ਗੁਰਪੁਰਬ ਵਾਲੇ ਦਿਨ ਪਟਾਖੇ ਚਲਾਉਣ ਦਾ ਸਮਾਂ ਕੀਤਾ ਨਿਰਧਾਰਤ

0
69

ਮਾਨਸਾ, 16 ਨਵੰਬਰ (ਬਲਜੀਤ ਸ਼ਰਮਾ) : ਜ਼ਿਲ੍ਹਾ ਮੈਜਿਸਟ੍ਰੇਟ ਅਪਨੀਤ ਰਿਆਤ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਵਿੱਚ 23 ਨਵੰਬਰ 2018 ਨੂੰ ਗੁਰਪੁਰਬ ਵਾਲੇ ਦਿਨ ਪਟਾਖੇ ਚਲਾਉਣ ਦਾ ਸਮਾਂ ਸਵੇਰੇ 4 ਵਜੇ ਤੋਂ ਸਵੇਰੇ 5 ਵਜੇ ਤੱਕ (ਇੱਕ ਘੰਟਾ) ਅਤੇ ਰਾਤ 9 ਵਜੇ ਤੋਂ ਰਾਤ 10 ਵਜੇ ਤੱਕ (ਇੱਕ ਘੰਟਾ) ਨਿਰਧਾਰਤ ਕੀਤਾ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਹੁਕਮ ਵਿੱਚ ਕਿਹਾ ਕਿ ਗੁਰਪੁਰਬ ਦਾ ਤਿਊਹਾਰ ਧੂਮਧਾਮ ਨਾਲ ਮਨਾਉਣ ਲਈ ਆਮ ਤੌਰ ‘ਤੇ ਲੋਕਾਂ ਵੱਲੋਂ ਪਟਾਖੇ, ਆਤਿਸ਼ਬਾਜ਼ੀ ਦਾ ਇਸਤੇਮਾਲ ਕੀਤਾ ਜਾਂਦਾ ਹੈ। ਅਜਿਹੇ ਪਟਾਖ਼ਿਆਂ ਨਾਲ ਸ਼ੋਰ-ਸ਼ਰਾਬਾ ਪੈਦਾ ਹੁੰਦਾ ਹੈ ਅਤੇ ਪ੍ਰਦੂਸ਼ਨ ਵੀ ਫੈਲਦਾ ਹੈ। ਇਸ ਲਈ ਗੁਰਪੁਰਬ ਵਾਲੇ ਦਿਨ ਪਟਾਖੇ ਚਲਾਉਣ ਦਾ ਸਮਾਂ ਉਪਰੋਕਤ ਅਨੁਸਾਰ ਨਿਰਧਾਰਤ ਕੀਤਾ ਗਿਆ ਹੈ।
ਇਹ ਹੁਕਮ 23 ਨਵੰਬਰ 2018 ਤੱਕ ਲਾਗੂ ਰਹੇਗਾ।


EDITED BY : SARA YAHA | | Last Updated : 6:45 pm 16 ਨਵੰਬਰ 2018

LEAVE A REPLY

Please enter your comment!
Please enter your name here