸ਼ਲ ਨਾਕਾਬੰਦੀ ਅਤੇ ਚੈਕਿੰਗ ਕਰਦੇ ਹੋਏ ਗ੍ਰਿਫਤਾਰ ਕੀਤੇ ਤਸਕਰਾਂ ਪਾਸੋਂ 125 ਪੇਟੀਆਂ ਨਾਜਾਇਜ਼ ਸ਼ਰਾਬ, 1272 ਨਸ਼ੀਲੇ ਕੈਪੂਸਲ, 3 ਕਿਲੋਂ ਗਾਂਜਾ ਅਤੇ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਸਾਰੇ ਸੀਨੀਅਰ ਪੁਲਸ ਅਧਿਕਾਰੀਆਂ ਦੀ ਨਿਗਰਾਨੀ ‘ਚ ਸ਼ੁਰੂ ਕੀਤੀ ਗਈ ਇਸ ‘ਕਲੀਨ ਡਰੱਗ’ ਮੁਹਿੰਮ ਦੌਰਾਨ ਪੁਲਸ ਨੂੰ ਭਾਰੀ ਸਫਲਤਾ ਹੱਥ ਲੱਗੀ ਹੈ ਅਤੇ ਨਸ਼ਾ ਸਪਲਾਈ ਕਰਨ ਵਾਲੇ 8 ਨਸ਼ਾ ਤਸਕਰਾਂ ਦੀ ਗ੍ਰਿਫਤਾਰੀ ਨਾਲ ਖੰਨਾ ਪੁਲਸ ਜ਼ਿਲੇ ‘ਚ ਤਸਕਰਾਂ ਦਾ ਨੈੱਟਵਰਕ ਪੂਰੀ ਤਰ੍ਹਾਂ ਖਤਮ ਹੋ ਚੁੱਕਾ ਹੈ।
EDITED BY : SARA YAHA | | Last Updated : 7:00 pm 3 AUGUST 2018























