ਗੁਰਪ੍ਰੀਤ ਬਣਾਂਵਾਲੀ ਦਾ ਆਮ ਆਦਮੀ ਪਾਰਟੀ ਚ ਸ਼ਾਮਿਲ ਹੋਣ ਤੇ ਵਰਕਰਾਂ ਚ ਖੁਸ਼ੀ ਦੀ ਲਹਿਰ

0
151

ਮਾਨਸਾ 20 ਫਰਵਰੀ ( ਬਪਸ): ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਮਾਨਸਾ ਦੇ ਸਾਬਕਾ ਯੂਥ ਪ੍ਰਧਾਨ ਗੁਰਪ੍ਰੀਤ ਸਿੰਘ ਬਣਾਂਵਾਲੀ ਆਮ ਆਦਮ ਪਾਰਟੀ ਵਿੱਚ ਸ਼ਾਮਲ ਹੋਣ ਤੇ ਪਾਰਟੀ ਵਰਕਰਾਂ ਨੇ ਉਸ ਦਾ ਸਵਾਗਤ ਕਰਦਿਆਂ ਉਸਨੂੰ ਜੀ ਆਇਆਂ ਕਿਹਾ ਹੈ। ਪਾਰਟੀ ਦੇ ਵਰਕਰ ਡਾ ਹਰਦੇਵ ਸਿੰਘ ਕੋਰਵਾਲਾ, ਜਗਮੇਲ ਲਾਲਿਆਂਵਾਲੀ, ਚਰਨਜੀਤ ਅੱਕਾਂਵਾਲੀ, ਬਲਦੇਵ ਸਿੰਘ ਕੌਰਵਾਲਾ, ਰਸਦੀਪ ਕੋਟ ਧਰਮੂ, ਦਾਰਾ ਸਿੰਘ ਦਸੌਧੀਆਂ, ਹਰਜਿੰਦਰ ਸਿੰਘ ਦਿਆਲਪੁਰਾ, ਹਰਤੇਜ ਸਿੰਘ ਭੰਮੇ ਕਲਾਂ,  ਰਛਪਾਲ ਸਿੰਘ ਭੰਮੇ ਕਲਾਂ ਅਤੇ ਗੁਰਪ੍ਰੀਤ ਸਿੰਘ ਚਕੇਰੀਆਂ ਆਦਿ ਨੇ ਕਿਹਾ ਕਿ ਗੁਰਪ੍ਰੀਤ ਸਿੰਘ ਬਣਾਂਵਾਲੀ ਇੱਕ ਇਮਾਨਦਾਰ ਵਿਅਕਤੀ ਹੈ। ਜਿਸ ਨੇ ਅਕਾਲੀ ਦਲ ਵਿੱਚ ਬਹੁਤ ਇਮਾਨਦਾਰੀ ਨਾਲ ਦਿਲੋ ਕੰਮ ਕੀਤਾ ਹੈ। ਹੁਣ ਉਹ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਦਿੱਲੀ ਵਿੱਚ ਪਾਰਟੀ ਵੱਲੋਂ ਕੀਤੇ ਕੰਮਾਂ ਨੂੰ ਵੇਖਦਿਆਂ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹ ਉਨ੍ਹਾਂ ਦਾ ਪਾਰਟੀ ਵਿਚ ਆਉਣ ਤੇ ਸਵਾਗਤ ਕੀਤਾ ਜਾਂਦਾ ਹੈ। ਬਣਾਂਵਾਲੀ ਦਾ ਆਮ ਆਦਮੀ ਪਾਰਟੀ ਚ ਸ਼ਾਮਲ ਹੋਣ ਨਾਲ ਪਾਰਟੀ ਵਰਕਰਾਂ ਚ ਖੁਸ਼ੀ ਪਾਈ ਜਾ ਰਹੀ ਹੈ । ਹੁਣ ਪਾਰਟੀ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਇਮਾਨਦਾਰ ਅਤੇ ਦਿਲੋਂ ਕੰਮ ਕਰਨ ਵਾਲੇ ਵਰਕਰਾਂ ਦੀ ਲੋੜ ਹੈ। ਦਿੱਲੀ ਦੀ ਜਿੱਤ ਤੋਂ ਬਾਅਦ ਸੂਬੇ ਦੇ ਲੋਕ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਵੱਖ-ਵੱਖ ਪਾਰਟੀਆਂ ਦੇ ਸੀਨੀਅਰ ਤੇ ਇਮਾਨਦਾਰ ਵਿਅਕਤੀ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ 2022 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਬਹੁਮੱਤ ਹਾਸਲ ਕਰਗੀ ਤੇ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਏਗੀ। ਇਸ ਮੌਕੇ ਆਮ ਆਦੀ ਪਾਰਟੀ ਦੇ ਸਮੂਹ ਵਰਕਰ ਆਦਿ ਹਾਜ਼ਰ ਸਨ। 

LEAVE A REPLY

Please enter your comment!
Please enter your name here