

ਨਵੀਂ ਦਿੱਲੀ: ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਘੱਟੋ-ਘੱਟ ਆਮਦਨ ਦੀ ਗਰੰਟੀ ਦੇਣ ਦਾ ਵਾਅਦਾ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਜੇ ਪਾਰਟੀ ਜਿੱਤੀ ਤਾਂ ਸਰਕਾਰ ਦੇਸ਼ ਦੇ ਸਭ ਤੋਂ ਗਰੀਬ 20 ਫੀਸਦੀ ਲੋਕਾਂ ਨੂੰ 72 ਹਜ਼ਾਰ ਰੁਪਏ ਸਾਲਾਨਾ ਦਏਗੀ।
ਰਾਹੁਲ ਗਾਂਧੀ ਨੇ ਕਿਹਾ ਕਿ ਇਸ ਯੋਜਨਾ ਨਾਲ 5 ਕਰੋੜ ਪਰਿਵਾਰ ਯਾਨੀ 25 ਕਰੋੜ ਲੋਕਾਂ ਨੂੰ ਫਾਇਦਾ ਪੁੱਜੇਗਾ। ਉਨ੍ਹਾਂ ਕਿਹਾ ਕਿ ਉਹ ਦੋ ਤਰ੍ਹਾਂ ਦਾ ਭਾਰਤ ਨਹੀਂ ਚਾਹੁੰਦੇ। ਗਰੀਬਾਂ ਨੂੰ ਵੀ ਨਿਆਂ ਮਿਲਣਾ ਚਾਹੀਦਾ ਹੈ।

Rahul Gandhi: 5 crore families and 25 crore people will directly benefit from this scheme. All calculations have been done. There is no such scheme anywhere else in the worldANI✔@ANIRahul Gandhi: Congress party promises that India’s 20%,most poor families will get yearly 72,000 rupees in their bank accounts under minimum basic income guarantee scheme3032:06 PM – Mar 25, 2019Twitter Ads info and privacy337 people are talking about this
ਰਾਹੁਲ ਗਾਂਧੀ ਨੇ ਕਿਹਾ ਕਿ ਉਨ੍ਹਾਂ ਮੱਧ ਪ੍ਰਦੇਸ਼, ਛੱਤੀਸਗੜ੍ਹ ਤੇ ਰਾਜਸਥਾਨ ਵਿੱਚ ਕਰਜ਼ ਮੁਆਫ਼ੀ ਦਾ ਵਾਅਦਾ ਪੂਰਾ ਕਰਕੇ ਵਿਖਾਇਆ ਹੈ। ਸਾਡੀ ਸਰਕਾਰ ਬਣੀ ਤਾਂ ਘੱਟੋ-ਘੱਟ ਆਮਦਨ ਗਰੰਟੀ ਦਾ ਵਾਅਦਾ ਵੀ ਪੂਰਾ ਕੀਤਾ ਜਾਏਗਾ।
ਯਾਦ ਰਹੇ ਕਿ 1971 ਵਿੱਚ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਵੀ ‘ਗਰੀਬੀ ਹਟਾਓ’ ਦਾ ਨਾਅਰਾ ਦਿੱਤਾ ਸੀ। ਉਸ ਸਮੇਂ ਸਾਰੀਆਂ ਪਾਰਟੀਆਂ ਇੱਕਜੁਟ ਹੋ ਗਈਆਂ ਸੀ ਤੇ ਕਾਂਗਰਸ ਨੂੰ ਜਿੱਤ ਹਾਸਲ ਹੋਈ ਸੀ। ਹੁਣ ਰਾਹੁਲ ਗਾਂਧੀ ਨੇ ਵੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਆਪਣੀ ਦਾਦੀ ਦੀ ਰਣਨੀਤੀ ਅਪਣਾਉਂਦਿਆਂ ਦੇਸ਼ ਦੇ ਗ਼ਰੀਬਾਂ ਦੇ ਹੱਕ ਵਿੱਚ ਵੱਡਾ ਐਲਾਨ ਕੀਤਾ ਹੈ।
ਦੱਸ ਦੇਈਏ ਕਿ ਕੱਲ੍ਹ ਕਾਂਗਰਸ ਪਾਰਟੀ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰੇਗੀ। ਇਸ ਤੋਂ ਠੀਕ ਇੱਕ ਦਿਨ ਪਹਿਲਾਂ ਰਾਹੁਲ ਗਾਂਧੀ ਨੇ ਵੱਡਾ ਦਾਅਵਾ ਕੀਤਾ ਹੈ। ਇਸ ਤੋਂ ਇਲਾਵਾ ਕਾਂਗਰਸ ਰਾਈਟ ਟੂ ਹੈਲਥ ਦਾ ਵੀ ਦਾਅਵਾ ਕਰ ਸਕਦੀ ਹੈ।























