*ਗੁਲਾਬਗੜ ਵਿਖੇ ਮਾਪੇ ਅਧਿਆਪਕ ਮਿਲਣੀ ਦਾ ਆਯੋਜਨ*

0
18

ਬਠਿੰਡਾ 1 ਅਪ੍ਰੈਲ (ਸਾਰਾ ਯਹਾਂ/ਮੁੱਖ ਸੰਪਾਦਕ)

ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਿੱਖਿਆ ਵਿਭਾਗ ਵੱਲੋਂ ਅਤੇ ਜਿਲਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ  ਸ੍ਰੀਮਤੀ ਮਨਿੰਦਰ ਕੌਰ ਜੀ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਲਾਬਗੜ੍ਹ ਵਿਖੇ ਹਰਮੰਦਰ ਸਿੰਘ ਇੰਚਾਰਜ ਪ੍ਰਿੰਸੀਪਲ ਦੇ ਪ੍ਰਬੰਧਾਂ ਅਧੀਨ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ। ਇਸ ਮੌਕੇ ਛੇਵੀਂ, ਸੱਤਵੀਂ, ਨੌਵੀਂ ਅਤੇ ਗਿਆਰਵੀਂ ਜਮਾਤ ਦੇ ਨਤੀਜੇ ਐਲਾਨੇ ਗਏ ਅਤੇ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਬੱਚਿਆਂ ਦਾ ਇਨਾਮ ਵੰਡ ਸਮਾਰੋਹ ਵੀ ਕੀਤਾ ਗਿਆ। ਸਕੂਲ ਦੇ ਨਤੀਜਿਆਂ ਬਾਰੇ ਇੰਚਾਰਜ ਪ੍ਰਿੰਸੀਪਲ ਹਰਮੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸਕੂਲ ਵਿਚ ਕਰਵਾਈ ਗਈ ਮਾਪੇ ਅਧਿਆਪਕ ਮਿਲਣੀ ਬਹੁਤ ਵਧੀਆ ਰਹੀ ਅਤੇ ਉਨਾਂ ਆਪਣੇ ਸੰਬੋਧਨ ਦੌਰਾਨ ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਵੱਲੋਂ  ਸਕੂਲ ਨੂੰ ਮਿਲ ਰਹੀਆਂ ਬਹੁਤ ਸਾਰੀਆਂ ਸਹੂਲਤਾਂ ਦਾ ਜਿਕਰ ਕੀਤਾ ਅਤੇ ਮਾਪਿਆਂ ਨੂੰ ਸੰਸਥਾ ਵਿਖੇ ਵੱਧ ਤੋਂ ਵੱਧ ਦਾਖਲੇ ਕਰਵਾਉਣ ਲਈ ਪ੍ਰੇਰਿਤ ਕੀਤਾ।ਸਾਰੇ ਬੱਚਿਆਂ ਦੇ ਮਾਪਿਆਂ ਨੇ ਸਲਾਨਾ ਇਮਤਿਹਾਨਾਂ ਵਿੱਚ ਆਪਣੇ ਬੱਚਿਆਂ ਦੀ ਕਾਰਗੁਜ਼ਾਰੀ ਬਾਰੇ ਜਾਣਕਾਰੀ ਹਾਸਿਲ ਕੀਤੀ। ਇਨਾਮ ਵੰਡ ਸਮਾਰੋਹ ਦੌਰਾਨ ਵਿਸ਼ੇਸ਼ ਤੌਰ ਤੇ ਪਿੰਡ ਦੇ ਸਰਪੰਚ ਲਖਪ੍ਰੀਤ  ਸਿੰਘ, ਸਾਬਕਾ ਸਰਪੰਚ ਭੋਲਾ ਸਿੰਘ ਸਮੂਹ ਪੰਚਾਇਤ ਮੈਂਬਰ ,ਸਕੂਲ ਮੈਨੇਜਮੈਂਟ ਕਮੇਟੀ ਦੇ ਸਮੂਹ ਅਹੁਦੇਦਾਰ ਸਾਹਿਬਾਨ ਹਾਜ਼ਰ ਸਨ ।ਨਗਰ ਦੇ ਸਰਪੰਚ ਲਖਪ੍ਰੀਤ  ਸਿੰਘ ਵੱਲੋਂ ਵਿਦਿਆਰਥੀਆਂ ਨੂੰ ਆਪਣੇ ਸੰਬੋਧਨ ਦੌਰਾਨ ਮੁਬਾਰਕਬਾਦ ਦਿੱਤੀ ਅਤੇ ਆਉਣ ਵਾਲੇ ਸਮੇਂ ਵਿੱਚ ਸਮੂਹ ਨਗਰ ਪੰਚਾਇਤ ਵੱਲੋਂ ਸੰਸਥਾ ਨੂੰ ਹਰ ਸੰਭਵ ਸਹੂਲਤ ਦੇਣ ਦਾ ਜ਼ਿਕਰ ਕੀਤਾ। ਮੰਚ ਸੰਚਾਲਨ ਦੀ ਭੂਮਿਕਾ ਸ੍ਰੀ ਜਗਜੀਤ ਸਿੰਘ ਲੈਕਚਰਾਰ ਰਾਜਨੀਤੀ ਸ਼ਾਸਤਰ ਨੇ ਨਿਭਾਈ ।ਇਸ ਸਮੇਂ ਸਕੂਲ ਦੇ ਸਮੂਹ ਸਟਾਫ ਮੈਂਬਰ  ਊਸ਼ਾ ਰਾਣੀ,  ਅਮਨਦੀਪ ਕੌਰ ਮਾਨ, ਕੁਲਦੀਪ ਕੌਰ,  ਸੁਨੰਦਾ ਗਰਗ, ਉਮਾ ਰਾਣੀ , ਕਿਰਨਦੀਪ ਕੌਰ,  ਅਮਨਦੀਪ ਕੌਰ, ਗੁਰਬੰਸ ਕੌਰ , ਅਲਕਾ ਰਾਣੀ, ਗੁਰਸੇਵਕ ਸਿੰਘ,  ਬਲਜਿੰਦਰ ਸਿੰਘ ਲਾਈਬਰੇਰੀਅਨ, ਹਰਪ੍ਰੀਤ ਕੌਰ, ਸੰਦੀਪ ਸਿੰਘ ,ਮੋਹਰਾ ਸਿੰਘ, ਨਿਰਮਲ ਸਿੰਘ ਕੈਂਪਸ ਮੈਨੇਜਰ ਹਾਜਰ ਸਨ। ਸਮਾਗਮ ਦੇ ਅਖੀਰ ਵਿੱਚ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ। 

LEAVE A REPLY

Please enter your comment!
Please enter your name here