ਚੋਣਾਂ ਸਬੰਧੀ ਸ਼ਿਕਾਇਤਾਂ ਤੋਂ ਲੈ ਕੇ ਵੋਟ ਸਬੰਧੀ ਹਰ ਜਾਣਕਾਰੀ ਆਪਣੇ ਮੋਬਾਇਲ ਤੇ ਪਾਓ: ਜ਼ਿਲ੍ਹਾ ਚੋਣ ਅਫ਼ਸਰ ਮਾਨਸਾ

0
41

ਮਾਨਸਾ, 09 ਅਪ੍ਰੈਲ (ਸਾਰਾ ਯਹਾ,(ਬਲਜੀਤ ਸ਼ਰਮਾ) : ਜਨਰਲ ਚੋਣਾਂ 2019 ਸਦਕਾ ਚੋਣ ਜ਼ਾਬਤੇ ਦੀ ਉਲੰਘਣਾਂ ਸਬੰਧੀ ਸ਼ਿਕਾਇਤ ਤੋਂ ਲੈ ਕੇ ਵੋਟਰ ਲਿਸਟਾਂ ਦੀਆਂ ਸੂਚੀਆਂ ਅਤੇ ਹੋਰ ਕਈ ਜਾਣਕਾਰੀਆਂ ਭਾਰਤੀ ਚੋਣ ਕਮਿਸ਼ਨ ਵੱਲੋਂ ਮੋਬਾਇਲ ਐਪਲੀਕੇਸ਼ਨਾਂ ਰਾਹੀਂ ਆਮ ਵੋਟਰ ਨੂੰ ਘਰ ਬੈਠੇ ਹੀ ਮੁਹੱਈਆ ਕਰਵਾਈ ਜਾ ਰਹੀਆਂ ਹਨ। ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣਾਂ ਨਾਲ ਸਬੰਧਤ ਕੰਮਾਂ ਨੂੰ ਸੁਖਾਲਾ ਬਨਾਉਣ ਅਤੇ ਨਾਗਰਿਕਾਂ ਦੀ ਸਹੂਲਤ ਦੇ ਉਦੇਸ਼ ਨਾਲ ਕਈ ਮੋਬਾਇਲ ਐਪਲੀਕੇਸ਼ਨਾਂ ਤਿਆਰ ਕੀਤੀਆਂ ਹਨ। ਜ਼ਿਲ੍ਹੇ ਦੇ ਨਾਗਰਿਕਾਂ ਨੂੰ ਇਨ੍ਹਾਂ ਸਹੁਲਤ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ। ਇਹ ਸੱਦਾ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਨਸਾ ਮਿਸ ਅਪਨੀਤ ਰਿਆਤ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਜਿੱਥੇ ਨਾਗਰਿਕਾਂ ਦੀ ਸਹੂਲਤ ਲਈ ਮੋਬਾਇਲ ਐਪਲੀਕੇਸ਼ਨ ਬਣਾਈਆਂ ਗਈਆਂ ਹਨ ਉੱਥੇ ਨਾਲ ਹੀ ਸਿਆਸੀ ਪਾਰਟੀਆਂ ਨੂੰ ਇਕਸਾਰ ਪ੍ਰਣਾਲੀ ਰਾਹੀਂ ਪ੍ਰਵਾਨਗੀਆਂ ਦੇਣ ਲਈ ਵੀ ਪ੍ਰੋਗਰਾਮ ਬਣਾਏ ਗਏ ਹਨ।ਜ਼ਿਲ੍ਹਾ ਚੋਣ ਅਫ਼ਸਰ ਮਿਸ ਅਪਨੀਤ ਰਿਆਤ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਸ਼ੁਰੂ ਕੀਤੀਆਂ ਐਪਲੀਕੇਸ਼ਨਾਂ ਵਿੱਚੋਂ ਇੱਕ ‘ਸੁਵਿਧਾ ਐਪ’ ਹੈ। ਉਮੀਦਵਾਰਾਂ ਅਤੇ ਰਾਜਨੀਤਿਕ ਪਾਰਟੀਆਂ ਵੱਲੋਂ ਮੀਟਿੰਗ, ਰੈਲੀਆਂ ਆਦਿ ਕਰਨ ਤੋਂ ਪਹਿਲਾਂ ਮਨਜ਼ੂਰੀਆਂ ਲੈਣ ਸਬੰਧੀ ਅਪਲਾਈ ਕਰਨ ਲਈ ਇਹ ਇੱਕ ਸਿੰਗਲ ਵਿੰਡੋ ਸਿਸਟਮ ਹੈ। ਇਹ ਸਾਰੀ ਕਾਰਵਾਈ ਐਂਡਰਾਇਡ ਐਪ ਜ਼ਰੀਏ ਵੀ ਕੀਤੀ ਜਾ ਸਕਦੀ ਹੈ। ਭਾਰਤੀ ਚੋਣ ਕਮਿਸ਼ਨ ਵੱਲੋਂ ਉਮੀਦਵਾਰਾਂ/ਪਾਰਟੀਆਂ ਦੁਆਰਾ ਬੇਨਤੀ  ਕਰਨ ਦੇ 24 ਘੰਟੇ ਅੰਦਰ ਮਨਜ਼ੂਰੀਆਂ ਦੇਣ ਸਬੰਧੀ ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ। ਇਸ ਐਪ ਰਾਹੀਂ ਜ਼ਿਲ੍ਹਾ ਮਾਨਸਾ ‘ਚ ਹੁਣ ਤੱਕ 12 ਪ੍ਰਵਾਨਗੀਆਂ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕੁੱਲ 14 ਪ੍ਰਵਾਨਗੀਆਂ ਪ੍ਰਾਪਤ ਹੋਈਆਂ ਸਨ, ਜਿੰਨ੍ਹਾਂ ਵਿਚੋਂ 1 ਰਿਜੈਕਟ ਕਰ ਦਿੱਤੀ ਗਈ ਹੈ ਅਤੇ ਦੂਜੀ ਵਿਚਾਰ ਅਧੀਨ ਹੈ।ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਸੀ-ਵਿਜਿਲ ਨਾਮੀ ਇੱਕ ਹੋਰ ਮਹੱਤਵਪੂਰਨ ਐਪ ਟਾਈਮ-ਸਟੈਂਪਡ, ਆਦਰਸ਼ ਚੋਣ ਜ਼ਾਬਤੇ ਦੇ ਪ੍ਰਮਾਣ ਅਧਾਰਤ ਸਬੂਤ/ਖ਼ਰਚਾ ਹੱਦ ਦੀ ਉਲੰਘਣਾ, ਆਟੋ ਲੋਕੇਸ਼ਨ ਡਾਟਾ ਨਾਲ ਲਾਈਵ ਫੋਟੋ/ਵੀਡੀਓ ਦੀ ਸਹੂਲਤ ਪ੍ਰਦਾਨ ਕਰਦੀ ਹੈ। ਕੋਈ ਵੀ ਨਾਗਰਿਕ ਮੋਬਾਇਲ ਐਪ ਜ਼ਰੀਏ ਸ਼ਿਕਾਇਤ ਦਰਜ ਕਰਵਾ ਸਕਦਾ ਹੈ। ਇਸ ਉਪਰੰਤ ਉੱਡਣ ਦਸਤੇ ਮਾਮਲੇ ਦੀ ਪੜਤਾਲ ਕਰਦੇ ਹਨ ਅਤੇ ਰਿਟਰਨਿੰਗ ਅਫ਼ਸਰ ਫੈਸਲਾ ਲੈਂਦਾ ਹੈ। ਸੀਵਿਜ਼ਲ ਦਾ ਸਟੇਟਸ ਸੀਵਿਜ਼ਲ ਸ਼ਿਕਾਇਤਕਰਤਾ ਨਾਲ ਨਿਰਧਾਰਿਤ ਸਮਾਂ ਸੀਮਾ ਅੰਦਰ ਸਾਂਝਾ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਐਪ ਰਹੀਂ ਹੁਣ ਤੱਕ 10 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ ਜਿੰਨ੍ਹਾਂ ਵਿਚੋਂ 6 ਦਾ ਨਿਪਟਾਰਾ ਕਰ ਦਿੱਤਾ ਗਿਆ ਹੈ ਅਤੇ ਬਾਕੀ ਦੀਆਂ ਚਾਰ ਡਰਾਪ ਕਰ ਦਿੱਤੀਆ ਗਈਆਂ ਹਨ।ਵੋਟਰਾਂ ਨੂੰ ਉਨ੍ਹਾਂ ਦੀ ਸੂਚੀ ਵਿਚ ਉਨ੍ਹਾਂ ਦੇ ਵੇਰਵੇ ਆਸਾਨ ਤਰੀਕੇ ਨਾਲ ਮੁਹੱਈਆ ਕਰਵਾਉਣ ਲਈ ‘ਵੋਟਰ ਹੈਲਪਲਾਈਨ’ ਨਾਮੀ ਇੱਕ ਹੋਰ ਐਂਡਰਾਇਡ ਅਧਾਰਿਤ ਮੋਬਾਇਲ ਐਪ ਦੀ ਸ਼ੁਰੂਆਤ ਵੀ ਕੀਤੀ ਗਈ ਹੈ। ਇਹ ਐਪ ਸਾਰੇ ਨਾਗਰਿਕਾਂ ਨੂੰ ਵੋਟਰ ਸੂਚੀ ਵਿੱਚ ਆਪਣਾ ਨਾਮ ਲੱਭਣ, ਆਨਲਾਈਨ ਫਾਰਮ ਜਮਾਂ ਕਰਵਾਉਣ, ਐਪਲੀਕੇਸ਼ਨ ਦਾ ਸਟੇਟਸ ਚੈੱਕ ਕਰਨ,  ਮੋਬਾਇਲ ਐਪ ‘ਤੇ ਸ਼ਿਕਾਇਤ ਦਰਜ ਕਰਵਾਉਣ ਅਤੇ ਜਵਾਬ ਹਾਸਲ ਕਰਨ ਦੇ ਨਾਲ ਨਾਲ ਬੂਥ ਲੈਵਲ ਅਧਿਕਾਰੀਆਂ, ਚੋਣ ਰਜਿਸਟ੍ਰੇਸ਼ਨ ਅਧਿਕਾਰੀਆਂ ਅਤੇ ਜਿਲ੍ਹਾ ਚੋਣ ਅਫ਼ਸਰਾਂ ਨਾਲ ਸੰਪਰਕ ਕਰਨ ਸਬੰਧੀ ਵੇਰਵੇ ਹਾਸਲ ਕਰਨ ਦੀ ਸਹੂਲਤ ਪ੍ਰਦਾਨ ਕਰਦੀ ਹੈ। ਇਹ ਸਾਰੀ ਜਾਣਕਾਰੀ ਤੁਸੀਂ ਵੋਟਰ ਹੈਲਪਲਾਈਨ ਮੋਬਾਇਲ ਐਪ ਜਾਂ ਮਮਮ.ਅਡਤਬ.ਜਅ  ਪੋਰਟਲ ਜਾਂ 1950 ਹੈਲਪਲਾਈਨ ਨੰਬਰ ‘ਤੇ ਕਾਲ ਕਰਕੇ ਹਾਸਲ ਕਰ ਸਕਦੇ ਹੋ। ਇਸੇ ਤਰਜ਼ ‘ਤੇ ਨਾਗਰਿਕ 1950 ‘ਤੇ ਐਸ.ਐਮ.ਐਸ. ਭੇਜ ਕੇ ਐਸ.ਐਮ.ਐਸ. ਸੇਵਾ ਦਾ ਲਾਭ ਵੀ ਉਠਾ ਸਕਦੇ ਹਨ ਅਤੇ ਇਹ ਬਿਲਕੁਲ ਮੁਫ਼ਤ ਹੈ। ਇਸ ਮੋਬਾਇਲ ਐਪ ਜ਼ਰੀਏ ਸਾਰੇ ਫਾਰਮ, ਨਤੀਜੇ, ਉਮੀਦਵਾਰ ਦਾ ਹਲਫ਼ਨਾਮਾ, ਪ੍ਰੈਸ ਨੋਟ, ਵੋਟਰ ਜਾਗਰੂਕਤਾ ਅਤੇ ਹੋਰ ਮਹੱਤਵਪੂਰਨ ਨਿਰਦੇਸ਼ ਆਦਿ ਸਹੂਲਤਾਂ ਉਪਲੱਬਧ ਹੋ ਜਾਂਦੀਆਂ ਹਨ।ਜ਼ਿਲ੍ਹਾ ਚੋਣ ਅਫ਼ਸਰ ਮਿਸ ਅਪਨੀਤ ਰਿਆਤ ਨੇ ਅੱਗੇ ਦੱਸਿਆ ਕਿ ਇਸਦੇ ਨਾਲ ਹੀ ਦਿਵਿਆਂਗ (ਅੰਗਹੀਣ) ਲੋਕਾਂ ਲਈ (ਪੀ.ਡਬਲਿਊ.ਡੀਜ਼) ਦੀ ਸਹੂਲਤ ਲਈ ‘ਪੀ.ਡਬਲਿਊ.ਡੀ. ਐਪ’ ਵੀ ਸ਼ੁਰੂ ਕੀਤੀ ਗਈ ਹੈ। ਇਸ ਐਪ ਵਿਚ ਦਿਵਿਆਂਗ ਲੋਕ ਨਵੀਂ ਰਜਿਸਟ੍ਰੇਸ਼ਨ ਲਈ ਬੇਨਤੀ ਕਰਨ, ਪਤੇ ਵਿੱਚ ਤਬਦੀਲੀ, ਵੇਰਵੇ ਵਿੱਚ ਤਬਦੀਲੀ ਅਤੇ ਆਪਣੇ ਆਪ ਨੂੰ ਪੀ.ਡਬਲਿਊ.ਡੀ ਵਜੋਂ ਮਾਰਕ ਕਰਨ ਦੀਆਂ ਸਹੂਲਤਾਂ ਉਪਲੱਬਧ ਕਰਵਾਉਂਦੀ ਹੈ। ਪੀ.ਡਬਲਿਊ.ਡੀਜ਼ ਨੇ ਸਿਰਫ਼ ਆਪਣੇ ਸੰਪਰਕ ਸਬੰਧੀ ਵੇਰਵੇ ਭਰਨੇ ਹਨ ਅਤੇ ਫਿਰ ਉਨਾਂ ਨੂੰ ਡੋਰਸਟੈੱਪ ਫੈਸਿਲਟੀ ਪ੍ਰਦਾਨ ਕਰਨਾ ਬੂਥ ਲੈਵਲ ਅਫ਼ਸਰ ਦੀ ਜ਼ਿੰਮੇਵਾਰੀ ਹੋਵੇਗੀ। 

NO COMMENTS