*ਗਰਮੀ ਦੀ ਰੁੱਤ ਦੌਰਾਨ ਪੰਜਾਬ ਦੇ ਲੋਕਾਂ ਨੂੰ ਬਿਜਲੀ ਦੀ ਕੋਈ ਦਿੱਕਤ ਨਹੀਂ ਆਵੇਗੀ,ਬਿਜਲੀ ਮੰਤਰੀ ਹਰਭਜਨ ਸਿੰਘ ਵੱਲੋਂ ਬਣਾਂਵਾਲਾ THERMAL ਦਾ ਵਿਸ਼ੇਸ ਦੌਰਾ*

0
84

ਮਾਨਸਾ, 6 ਮਈ (ਸਾਰਾ ਯਹਾਂ/ਜਗਤਾਰ ਸਿੰਘ ਧੰਜਲ) : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਹਰਭਜਨ ਸਿੰਘ ਨੇ ਕਿਹਾ ਕਿ ਝੋਨੇ ਦੀ ਸੀਜ਼ਨ ਦੌਰਾਨ ਪੰਜਾਬ ਦੇ ਕਿਸਾਨਾਂ ਨੂੰ ਬਿਜਲੀ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਾਵੇਂ ਇਸ ਵਾਰ ਭਾਰੀ ਗਰਮੀ ਪੈਣ ਦੀਆਂ ਸੂਚਨਾਵਾਂ ਪ੍ਰਾਪਤ ਹੋਈਆਂ ਹਨ, ਪਰ ਪੰਜਾਬ ਸਰਕਾਰ ਗਰਮੀ ਦੀ ਰੁੱਤ ਦੌਰਾਨ ਲੋਕਾਂ ਨੂੰ ਬਿਜਲੀ ਬਿਲਕੁਲ ਕਿੱਲਤ ਪੈਦਾ ਨਹੀਂ ਹੋਣ ਦਿੱਤੀ ਜਾਵੇਗੀ। ਉਹ ਅੱਜ ਮਾਨਸਾ ਨੇੜਲੇ ਪਿੰਡ ਬਣਾਂਵਾਲਾ ਵਿਖੇ ਉਤਰੀ ਭਾਰਤ ਦੇ ਨਿੱਜੀ ਭਾਈਵਾਲੀ ਤਹਿਤ ਲੱਗੇ ਸਭ ਤੋਂ ਵੱਡੇ ਤਾਪਘਰ ਤਲਵੰਡੀ ਸਾਬੋ ਪਾਵਰ ਲਿਮਟਿਡ (ਟੀਐਸਪੀਸੀਐਲ) ਦਾ ਵਿਸ਼ੇਸ ਦੌਰਾ ਕਰਨ ਪੁੱਜੇ ਸਨ। ਉਨ੍ਹਾਂ ਦੇ ਨਾਲ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੀ ਮੌਜੂਦ ਸਨ।
ਉਨ੍ਹਾਂ ਦੱਸਿਆ ਕਿ ਇਸ ਵਾਰ ਪਹਿਲੀ ਦਫ਼ਾ ਪੰਜਾਬ ਵਿੱਚ ਝੋਨੇ ਦੀ ਬਿਜਾਈ 1 ਜੂਨ ਤੋਂ ਸ਼ੁਰੂ ਕਰਵਾਈ ਜਾ ਰਹੀ ਹੈ ਤਾਂ ਜੋ ਝੋਨੇ ਦੀ ਵਾਢੀ ਵੇਲੇ ਪ੍ਰਦੂਸ਼ਣ ਦੀ ਵੱਡੀ ਸਮੱਸਿਆ ਦਾ ਹੱਲ ਕੀਤਾ ਜਾ ਸਕੇ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਤਲਵੰਡੀ ਸਾਬੋ ਤਾਪਘਰ ਦੇ ਪ੍ਰਬੰਧਕਾਂ ਨੇ ਭਰੋਸਾ ਦਿਵਾਇਆ ਹੈ ਕਿ ਗਰਮੀ ਦੇ ਸੀਜ਼ਨ ਦੌਰਾਨ ਕਿਸਾਨਾਂ ਸਮੇਤ ਪੰਜਾਬ ਦੇ ਲੋਕਾਂ ਨੂੰ ਲੋੜੀਂਦੀ ਬਿਜਲੀ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਤਾਪਘਰ ਵੱਲੋਂ ਪ੍ਰਤੀ ਦਿਨ 1980 ਮੈਗਾਵਾਟ ਬਿਜਲੀ ਪੈਦਾ ਕੀਤੀ ਜਾਂਦੀ ਹੈ ਅਤੇ ਇਸ ਵੇਲੇ ਤਾਪਘਰ ਦੇ ਤਿੰਨੋ ਯੂਨਿਟ, ਮੰਗ ਅਨੁਸਾਰ 1100 ਮੈਗਾਵਾਟ ਲੋਡ ਤੇ ਬਿਜਲੀ ਪੈਦਾ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਤਾਪਘਰ ਵਿੱਚ 3 ਯੂਨਿਟ ਸਥਾਪਿਤ ਹਨ ਅਤੇ ਪ੍ਰਤੀ ਯੂਨਿਟ 660 ਮੈਗਾਵਾਟ ਦੀ ਸਮਰੱਥਾ ਹੈ। ਪ੍ਰਬੰਧਕਾਂ ਨੇ ਮੰਤਰੀ ਨੂੰ ਇਹ ਵੀ ਭਰੋਸਾ ਦਿੱਤਾ ਕਿ ਤਾਪਘਰ ਕੋਲ 18 ਤੋਂ 20 ਦਿਨ ਦਾ ਕੋਲਾ ਸਟਾਕ ਵਿੱਚ ਪਿਆ ਹੈ ਅਤੇ ਕੋਇਲਾ ਰੂਟੀਨ ਮੁਤਾਬਕ ਆ ਰਿਹਾ ਹੈ। ਉਨ੍ਹਾਂ ਦੱਸਿਆ ਕਿ ਤਾਪਘਰ ਦੇ ਤਿੰਨੋ ਯੂਨਿਟ ਦੀ ਸਫ਼ਾਈ ਕਰਵਾ ਦਿੱਤੀ ਗਈ ਹੈ ਅਤੇ ਇਹ ਸੀਜ਼ਨ ਦੌਰਾਨ ਲੋੜੀਂਦੀ ਬਿਜਲੀ ਪੈਦਾ ਕਰਨ ਦੇ ਸਮਰੱਥ ਹਨ।

LEAVE A REPLY

Please enter your comment!
Please enter your name here