ਘਰੇਲੂ ਬਗੀਚੀ ਲਈ ਗਰਮ ਰੁੱਤ ਸਬਜ਼ੀਆਂ ਦੀ ਬੀਜ ਕਿੱਟ ਤਿਆਰ: ਸਹਾਇਕ ਡਾਇਰੈਕਟਰ ਬਾਗਬਾਨੀ

0
29

ਮਾਨਸਾ, 14 ਮਾਰਚ (ਸਾਰਾ ਯਹਾ,(ਬਲਜੀਤ ਸ਼ਰਮਾ) : ਬਾਗਬਾਨੀ ਵਿਭਾਗ, ਪੰਜਾਬ ਵੱਲੋਂ ਘਰੇਲੂ ਬਗੀਚੀ ਨੂੰ ਉਤਸ਼ਾਹਿਤ ਕਰਨ ਲਈ ਗਰਮ ਰੁੱਤ ਸਬਜ਼ੀਆਂ ਦੀ ਬੀਜ ਕਿੱਟ ਤਿਆਰ ਕੀਤੀ ਗਈ ਹੈ। ਇਕ ਕਿੱਟ ਨਾਲ 8 ਮਰਲੇ ਵਿਚ ਸਬਜੀ ਦੀ ਕਾਸ਼ਤ ਕੀਤੀ ਜਾ ਸਕਦੀ ਹੈ। ਜਿਸ ਨਾਲ 450 ਕਿੱਲੋ ਤਾਜ਼ੀ ਸਬਜ਼ੀ, ਜੋ ਕਿ 8 ਜੀਆਂ ਦੇ ਪਰਿਵਾਰ ਦੀ 6 ਮਹੀਨੇ ਦੀ ਲੋੜ ਨੂੰ ਪੂਰਾ ਕਰੇਗੀ ਦੀ ਪੈਦਾਵਾਰ ਕੀਤੀ ਜਾ ਸਕਦੀ ਹੈ।
    ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਡਾਇਰੈਕਟਰ ਬਾਗਬਾਨੀ, ਮਾਨਸਾ ਡਾ. ਤੇਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਲਈ ਵਿਭਾਗ ਨੂੰ 800 ਬੀਜ ਕਿੱਟਾਂ ਪ੍ਰਾਪਤ ਹੋਈਆਂ ਹਨ। ਘਰੇਲੂ ਬਗੀਚੀ ਲਗਾ ਕੇ ਕਿਸਾਨ ਵੀਰ ਘਰ ਲਈ ਲੋੜੀਂਦੀ ਸਬਜ਼ੀ ਅਤੇ ਜਹਿਰ ਰਹਿਤ ਸਬਜ਼ੀਆਂ ਪੈਦਾ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਕਿੱਟ ਵਿਚ ਘੀਆ ਕੱਦੂ, ਚੱਪਣ ਕੱਦੂ, ਹਲਵਾ ਕੱਦੂ, ਘੀਆ ਤੋਰੀ, ਟੀਂਡਾ, ਕਰੇਲਾ, ਭਿੰਡੀ, ਲੋਬੀਆ, ਤਰ, ਅਤੇ ਖੀਰੇ ਦੇ ਬੀਜ ਮੌਜੂਦ ਹਨ। ਇਨ੍ਹਾਂ ਬੀਜਾਂ ਨੂੰ ਇਸ ਕਿੱਟ ਦੇ ਅੰਦਰ ਦੱਸੀ ਗਈ ਵਿਊਂਤਬੰਦੀ ਨਾਲ ਹੀ ਲਗਾਇਆ ਜਾਵੇ। 
    ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿਚ ਆਮ ਵਿਅਕਤੀ ਨੂੰ ਤੰਦਰੁਸਤ ਰਹਿਣ ਲਈ ਸੰਤੁਲਿਤ ਖੁਰਾਕ ਜਿਸ ਵਿਚ ਵਿਟਾਮਿਨ, ਪ੍ਰੋਟੀਨ ਅਤੇ ਹੋਰ ਲੋੜੀਂਦੇ ਖੁਰਾਕੀ ਤੱਤ ਮੌਜੂਦ ਹੋਣ ਦਾ ਸੇਵਨ ਕਰਨਾ ਬਹੁਤ ਹੀ ਜਰੂਰੀ ਹੋ ਗਿਆ ਹੈ। ਹਰ ਵਿਅਕਤੀ ਨੂੰ ਪ੍ਰਤੀ ਦਿਨ 300 ਗਰਾਮ ਸਬਜ਼ੀਆਂ ਦੀ ਵਰਤੋ ਕਰਨੀ ਚਾਹੀਦੀ ਹੈ, ਜੋ ਸਾਡੇ ਰੋਜਾਨਾ ਦੇ ਲੋੜੀਂਦੇ ਤੱਤਾਂ ਦੀ ਪੂਰਤੀ ਕਰਦੀ ਹੈ।
    ਉਨ੍ਹਾਂ ਦੱਸਿਆ ਕਿ ਇਸ ਕਿੱਟ ਦੀ ਕੀਮਤ ਸਿਰਫ਼ 70 ਰੁਪਏ ਹੈ, ਜੋ ਕਿ ਦਫ਼ਤਰੀ ਕੰਮ-ਕਾਜ ਵਾਲੇ ਦਿਨ ਦਫ਼ਤਰ ਸਹਾਇਕ ਡਾਇਰੈਕਟਰ ਬਾਗਬਾਨੀ, ਮਾਨਸਾ ਅਤੇ ਬਾਗਬਾਨੀ ਵਿਕਾਸ ਅਫ਼ਸਰ, ਸਰਦੂਲਗੜ੍ਹ ਅਤੇ ਬੁਢਲਾਡਾ ਦੇ ਦਫ਼ਤਰ ਤੋਂ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ।

LEAVE A REPLY

Please enter your comment!
Please enter your name here