ਚੈਰੀਟੇਬਲ ਟਰੱਸਟ ਨੇ ਲਗਵਾਇਆ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਾਰਕਿੰਗ ਵਿੱਚ ਵਾਟਰ ਕੂਲਰ

0
3

ਮਾਨਸਾ, 25 ਮਈ (ਪੱਤਰ ਪੇਰ੍ਰਕਾ) : ਗਰਮੀ ਦੇ ਮੌਸਮ ਨੂੰ ਦੇਖਦੇ ਹੋਏ ਆਮ ਜਨਤਾ ਦੀ ਸਹੂਲਤ ਲਈ ਜੈ ਮਾਂ ਜਵਾਲਾ ਚੈਰੀਟੇਬਲ ਟਰੱਸਟ (ਰਜਿ.) ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਾਨਸਾ ਦੀ ਪਾਰਕਿੰਗ ਵਾਲੀ ਥਾਂ ਨੇੜੇ ਵਾਟਰ ਕੂਲਰ ਲਗਵਾਇਆ ਗਿਆ, ਜਿਸ ਨੂੰ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਬਲਵਿੰਦਰ ਸਿੰਘ ਧਾਲੀਵਾਲ ਨੇ ਸ਼ੁਰੂ ਕੀਤਾ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਧਾਲੀਵਾਲ ਨੇ ਕਿਹਾ ਕਿ ਇਹ ਟਰੱਸਟ ਦਾ ਬਹੁਤ ਹੀ ਵਧੀਆ ਉਪਰਾਲਾ ਹੈ। ਟਰੱਸਟ ਦੇ ਪ੍ਰਧਾਨ ਸ਼੍ਰੀ ਸਤੀਸ਼ ਕਾਲੂ ਨੇ ਦੱਸਿਆ ਕਿ ਇਸ ਟਰੱਸਟ ਵੱਲੋਂ ਸਮਾਜ ਭਲਾਈ ਦੇ ਕਈ ਕੰਮ ਕੀਤੇ ਜਾਂਦੇ ਹਨ। ਜਨਰਲ ਸਕੱਤਰ ਸ਼੍ਰੀ ਮੱਖਣ ਸਿੰਘ ਮਿੱਤਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਜਿਹਾ ਵਾਟਰ ਕੂਲਰ ਜਲਦ ਹੀ ਜਨਾਨਾ ਹਸਪਤਾਲ ਅਤੇ ਗਊਸ਼ਾਲਾ ਵਿਖੇ ਲਗਵਾਇਆ ਜਾ ਰਿਹਾ ਹੈ।
ਇਸ ਮੌਕੇ ਸਹਾਇਕ ਕਮਿਸ਼ਨਰ (ਜ) ਸ਼੍ਰੀ ਓਮ ਪ੍ਰਕਾਸ਼, ਸਿਵਲ ਸਰਜਨ ਮਾਨਸਾ ਡਾ. ਅਨੂਪ ਕੁਮਾਰ, ਐਸ.ਡੀ.ਐਮ. ਸਰਦੂਲਗੜ੍ਹ ਸ਼੍ਰੀ ਲਤੀਫ਼ ਅਹਿਮਦ ਤੋਂ ਇਲਾਵਾ ਟਰੱਸਟ ਦੇ ਮੈਂਬਰ ਮੌਜੂਦ ਸਨ।


EDITED BY : SARA YAHA | | Last Updated : 25 May 2018

LEAVE A REPLY

Please enter your comment!
Please enter your name here