*ਗਰੀਬੀ ਤੋਂ ਤੰਗ ਆ ਕੇ ਮਜਦੂਰ ਨੇ ਕੀਤੀ ਗੱਡੀ ਅੱਗੇ ਆ ਕੇ ਕੀਤੀ ਆਤਮ ਹੱਤਿਆ*

0
93

ਬੁਢਲਾਡਾ  (ਸਾਰਾ ਯਹਾਂ/ਮੇਹਤਾ ਅਮਨ): ਘਰ ਦੀ ਗਰੀਬੀ ਤੋਂ ਤੰਗ ਆ ਕੇ ਇੱਕ ਮਜਦੂਰ ਵੱਲੋਂ ਰੇਲ ਗੱਡੀ ਦੇ ਅੱਗੇ ਆ ਕੇ ਆਤਮ ਹੱਤਿਆ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਰੇਲਵੇ ਚੌਂਕੀ ਦੇ ਇੰਚਾਰਜ ਕੁਲਵੰਤ ਸਿੰਘ ਨੇ ਦੱਸਿਆ ਕਿ ਬੁਢਲਾਡਾ ਜਾਖਲ ਰੇਲਵੇ ਟਰੈਕ ਤੇ ਦਰਸ਼ਨ ਸਿੰਘ (45) ਵਾਸੀ ਪਿੰਡ ਦਰੀਆਪੁਰ ਕਲਾ ਜੋ ਮਿਹਨਤ ਮਜਦੂਰੀ ਦਾ ਕੰਮ ਕਰਦਾ ਸੀ ਜੋ ਪਿਛਲੇ ਕਈ ਦਿਨਾਂ ਤੋਂ ਆਰਥਿਕ ਤੰਗੀ ਕਾਰਨ ਪ੍ਰੇਸ਼ਾਨ ਰਹਿੰਦਾ ਸੀ। ਜਿਸ ਨੇ ਰੇਲ ਗੱਡੀ ਹੇਠਾਂ ਆ ਕੇ ਆਤਮ ਹੱਤਿਆ ਕਰ ਲਈ। ਪੁਲਿਸ ਨੇ ਮ੍ਰਿਤਕ ਦੇ ਪੁੱਤਰ ਇੰਦਰਜੀਤ ਸਿੰਘ ਦੇ ਬਿਆਨ ਤੇ ਕਾਰਵਾਈ ਸ਼ੁਰੂ ਕਰਦਿਆਂ ਲਾਸ਼ ਨੂੰ ਪੋਸ਼ਟ ਮਾਰਟਮ ਲਈ ਸਰਕਾਰੀ ਹਸਪਤਾਲ ਵਿਖੇ ਭੇਜ ਦਿੱਤਾ ਹੈ। ਮ੍ਰਿਤਕ ਦੇ ਦੋ ਪੁੱਤਰ ਹਨ ਜਿਨ੍ਹਾ ਵਿੱਚੋ ਇੱਕ ਪੜ੍ਹ ਰਿਹਾ ਹੈ ਦੂਸਰਾ ਦਿਹਾੜੀ ਕਰਦਾ ਹੈ।

LEAVE A REPLY

Please enter your comment!
Please enter your name here