ਚੋਣ ਕਮਿਸ਼ਨ ਵੱਲੋਂ ਪੰਜਾਬ ਦੇ 225 ਪੁਲਿਸ ਅਫਸਰਾਂ ਨੂੰ ਰਾਹਤ

0
66

ਚੰਡੀਗੜ੍ਹ: ਚੋਣ ਕਮਿਸ਼ਨ ਨੇ ਪੰਜਾਬ ਦੇ ਸਵਾ ਦੋ ਸੌ ਐਸਪੀ ਤੇ ਡੀਐਸਪੀ ਰੈਂਕ ਦੇ ਪੁਲਿਸ ਅਫ਼ਸਰਾਂ ਨੂੰ ਵੱਡੀ ਰਾਹਤ ਦਿੱਤੀ ਹੈ। ਚੋਣ ਕਮਿਸ਼ਨ ਨੇ ਉਨ੍ਹਾਂ ਦੀਆਂ ਤਾਇਨਾਤੀਆਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਯਾਦ ਰਹੇ ਕੈਪਟਨ ਸਰਕਾਰ ਵੱਲੋਂ 10 ਮਾਰਚ ਨੂੰ ਚੋਣ ਜ਼ਾਬਤੇ ਵਾਲੇ ਦਿਨ ਹੀ ਇਨ੍ਹਾਂ ਪੁਲਿਸ ਅਫ਼ਸਰਾਂ ਦੀਆਂ ਤਾਇਨਾਤੀਆਂ ਕੀਤੀਆਂ ਸੀ। ਇਸ ਕਾਰਨ ਕਮਿਸ਼ਨ ਨੇ ਵੱਡੀ ਗਿਣਤੀ ਪੁਲਿਸ ਅਫ਼ਸਰਾਂ ਨੂੰ ਨਵੀਆਂ ਥਾਵਾਂ ’ਤੇ ਜੁਆਇਨ ਨਹੀਂ ਹੋਣ ਦਿੱਤਾ ਸੀ। ਪੁਲਿਸ ਵੱਲੋਂ ਇੰਸਪੈਕਟਰਾਂ ਤੋਂ ਡੀਐਸਪੀ ਤੇ ਡੀਐਸਪੀ ਤੋਂ ਐਸਪੀ ਰੈਂਕ ’ਤੇ ਪਦ ਉੱਨਤੀਆਂ ਕਰਕੇ ਇਹ ਤਾਇਨਾਤੀਆਂ ਕੀਤੀਆਂ ਗਈਆਂ ਸਨ।

ਪੁਲਿਸ ਵਿਭਾਗ ਵੱਲੋਂ 269 ਅਫ਼ਸਰਾਂ ਦੇ ਤਬਾਦਲੇ ਤੇ ਤਾਇਨਾਤੀਆਂ ਕੀਤੀਆਂ ਗਈਆਂ ਹਨ। ਇਨ੍ਹਾਂ ਵਿੱਚੋਂ ਕਈਆਂ ਨੇ ਤਾਂ ਨਵੀਆਂ ਥਾਵਾਂ ’ਤੇ ਜੁਆਇਨ ਕਰ ਲਿਆ ਸੀ ਜਦਕਿ 225 ਦੇ ਕਰੀਬ ਅਧਿਕਾਰੀ ਜੁਆਇਨ ਨਹੀਂ ਕਰ ਸਕੇ ਸੀ। ਕਮਿਸ਼ਨ ਦੇ ਇਸ ਫ਼ੈਸਲੇ ਤੋਂ ਬਾਅਦ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਸੁੱਖ ਦਾ ਸਾਹ ਲਿਆ ਹੈ ਕਿਉਂਕਿ ਕਮਿਸ਼ਨ ਵੱਲੋਂ ਅੜਿੱਕਾ ਖੜ੍ਹਾ ਕੀਤੇ ਜਾਣ ਕਾਰਨ ਪਿਛਲੇ ਪੂਰੇ ਮਹੀਨੇ ਤੋਂ ਇਹ ਅਫ਼ਸਰ ਵਿਹਲੇ ਬੈਠੇ ਹਨ।

ਚੋਣ ਕਮਿਸ਼ਨ ਨੇ ਪੁਲਿਸ ਤੋਂ ਇਨ੍ਹਾਂ ਤਾਇਨਾਤੀਆਂ ਦਾ ਆਧਾਰ ਪੁੱਛਿਆ ਤਾਂ ਸਰਕਾਰ ਵੱਲੋਂ 8 ਅਪਰੈਲ ਨੂੰ ਲਿਖੇ ਪੱਤਰ ਰਾਹੀਂ ਜ਼ਿਆਦਾਤਰ ਤਾਇਨਾਤੀਆਂ ਬਿਊਰੋ ਆਫ਼ ਇਨਵੈਸਟੀਗੇਸ਼ਨ ’ਚ ਕੀਤੀਆਂ ਹੋਣ ਕਰਕੇ ਪ੍ਰਵਾਨਗੀ ਮੰਗੀ ਗਈ। ਪੁਲਿਸ ਅਧਿਕਾਰੀਆਂ ਵੱਲੋਂ ਇਹ ਵੀ ਤਰਕ ਦਿੱਤਾ ਗਿਆ ਕਿ 10 ਮਾਰਚ ਨੂੰ ਜਿਨ੍ਹਾਂ ਪੁਲਿਸ ਅਫ਼ਸਰਾਂ ਦੀਆਂ ਤਾਇਨਾਤੀਆਂ ਕੀਤੀਆਂ ਗਈਆਂ ਉਨ੍ਹਾਂ ਅਸਾਮੀਆਂ ਦਾ ਚੋਣਾਂ ਨਾਲ ਕੋਈ ਸਬੰਧ ਨਹੀਂ।

LEAVE A REPLY

Please enter your comment!
Please enter your name here