ਚੋਣਾਂ ਤੋਂ 48 ਘੰਟੇ ਪਹਿਲਾਂ ਵੀ ਕਿਸੇ ਵੀ ਸਰਵੇਖਣ ਜਾਂ ਓਪੀਨੀਅਨ ਪੋਲ ਨੂੰ ਦਿਖਾਉਣ ‘ਤੇ ਰਹੇਗੀ ਪਾਬੰਦੀ

0
20

ਚੰਡੀਗੜ, (ਸਾਰਾ ਯਹਾ,(ਬਲਜੀਤ ਸ਼ਰਮਾ) 10 ਅਪ੍ਰੈਲ: ਭਾਰਤੀ ਚੋਣ ਕਮਿਸ਼ਨ ਨੇ ਮਿਤੀ 11 ਅਪ੍ਰੈਲ, 2019 ਤੋਂ ਮਿਤੀ 19 ਮਈ, 2019 ਤੱਕ ਦੇਸ਼ ਭਰ ਵਿੱਚ ਐਗਜ਼ਿਟ ਪੋਲ ‘ਤੇ ਪਾਬੰਦੀ ਲਾਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਲੋਕ ਪ੍ਰਤੀਨਿਧ ਕਾਨੂੰਨ 1951 ਦੀ ਧਾਰਾ 126 ਏ ਅਨੁਸਾਰ ਮਿਤੀ 11 ਅਪ੍ਰੈਲ, 2019 ਨੂੰ ਸਵੇਰੇ 7 ਵਜੇ ਤੋਂ ਲੈ ਕੇ ਮਿਤੀ 19 ਮਈ, 2019 ਸ਼ਾਮ 6:30 ਵਜੇ ਤੱਕ ਕੋਈ ਵੀ ਐਗਜ਼ਿਟ ਪੋਲ ਨਹੀਂ ਕੀਤਾ ਜਾ ਸਕਦਾ ਅਤੇ ਨਾ ਹੀ ਕੋਈ ਪ੍ਰਿੰਟ ਜਾਂ ਇਲੈਕਟ੍ਰਾਨਿਕ ਮੀਡੀਆ ਅਤੇ ਹੋਰ ਕਿਸੇ ਵੀ ਸੰਚਾਰ ਸਾਧਨ ਉਪਰ ਐਗਜ਼ਿਟ ਪੋਲ ਨੂੰ ਦਿਖਾਇਆ ਨਹੀਂ ਜਾ ਸਕਦਾ ਹੈ।
ਬੁਲਾਰੇ ਨੇ ਅਗਾਂਹ ਹੋਰ ਸਪੱਸ਼ਟੀਕਰਨ ਦਿੰਦਿਆਂ ਦੱਸਿਆ ਕਿ ਚੋਣਾਂ ਵਾਲੇ ਖੇਤਰਾਂ ਵਿੱਚ ਚੋਣਾਂ ਤੋਂ 48 ਘੰਟੇ ਪਹਿਲਾਂ ਕੋਈ ਵੀ ਇਲੈਕਟ੍ਰਾਨਿਕ ਮੀਡੀਆ ਕਿਸੇ ਵੀ ਐਗਜ਼ਿਟ ਪੋਲ ਦੇ ਨਤੀਜੇ ਜਾਂ ਸਰਵੇਖਣ ਨੂੰ ਨਹੀਂ ਦਿਖਾ ਸਕੇਗਾ।
——-    
ਵਿ

LEAVE A REPLY

Please enter your comment!
Please enter your name here