ਗਣਤੰਤਰਤਾ ਦਿਹਾੜੇ ਸਬੰਧੀ ਸਭਿਆਚਾਰਕ ਪ੍ਰੋਗਰਾਮਾਂ ਦੀ ਹੋਈ ਦੂਜੀ ਰਿਹਰਸਲ

0
13
  • ਮਾਨਸਾ,  21 ਜਨਵਰੀ (ਸਾਰਾ ਯਹਾ ,(ਬਲਜੀਤ ਸ਼ਰਮਾ) : 26 ਜਨਵਰੀ ਗਣਤੰਤਰਤਾ ਦਿਹਾੜੇ ਸਬੰਧੀ ਸਭਿਆਚਾਰਕ ਪ੍ਰੋਗਰਾਮਾਂ ਦੀ ਦੂਜੀ ਰਿਹਰਸਲ ਅੱਜ ਸਥਾਨਕ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਈ, ਜਿਸ ਦੌਰਾਨ ਵਿਦਿਆਰਥੀਆਂ ਵਿਚ ਪਹਿਲਾਂ ਨਾਲੋਂ ਵੀ ਜ਼ਿਆਦਾ ਉਤਸ਼ਾਹ ਅਤੇ ਜੋਸ਼ ਵੇਖਣ ਨੂੰ ਮਿਲਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਗੁਰਮੀਤ ਸਿੰਘ ਸਿੱਧੂ ਨੇ ਦੂਜੀ ਰਿਹਰਸਲ ਦਾ ਜਾਇਜ਼ਾ ਲਿਆ।
    ਰਿਹਰਸਲ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਕੋਰੀਓਗ੍ਰਾਫ਼ੀ, ਭੰਗੜਾ ਅਤੇ ਗਿੱਧਾ ਦੀ ਪੇਸ਼ਕਾਰੀ ਕੀਤੀ ਗਈ। ਸ਼੍ਰੀ ਸਿੱਧੂ ਨੇ ਟੀਮ ਇੰਚਾਰਜਾਂ ਵੱਲੋਂ ਕਰਵਾਈ ਜਾ ਰਹੀ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਦੀਆਂ ਤਿਆਰੀਆਂ ‘ਤੇ ਸੰਤੁਸ਼ਟੀ ਪ੍ਰਗਟਾਈ। ਉਨ੍ਹਾਂ ਕਿਹਾ ਕਿ ਗਣਤੰਤਰਤਾ ਦਿਹਾੜੇ ਸਬੰਧੀ ਫੁੱਲ ਡਰੈਸ ਰਿਹਰਸਲ 24 ਜਨਵਰੀ ਨੂੰ ਮਾਨਸਾ ਦੇ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਚ ਹੋਵੇਗੀ। ਉਨ੍ਹਾਂ ਟੀਮ ਇੰਚਾਰਜਾਂ ਨੂੰ ਹਦਾਇਤ ਕੀਤੀ ਕਿ 24 ਜਨਵਰੀ ਦੀ ਰਿਹਰਸਲ ਤੱਕ ਸਭਿਆਚਾਰਕ ਪ੍ਰੋਗਰਾਮ ਸਬੰਧੀ ਕਮੀਆਂ-ਪੇਸ਼ੀਆਂ ਨੂੰ ਦੂਰ ਕਰ ਲਿਆ ਜਾਵੇ।  
    ਰਿਹਰਸਲ ਦੌਰਾਨ ਸਹਾਇਕ ਸਿੱਖਿਆ ਅਫ਼ਸਰ (ਖੇਡਾਂ) ਬਲਵਿੰਦਰ ਸਿੰਘ, ਪ੍ਰੋਫੈਸਰ ਸੁਪਨਦੀਪ ਕੌਰ ਅਤੇ ਰਾਹੁਲ ਮੋਦਗਿੱਲ ਤੋਂ ਇਲਾਵਾ ਵੱਖ-ਵੱਖ ਸਕੂਲਾਂ ਤੇ ਅਧਿਆਪਕ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ।


LEAVE A REPLY

Please enter your comment!
Please enter your name here