*ਗੁਰਪ੍ਰੀਤ ਕੌਰ ਗਾਗੋਵਾਲ ਅਤੇ ਅਰਸ਼ਦੀਪ ਮਾਈਕਲ ਗਾਗੋਵਾਲ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ*

0
227

ਮਾਨਸਾ 15 ਜਨਵਰੀ (ਸਾਰਾ ਯਹਾਂ/ਬੀਰਬਲ ਧਾਲੀਵਾਲ ) ਵਿਧਾਨ ਸਭਾ ਹਲਕਾ ਮਾਨਸਾ ਤੋਂ ਟਿਕਟ ਦਾ ਐਲਾਨ ਹੁੰਦੇ ਹੀ ਜਿਉਂ ਹੀ ਪਤਾ ਲੱਗਿਆ ਕਿ ਸਿੱਧੂ ਮੂਸੇਵਾਲਾ ਨੂੰ ਟਿਕਟ ਦੇ ਦਿੱਤੀ ਹੈ ਤਾਂ ਗਾਗੋਵਾਲ ਪਰਿਵਾਰ ਨੇ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ ।ਇਸ ਮੌਕੇ ਜਾਣਕਾਰੀ ਦਿੰਦੇ ਹੋਏ ਗੁਰਪ੍ਰੀਤ ਕੌਰ ਗਾਗੋਵਾਲ ਅਤੇ ਅਰਸ਼ਦੀਪ ਸਿੰਘ ਮਾਈਕਲ ਗਾਗੋਵਾਲ ਨੇ ਕਿਹਾ ਕਿ ਉਨ੍ਹਾਂ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ ।ਮਾਈਕਲ ਨੇ ਕਿਹਾ ਕਿ ਉਹ ਆਉਣ ਵਾਲੇ ਦਿਨਾਂ ਵਿਚ ਆਪਣੇ ਸਮਰਥਕਾਂ ਨਾਲ ਇੱਕ ਮੀਟਿੰਗ ਰੱਖਣਗੇ ਅਤੇ ਜਿਸ ਵਿਚ ਅੱਗੇ ਦੀ ਰਣਨੀਤੀ ਤਿਆਰ ਕਰਕੇ ਫ਼ੈਸਲਾ ਲਿਆ ਜਾਵੇਗਾ।  ਗਾਗੋਵਾਲ ਨੇ ਕਿਹਾ ਕਿ ਉਹ ਪਿਛਲੇ ਪੰਜ ਸਾਲਾਂ ਤੋਂ ਹਲਕੇ ਵਿੱਚ ਵਿਚਰ ਰਹੇ ਸਨ ਅਤੇ ਹਰ ਵਰਕਰ ਦੇ ਦੁੱਖ ਸੁੱਖ ਸਮੇਂ ਸ਼ਰੀਕ ਹੁੰਦੇ ਰਹੇ ਅਤੇ ਪਾਰਟੀ ਲਈ ਦਿਨ ਰਾਤ ਸੇਵਾ ਕੀਤੀ ਪਰ ਪਾਰਟੀ ਨੇ ਉਨ੍ਹਾਂ ਨੂੰ ਇਕ ਪਾਸੇ ਕਰਦੇ ਹੋਏ ਕੁਝ ਮਹੀਨੇ ਪਹਿਲਾਂ ਪਾਰਟੀ ਵਿੱਚ ਸ਼ਾਮਲ ਹੋਏ ਗਾਇਕ ਸਿੱਧੂ ਮੂਸੇ ਵਾਲਾ ਨੂੰ ਪਾਰਟੀ ਦੀ ਟਿਕਟ ਦੇ ਦਿੱਤੀ। ਜਿਸ ਨਾਲ ਉਹ ਸਾਨੂੰ ਗਹਿਰਾ  ਦੁੱਖ ਹੋਇਆ ਹੈ ਇਸ ਲਈ ਅਸੀਂ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਰਹੇ ਹਾਂ।

NO COMMENTS