ਘਰ ਨੂੰ ਲੱਗੀ ਅੱਗ, ਬਜ਼ੁਰਗ ਜੋੜੇ ਦੀ ਜਿਊਂਦੇ ਸੜ ਕੇ ਮੌਤ

0
36

ਫਰੀਦਕੋਟ: ਫਰੀਦਕੋਟ ਦੀ ਅਧਿਆਪਕ ਕਲੋਨੀ ਵਿੱਚ ਇੱਕ ਘਰ ਨੂੰ ਅੱਗ ਲੱਗ ਗਈ। ਘਟਨਾ ਵਿੱਚ ਦੋ ਲੋਕਾਂ ਦੇ ਜਿਊਂਦੇ ਸੜਨ ਦੀ ਖ਼ਬਰ ਸਾਹਮਣੇ ਆਈ ਹੈ। ਮੌਕੇ ‘ਤੇ ਪਹੁੰਚੇ ਅੱਗ ਬੁਝਾਊ ਦਸਤੇ ਨੇ ਅੱਗ ‘ਤੇ ਤਾਂ ਕਾਬੂ ਪਾ ਲਿਆ ਪਰ ਤਦ ਤੱਕ ਅੱਗ ਦੀ ਲਪੇਟ ਵਿੱਚ ਆਉਣ ਨਾਲ ਦੋ ਲੋਕ ਜਿਊਂਦੇ ਸੜ ਚੁੱਕੇ ਸੀ।

ਦੱਸਿਆ ਜਾ ਰਿਹਾ ਕਿ ਇਸ ਘਰ ਵਿੱਚ ਇੱਕ ਬਜ਼ੁਰਗ ਜੋੜਾ ਰਹਿੰਦਾ ਸੀ। ਥਾਣਾ ਸਿਟੀ ਫਰੀਦਕੋਟ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਆਰੰਭ ਦਿੱਤੀ ਹੈ। ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here