ਘਰ-ਘਰ ਰੁਜ਼ਗਾਰ ਮੁਹਿੰਮ ਤਹਿਤ ਲਗਾਏ ਜਾ ਰਹੇ ਰੁਜ਼ਗਾਰ ਮੇਲੇਆਂ ਦਾ ਨੌਜਵਾਨ ਲੈਣ ਲਾਹਾ – ਡਿਪਟੀ ਕਮਿਸ਼ਨਰ

0
30

ਮਾਨਸਾ, 14 ਨਵੰਬਰ (ਬਲਜੀਤ ਸ਼ਰਮਾ) : ਪੰਜਾਬ ਸਰਕਾਰ ਦੁਆਰਾ ਚਲਾਈ ਜਾ ਰਹੀ ਘਰ ਘਰ ਰੁਜ਼ਗਾਰ ਮੁਹਿੰਮ ਤਹਿਤ ਅੱਜ ਤੀਜੇ ਰਾਜ ਪੱਧਰੀ ਰੁਜ਼ਗਾਰ ਮੇਲੇ ਦੀ ਸ਼ੁਰੂਆਤ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਮਾਨਸਾ ਵਿਖੇ ਹੋਈ। ਮੇਲੇ ਦੇ ਪਹਿਲੇ ਦਿਨ 16 ਕੰਪਨੀਆਂ ਨੇ ਸ਼ਿਰਕਤ ਕੀਤੀ। ਇਸ ਮੇਲੇ ਵਿੱਚ ਤਕਰੀਬਨ 429 ਬੇਰੁਜ਼ਗਾਰ ਲੜਕੇ ਅਤੇ ਲੜਕੀਆਂ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ਤੋਂ ਪਹੁੰਚੇ, ਜਿਨ੍ਹਾਂ ਵਿੱਚੋਂ 391 ਲੜਕੇ ਲੜਕੀਆਂ ਨੇ ਇੰਟਰਵਿਊ ਦਿੱਤੀ ਅਤੇ ਉਨ੍ਹਾਂ ਵਿਚੋਂ 137 ਵੱਖ-ਵੱਖ ਕੰਪਨੀਆਂ ਵਿੱਚ ਨੌਕਰੀ ਲਈ ਚੁਣੇ ਗਏ। ਇਨ੍ਹਾਂ ਵਿਚੋਂ 59 ਉਮੀਦਵਾਰ ਵੱਖ-ਵੱਖ ਕੰਪਨੀਆਂ ਦੁਆਰਾ ਸ਼ਾਰਟਲਿਸਟ ਕੀਤੇ ਗਏ ਹਨ ਅਤੇ 23 ਉਮੀਦਵਾਰਾਂ ਨੇ ਸਵੈਰੁਜ਼ਗਾਰ ਲਈ ਸਹਿਮਤੀ ਦਿੱਤੀ ਹੈ।
ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਅੱਜ ਦੇ ਇਸ ਸਮਾਰੋਹ ਵਿਚ ਮਾਨਸਾ ਅਤੇ ਆਸ ਪਾਸ ਦੇ ਜ਼ਿਲ੍ਹਿਆਂ ਦੀਆਂ ਕੰਪਨੀਆਂ ਦੀ ਆਮਦ ਹੋਈ ਹੈ, ਜੋ ਕਿ ਤਕਰੀਬਨ 700 ਦੇ ਕਰੀਬ ਵੱਖ-ਵੱਖ ਨੌਕਰੀਆਂ ਲਈ ਨੌਜਵਾਨਾਂ ਦੀ ਚੋਣ ਕਰਨਗੀਆਂ। ਉਨ੍ਹਾਂ ਕਿਹਾ ਕਿ ਇਸ ਮੇਲੇ ਪ੍ਰਤੀ ਨੌਜਵਾਨਾਂ ਵਿਚ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ ਅਤੇ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਵੱਧ ਤੋਂ ਵੱਧ ਨੌਜਵਾਨ ਮੁੰਡੇ ਕੁੜੀਆਂ ਇਥੋਂ ਨੌਕਰੀਆਂ ਪ੍ਰਾਪਤ ਕਰਨਗੇ। ਉਨ੍ਹਾਂ ਕਿਹਾ ਕਿ 17 ਨਵੰਬਰ ਨੂੰ ਵੀ ਇਸ ਮੇਲੇ ਦੇ ਦੂਜੇ ਦਿਨ ਵੱਖ-ਵੱਖ ਕੰਪਨੀਆਂ ਆਉਣਗੀਆਂ ਅਤੇ ਨੌਕਰੀਆਂ ਲਈ ਬੱਚਿਆਂ ਦੀ ਚੋਣ ਕਰਨਗੀਆਂ। ਉਨ੍ਹਾਂ ਨੌਜਵਾਨਾਂ ਨੂੰ ਪ੍ਰੇਰਦਿਆਂ ਕਿਹਾ ਕਿ ਜੋ ਵੀ ਬੇਰੁਜ਼ਗਾਰ ਮੁੰਡੇ ਕੁੜੀਆਂ ਇਸ ਮੇਲੇ ਦੌਰਾਨ ਨੌਕਰੀਆਂ ਪ੍ਰਾਪਤ ਕਰਦੇ ਹਨ ਉਹ ਇਸ ਮੌਕੇ ਨੂੰ ਨਾ ਗਵਾਉਂਦੇ ਹੋਏ ਤੁਰੰਤ ਜੁਆਇਨ ਕਰਨ।
ਜ਼ਿਲ੍ਹਾ ਰੁਜ਼ਗਾਰ ਅਫ਼ਸਰ ਸ੍ਰੀ ਕ੍ਰਿਸ਼ਨ ਨਾਲ ਨੇ ਦੱਸਿਆ ਕਿ ਮੇਲੇ ਵਿਚ ਆਈਆਂ 16 ਵੱਖ-ਵੱਖ ਕੰਪਨੀਆਂ ਕੋਲ ਮੌਜੂਦ 861 ਅਸਾਮੀਆਂ ਲਈ ਬੇਰੁਜ਼ਗਾਰ ਲੜਕੇ ਲੜਕੀਆਂ ਦੀ ਇੰਟਰਵਿਊ ਲਈ ਗਈ ਜਿਸ ਦੌਰਾਨ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਨਾਹਰਾ ਵੱਲੋਂ 3, ਐਨਲਾਈਟਡ ਡਿਗਰੀ ਕਾਲਜ ਝੁਨੀਰ ਵੱਲੋਂ 2, ਤਲਵੰਡੀ ਸਾਬੋ ਪਾਵਰ ਪਲਾਂਟ ਲਿਮਟਡ ਵੱਲੋਂ 36, ਸ਼ਿਵਾ ਪ੍ਰੋਟੀਨ ਪ੍ਰਾਈਵੇਟ ਲਿਮਟਡ ਗੇਹਲੇ ਵੱਲੋਂ 17, ਸ਼ਿਵ ਸ਼ਕਤੀ ਗਰੁੱਪ ਆਫ਼ ਇੰਸਟੀਚਿਊਟ ਭੀਖੀ ਵੱਲੋਂ 19, ਸਮਰ ਫੀਲਡ ਸੀਨੀਅਰ ਸੈਕੰਡਰੀ ਸਕੂਲ ਮਾਨਸਾ ਵੱਲੋਂ 1, ਬਰਿਕਸ ਐਸੋਸ਼ੀਏਸ਼ਨ ਮਾਨਸਾ ਵੱਲੋਂ 10, ਚੈਕਮੇਟ ਸਰਵਿਸ ਲਿਮਟਡ ਬੜੋਦਾ ਵੱਲੋਂ 40, ਸਤਲੁਜ ਸਪਿਨਟੈਕਸ ਪ੍ਰਾਈਵੇਟ ਲਿਮਟਡ ਤਲਵੰਡੀ ਸਾਬੋ ਵੱਲੋਂ 8 ਅਤੇ ਆਰੀਆ ਸੀਨੀਅਰ ਸੈਕੰਡਰੀ ਸਕੂਲ ਮਾਨਸਾ ਵੱਲੋਂ ਇਕ ਉਮੀਦਵਾਰ ਦੀ ਚੋਣ ਕੀਤੀ ਗਈ।
ਉਨ੍ਹਾਂ ਕਿਹਾ ਕਿ ਇਸ ਮੇਲੇ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਮੇਲੇ ਵਿਚ ਸ਼ਾਮਲ ਹੋਣ ਵਾਲੇ ਨੌਜਵਾਨਾਂ ਦੇ ਮਾਰਗਦਰਸ਼ਨ ਲਈ ਸਟਾਫ਼ ਦੀ ਤਾਇਨਾਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮੇਲੇ ਵਿਚ ਭਾਗ ਲੈਣ ਵਾਲੇ ਲੜਕੇ ਲੜਕੀਆਂ ਨੂੰ ਕਿਸੇ ਵੀ ਕਿਸਮ ਦੀ ਕੋਈ ਦਿਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਉਮੀਦ ਕਰਦੇ ਹਾਂ ਕਿ ਬੇਰੁਜ਼ਗਾਰ ਇਸ ਮੇਲੇ ਦਾ ਵੱਧ ਤੋਂ ਵੱਧ ਲਾਹਾ ਲੈਣਗੇ।
ਇਸ ਮੌਕੇ ਸਹਾਇਕ ਕਮਿਸ਼ਨਰ (ਜ) ਸ੍ਰੀ ਨਵਦੀਪ ਕੁਮਾਰ, ਸਾਬਕਾ ਐਮ.ਐਲ.ਏ. ਸ੍ਰੀ ਮੰਗਤ ਰਾਏ ਬਾਂਸਲ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਜੇਸ਼ ਤ੍ਰਿਪਾਠੀ ਅਤੇ ਮੇਲੇ ਵਿਚ ਭਾਗ ਲੈਣ ਵਾਲੇ ਨੌਜਵਾਨ ਹਾਜ਼ਰ ਸਨ।


EDITED BY : SARA YAHA | | Last Updated : 6:30 pm 14 ਨਵੰਬਰ 2018

LEAVE A REPLY

Please enter your comment!
Please enter your name here