

ਮਾਨਸਾ, 11 ਜਨਵਰੀ:- (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) ਆਮ ਆਦਮੀ ਪਾਰਟੀ ਦੇ ਆਸ਼ੂ ਬਾਂਸਲ ਜਿਲ੍ਹਾ ਮਾਨਸਾ ਦੇ ਟਰੇਂਡ ਵਿੰਗ ਦੇ ਚੇਅਰਮੈਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੈਂ ਧੰਨਵਾਦ ਕਰਦਾ ਹਾਂ ਆਮ ਆਦਮੀ ਪਾਰਟੀ ਦੀ ਹਾਈਕਮਾਂਡ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਹਲਕਾ ਵਿਧਾਇਕ ਡਾਕਟਰ ਵਿਜੈ ਸਿੰਗਲਾ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਭੁੱਚਰ ਦਾ ਜਿਨ੍ਹਾਂ ਨੇ ਆਮ ਲੋਕਾਂ ਨੂੰ ਵੱਡੇ ਵੱਡੇ ਅਹੁਦੇ ਦੇ ਕੇ ਸਨਮਾਨਿਤ ਕੀਤਾ ਹੈ।
ਮੈਂ ਵਧਾਈਆਂ ਦਿੰਦਾ ਹਾਂ ਮੇਰੇ ਸਾਥੀ ਮਨੋਜ ਗੋਇਲ ਹਲਕੇ ਦੇ ਵਪਾਰੀ ਵਿੰਗ ਦੇ ਚੇਅਰਮੈਨ, ਬਲਵਿੰਦਰ ਸੰਧੂ ਨੂੰ ਜਿਲ੍ਹਾ ਵਪਾਰੀ ਵਿੰਗ ਸਰਦੂਲਗੜ੍ਹ ਹਲਕੇ ਦੇ ਚੇਅਰਮੈਨ ਅਤੇ ਲਲਿਤ ਜੈਨ ਨੂੰ ਜਿਲ੍ਹਾ ਵਪਾਰੀ ਵਿੰਗ ਬੁਢਲਾਡਾ ਹਲਕੇ ਦੇ ਚੇਅਰਮੈਨ ਲਗਾਏ ਗਏ ਹਨ।
ਮੈਂ ਆਮ ਆਦਮੀ ਪਾਰਟੀ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ ਕਿ ਆਮ ਘਰਾਂ ਦੇ ਨੌਜਵਾਨਾਂ ਨੂੰ ਮਾਣ ਬਖਸ਼ਿਆ ਹੈ। ਜਿਹੜੇ ਅਹੁਦੇ ਕਰਕੇ ਅੱਜ ਸਾਡਾ ਇਹ ਮਾਣ ਸਤਿਕਾਰ ਦਿੱਤਾ ਗਿਆ ਹੈ। ਉਸ ਅਹੁਦੇ ਤੇ ਰਹਿੰਦੇ ਹੋਏ ਇਮਾਨਦਾਰੀ ਅਤੇ ਤਨਦੇਹੀ ਨਾਲ ਸੇਵਾ ਕਰਨ ਦਾ ਵਾਅਦਾ ਕਰਦੇ ਹਾਂ।
ਇਸ ਮੌਕੇ ਤੇ ਗੁਰਪ੍ਰੀਤ ਸਿੰਘ ਭੁੱਚਰ ਸਿੰਘ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਮਾਨਸਾ ਨੇ ਕਿਹਾ ਕਿ ਜਿਵੇਂ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਅਕਸਰ ਬਿਆਨ ਦਿੰਦੇ ਹਨ ਕਿ ਸਾਡੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ ਅਤੇ ਗਰੀਬ ਘਰਾਂ ਦੇ ਨੌਜਵਾਨਾਂ ਨੂੰ ਲੋਕ ਸੇਵਾ ਕਰਨ ਦਾ ਮੌਕਾ ਦਿੱਤਾ ਜਾਵੇਗਾ। ਅੱਜ ਨਵੇਂ ਅਹੁਦੇਦਾਰਾਂ ਨੂੰ ਅਹੁਦੇ ਦੇ ਕੇ ਮਾਣ ਸਤਿਕਾਰ ਬਖਸ਼ਿਆ ਹੈ ਉਸ ਲਈ ਆਪ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਜੀ, ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਜੀ ,ਪੰਜਾਬ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਜੀ, ਡਾ. ਸੰਦੀਪ ਪਾਠਕ ਜੀ, ਸਤਿੰਦਰ ਜੈਨ ਜੀ, ਪੰਜਾਬ ਪ੍ਰਧਾਨ ਅਮਨ ਅਰੋੜਾ ਜੀ, ਹਲਕਾ ਵਿਧਾਇਕ ਡਾਕਟਰ ਵਿਜੈ ਸਿੰਗਲਾ ਮਾਨਸਾ ਅਤੇ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਾਂ। ਸਾਡੀ ਪਾਰਟੀ ਹਮੇਸ਼ਾ ਹੀ ਕੰਮ ਕਰਨ ਵਾਲੇ ਵਰਕਰਾਂ ਨੂੰ ਸੇਵਾ ਕਰਨ ਦਾ ਮੌਕਾ ਦਿੰਦੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ * ਬੁਨਿਆਦੀ ਢਾਂਚੇ, ਸਿੱਖਿਆ, ਰੁਜ਼ਗਾਰ ਵਰਗੇ ਖੇਤਰਾਂ ‘ਚ ਲਗਾਤਾਰ ਜਾਰੀ ਹਨ ਵਿਕਾਸ ਕਾਰਜ!
* ਵੱਡੇ ਮੁਕਾਬਲਿਆਂ ‘ਚ ਸਾਡੇ ਬੱਚਿਆਂ ਦੀਆਂ ਕਾਮਯਾਬੀਆਂ ਸਿੱਖਿਆ ਖੇਤਰ ‘ਚ ਕੀਤੇ ਕੰਮਾਂ ਦੇ ਗਵਾਹ
* ਪੰਜਾਬ ਦੇ ਨੌਜਵਾਨਾਂ ਨੂੰ ਪੰਜਾਬ ‘ਚ ਹੀ ਉੱਜਲ ਭਵਿੱਖ ਦੇਣ ਲਈ ਸਾਡੀ ਸਰਕਾਰ ਲਗਾਤਾਰ ਯਤਨਸ਼ੀਲ ਹਨ।
ਮੈਂ ਸਾਰੇ ਅਹੁਦੇਦਾਰਾਂ ਨੂੰ ਵੀ ਬੇਨਤੀ ਕਰਦਾ ਹਾਂ ਕਿ ਪਾਰਟੀ ਲਈ ਕੰਮ ਇਮਾਨਦਾਰੀ ਤੇ ਤਨਦੇਹੀ ਕਰਨ।























