

ਮਾਨਸਾ 23 ਜਨਵਰੀ (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) : ਸਿਹਤ ਵਿਭਾਗ ਵੱਲੋਂ ਹਰੇਕ ਮਹੀਨੇ ਦੀ 9 ਤਾਰੀਖ ਅਤੇ 23 ਤਰੀਖ ਨੂੰ ਪ੍ਰਧਾਨ ਮੰਤਰੀ ਸੁਰੱਖਿਆ ਮਾਤ੍ਰਿਤਵ ਅਭਿਆਨ ਤਹਿਤ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਵਿਚ ਦੂਜੀ ਅਤੇ ਤੀਜੀ ਤਿਮਾਹੀ ਵਾਲੀਆਂ ਗਰਭਵਤੀ ਔਰਤਾਂ ਦਾ ਡਾਕਟਰੀ ਚੈੱਕਅੱਪ ਕਰਨ ਲਈ ਵਿਸ਼ੇਸ ਕੈਂਪ ਲਗਾਏ ਜਾਂਦੇ ਹਨ।ਇਸ ਲੜੀ ਤਹਿਤ ਅੱਜ ਸਿਵਲ ਹਸਪਤਾਲ ਮਾਨਸਾ ਵਿਖੇ ਡਾ.ਜੋਤੀ ਸ਼ਾਰਦਾ (ਔਰਤ ਰੋਗਾਂ ਦੇ ਮਾਹਰ) ਦੁਆਰਾ ਜਾਂਚ ਕੈਂਪ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ.ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਸੁਰੱਖਿਆ ਮਾਤ੍ਰਿਤਵ ਅਭਿਆਨ ਤਹਿਤ ਦੂਜੀ ਅਤੇ ਤੀਜੀ ਤਿਮਾਹੀ ਵਾਲੀਆਂ ਗਰਭਵਤੀ ਔਰਤਾਂ ਦੀ ਡਾਕਟਰੀ ਜਾਂਚ ਕਰਨ ਦੇ ਨਾਲ ਲੋੜੀਂਦੇ ਲੈਬਾਰਟਰੀ ਟੈਸਟ ਕੀਤੇ ਜਾਂਦੇ ਹਨ।























