*ਗੁਰਪ੍ਰੀਤ ਸਿੰਘ ਭੁੱਚਰ ਨੂੰ ਜ਼ਿਲ੍ਹਾ ਯੋਜਨਾ ਬੋਰਡ ਦਾ ਚੇਅਰਮੈਨ ਨਿਯੁਕਤ ਕਰਨ ਤੇ ਵਧਾਈਆਂ- ਹਲਕਾ ਵਿਧਾਇਕ ਡਾ.ਵਿਜੈ ਸਿੰਗਲਾ*

0
84
Oplus_131072

ਮਾਨਸਾ, 07 ਅਗਸਤ:-   (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ): ਆਮ ਆਦਮੀ ਪਾਰਟੀ ਵੱਲੋਂ ਗੁਰਪ੍ਰੀਤ ਸਿੰਘ ਭੁੱਚਰ ਜ਼ਿਲ੍ਹਾ ਪ੍ਰਧਾਨ ਨੂੰ ਯੋਜਨਾ ਬੋਰਡ ਦਾ ਚੇਅਰਮੈਨ ਨਿਯੁਕਤ ਕਰਨ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਪ੍ਰਧਾਨ ਅਮਨ ਅਰੋੜਾ ਜੀ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਦਾ ਧੰਨਵਾਦ ਕਰਦਿਆਂ ਹਲਕਾ ਵਿਧਾਇਕ ਡਾਕਟਰ ਵਿਜੈ ਸਿੰਗਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 

ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ। ਇਸ ਸਰਕਾਰ ਨੂੰ ਚਲਾਉਣ ਵਾਲੇ ਵੀ ਆਮ ਲੋਕ ਹੀ ਹਨ। ਮੈਂ ਗੁਰਪ੍ਰੀਤ ਸਿੰਘ ਭੁੱਚਰ ਜ਼ਿਲ੍ਹਾ ਪ੍ਰਧਾਨ ਨੂੰ ਜ਼ਿਲ੍ਹਾ ਯੋਜਨਾ ਬੋਰਡ ਦਾ ਚੇਅਰਮੈਨ ਲੱਗਣ ਤੇ ਵਧਾਈਆਂ ਦਿੰਦਾ ਹਾਂ ਅਤੇ ਆਸ ਕਰਦਾ ਹਾਂ ਕਿ ਇਸੇ ਤਰ੍ਹਾਂ ਪਾਰਟੀ ਲਈ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਨਿਭਾਉਂਦੇ ਰਹਿਣਗੇ। 

ਇਸ ਮੌਕੇ ਤੇ ਲੱਡੂ ਵੰਡ ਕੇ ਖੁਸ਼ੀ ਮਨਾਉਂਦੇ ਹੋਏ ਕ੍ਰਿਸ਼ਨ ਸਿੰਘ ਜ਼ਿਲ੍ਹਾ ਜਨਰਲ ਸਕੱਤਰ (ਸਾਬਕਾ ਵਾਈਸ ਪ੍ਰਧਾਨ ਨਗਰ ਕੌਂਸਲ ਮਾਨਸਾ) ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਡੀ ਪਾਰਟੀ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਦਿਨ ਰਾਤ ਬਿਨ੍ਹਾਂ ਭੇਦਭਾਵ ਤੇ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ। ਮੈਂ ਧੰਨਵਾਦ ਕਰਦਾ ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਲਕਾ ਵਿਧਾਇਕ ਡਾ ਵਿਜੈ ਸਿੰਗਲਾ ਅਤੇ ਪਾਰਟੀ ਵਰਕਰ ਜਿਨ੍ਹਾਂ ਦੀ ਸਖ਼ਤ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਉਨ੍ਹਾਂ ਦੀ ਕੀਤੀ ਅਣਥੱਕ ਮਿਹਨਤ ਕੀਮਤੀ ਸਮਾਂ ਕੱਢਕੇ ਆਮ ਆਦਮੀ ਪਾਰਟੀ ਲਈ ਸਖ਼ਤ ਮਿਹਨਤ ਕੀਤੀ ਸੀ ਅੱਜ ਉਨ੍ਹਾਂ ਦਾ ਫ਼ਲ ਮਿਲਿਆ ਹੈ। 

LEAVE A REPLY

Please enter your comment!
Please enter your name here