‘ਚੋਣ ਜ਼ਾਬਤੇ ਦੇ ਮੱਦੇਨਜ਼ਰ 4 ਸਤੰਬਰ ਤੱਕ ਜਮ੍ਹਾ ਕਰਵਾਇਆ ਜਾਵੇ ਅਸਲਾ’

0
59

ਵਲਟੋਹਾ (ਸਾਰਾ ਯਹਾ )— ਪੰਜਾਬ ਵਿਚ 19 ਸਤੰਬਰ ਨੂੰ ਹੋਣ ਜਾ ਰਹੀਆਂ ਪੰਚਾਇਤ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਮੱਦੇਨਜ਼ਰ ਸੂਬੇ ਵਿਚ ਚੋਣ ਜ਼ਾਬਤਾ ਲਾਗੂ ਹੋਣ ‘ਤੇ ਸਮੂਹ ਅਸਲਾ ਧਾਰਕ ਆਪਣਾ ਅਸਲਾ 4 ਸਤੰਬਰ ਤਕ ਨਜ਼ਦੀਕੀ ਥਾਣੇ ਜਾਂ ਗੰਨ ਹਾਊਸ ਵਿਚ ਤੁਰੰਤ ਜਮ੍ਹਾਂ ਕਰਵਾਉਣ ਤਾਂ ਜੋ ਕਾਨੂੰਨ ਵਿਵਸਥਾ ਨੂੰ ਬਹਾਲ ਰੱਖਿਆ ਜਾ ਸਕੇ। ਜਾਣਕਾਰੀ ਦਿੰਦਿਆਂ ਥਾਣਾ ਮੁਖੀ ਹਰਚੰਦ ਸਿੰਘ ਨੇ ਦੱਸਿਆ ਕਿ ਚੋਣਾਂ ਨੂੰ ਲੈ ਕੇ ਮਾਣਯੋਗ ਚੋਣ ਕਮਿਸ਼ਨ ਵੱਲੋਂ ਸਖਤ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਚੋਣਾਂ ਅਮਨ ਅਮਾਨ ਨਾਲ ਨੇਪਰੇ ਚੜਾਉਣ ਲਈ ਸਮੂਹ ਅਸਲਾ ਧਾਰਕ ਆਪਣਾ ਅਸਲਾ ਥਾਣੇ ਜਾਂ ਗੰਨ ਹਾਊਸ ਵਿਚ ਜਮ੍ਹਾ ਕਰਵਾਉਣ। ਥਾਣਾ ਮੁਖੀ ਨੇ ਦੱਸਿਆ ਕਿ ਅਸਲਾ ਜਮ੍ਹਾਂ ਕਰਵਾਉਣ ਲਈ ਥਾਣਾ ਵਲਟੋਹਾ ਵਿਖੇ ਵਧੀਕ ਮੁਨਸ਼ੀ ਇੰਦਰਜੀਤ ਸਿੰਘ ਨੂੰ ਤਾਇਨਾਤ ਕੀਤਾ ਗਿਆ ਹੈ ਜੋ ਹਰ ਰੋਜ਼ ਸਵੇਰ 8 ਤੋਂ ਸ਼ਾਮ 8 ਵਜੇ ਤੱਕ ਅਸਲਾ ਜਮ੍ਹਾਂ ਕਰਕੇ ਰਸੀਦ ਦੇਵੇਗਾ। ਉਨ੍ਹਾਂ ਤਾੜਨਾ ਕੀਤੀ ਕਿ ਜੇਕਰ ਕਿਸੇ ਨੇ 4 ਸਤੰਬਰ ਤੱਕ ਅਸਲਾ ਜਮ੍ਹਾਂ ਨਾ ਕਰਵਾਇਆ ਤਾਂ ਚੋਣ ਕਮਿਸ਼ਨ ਦੇ ਆਦੇਸ਼ਾਂ ‘ਤੇ ਉਸ ਦਾ ਲਾਇਸੰਸ ਰੱਦ ਕਰਕੇ ਬਕਾਇਦਾ ਮੁਕੱਦਮਾ ਵੀ ਦਰਜ ਕੀਤਾ ਜਾਵੇਗਾ।


DITED BY : SARA YAHA | | Last Updated :7:00 pm 2 September  2018

LEAVE A REPLY

Please enter your comment!
Please enter your name here