ਗਣਤੰਤਰਤਾ ਦਿਵਸ ਹਮੇਸ਼ਾ ਦੀ ਤਰਾਂ ਉਤਸ਼ਾਹ ਨਾਲ ਮਨਾਇਆ ਜਾਵੇਗਾ: ਵਧੀਕ ਡਿਪਟੀ ਕਮਿਸ਼ਨਰ

0
14

ਮਾਨਸਾ, 6 ਜਨਵਰੀ (ਸਾਰਾ ਯਹਾ,ਬਲਜੀਤ ਸ਼ਰਮਾ) : ਗਣਤੰਤਰਤਾ ਦਿਵਸ ਹਰ ਵਾਰ ਦੀ ਤਰਾਂ ਬੜੇ ਉਤਸ਼ਾਹ ਨਾਲ ਸਥਾਨਕ ਬਹੁਮੰਤਵੀ ਖੇਡ ਸਟੇਡੀਅਮ, ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਮਨਾਇਆ ਜਾ ਰਿਹਾ ਹੈ। ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਜਦੀਪ ਸਿੰਘ ਬਰਾੜ ਨੇ ਗਣਤੰਤਰਤਾ ਦਿਵਸ ਸਮਾਗਮ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਬੱਚਤ ਭਵਨ ਵਿਖੇ ਇਕ ਮੀਟਿੰਗ ਕੀਤੀ। ਉਨ੍ਹਾਂ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਅਤੇ ਮਿਹਨਤ ਨਾਲ ਡਿਊਟੀ ਨਿਭਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਗਣਤੰਤਰਤਾ ਦਿਵਸ ਸਬੰਧੀ ਪਹਿਲੀ ਰਿਹਰਸਲ 17 ਜਨਵਰੀ ਨੂੰ ਹੋਵੇਗੀ, ਦੂਜੀ ਰਿਹਰਸਲ 21 ਜਨਵਰੀ ਨੂੰ ਅਤੇ ਫੁੱਲ ਡਰੈੱਸ ਰਿਹਰਸਲ 24 ਜਨਵਰੀ ਨੂੰ ਹੋਵੇਗੀ। ਵੱਖ-ਵੱਖ ਵਿਭਾਗਾਂ ਦੀਆਂ ਡਿਊਟੀਆਂ ਸ਼ਹਿਰ ਦੀਆਂ ਮੁੱਖ ਥਾਵਾਂ ਅਤੇ ਚੌਂਕ ਨੂੰ ਸਜਾਉਣ ਲਈ ਲਗਾਈਆਂ ਗਈਆਂ। ਇਸ ਤੋਂ ਇਲਾਵਾ ਨਗਰ ਕਾਊਂਸਲ ਮਾਨਸਾ ਨੂੰ ਇਲਾਕੇ ਦੀ ਸਫ਼ਾਈ ਦਾ ਜਿੰਮਾ ਸੌਂਪਿਆ ਗਿਆ ਹੈ। ਪੁਲਿਸ, ਐਨ.ਸੀ.ਸੀ.ਸੀ. ਕੈਡਿਟਸ, ਹੋਮ ਗਾਰਡਜ਼, ਸਕਾਊਟਸ ਅਤੇ ਗਾਈਡਜ਼ ਅਤੇ ਐਸ.ਡੀ. ਕਾਲਜ ਦੇ ਵਿਦਿਆਰਥੀ ਪਰੇਡ ਵਿਚ ਭਾਗ ਲੈਣਗੇ। ਜ਼ਿਲ੍ਹਾ ਮੰਡੀ ਅਫ਼ਸਰ ਨੂੰ ਸਾਰੀਆਂ ਰਿਹਰਸਲਾਂ ਵਾਲੇ ਦਿਨ ਅਤੇ ਸਮਾਗਮ ਵਾਲੇ ਦਿਨ ਪਾਣੀ ਦਾ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ। ਪੁਲਿਸ ਵਿਭਾਗ ਨੂੰ ਸੁਰੱਖਿਆ ਅਤੇ ਪਾਰਕਿੰਗ ਦੀ ਸੁਵਿਧਾ ਦਾ ਪ੍ਰਬੰਧ ਕਰਨ ਲਈ ਕਿਹਾ ਗਿਆ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਗੁਰਮੀਤ ਸਿੰਘ ਸਿੱਧੂ ਦੀ ਨਿਗਰਾਨੀ ਹੇਠ ਇਕ ਕਮੇਟੀ ਦਾ ਗਠਨ ਕੀਤਾ ਗਿਆ ਹੈ ਜੋ ਕਿ ਸੱਭਿਆਚਾਰਕ ਪ੍ਰੋਗਰਾਮ ਪੇਸ਼ਕਾਰੀਆਂ ਦੀ ਚੋਣ ਕਰੇਗੀ। ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿਚ ਨਾਮਣਾ ਖੱਟਣ ਵਾਲੇ ਵਿਅਕਤੀਆਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ। ਵੱਖ-ਵੱਖ ਵਿਭਾਗਾਂ ਦੁਆਰਾ ਉਨ੍ਹਾਂ ਦੀਆਂ ਉਬਲਬਧੀਆਂ ਅਤੇ ਸੇਵਾਵਾਂ ਸਬੰਧੀ ਲੋਕਾਂ ਨੂੰ ਜਾਣੂ ਕਰਵਾਉਣ ਲਈ ਟੇਬਲ ਲਗਾਏ ਜਾਣਗੇ। ਇਸ ਮੌਕੇ ਸਹਾਇਕ ਕਮਿਸ਼ਨਰ (ਜ) ਸ੍ਰੀ ਨਵਦੀਪ ਕੁਮਾਰ, ਐਸ.ਡੀ.ਐਮ. ਮਾਨਸਾ ਸ੍ਰੀਮਤੀ ਸਰਬਜੀਤ ਕੌਰ, ਐਸ.ਪੀ. ਸ੍ਰੀ ਸਤਨਾਮ ਸਿੰਘ ਸਿੱਧੂ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ੍ਰੀਮਤੀ ਰਾਜਵੰਤ ਕੌਰ, ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਹਰਪਿੰਦਰ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਅਵਿਨਾਸ਼ ਕੌਰ ਵਾਲੀਆ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀਮਤੀ ਲਵਲੀਨ ਕੌਰ, ਕਾਰਜਸਾਧਕ ਅਫ਼ਸਰ ਨਗਰ ਕੌਂਸਲ ਮਾਨਸਾ ਸ੍ਰੀ ਰਾਜਪਾਲ ਸਿੰਘ ਮੱਕੜ ਮੌਜੂਦ ਸਨ।

NO COMMENTS