ਜਗਸੀਰ ਮੀਰਪੁਰ ਨੇ ਰਾਜਾ ਵਿੜੰਗ ਦੇ ਹੱਕ ਚ ਨੁੱਕੜ ਮੀਟਿੰਗਾਂ ਕੀਤੀਆਂ

0
22

ਸਰਦੂਲਗੜ੍ਹ 10 ਮਈਲੋਕ ਸਭਾ ਹਲਕਾ ਬਠਿੰਡਾ ਤੋਂ ਕਾਂਗਰਸੀ ਉਮੀਦਵਾਰ ਰਾਜਾ ਵੜਿੰਗ ਭਾਰੀ ਬਹੁਮੱਤ ਨਾਲ ਜਿੱਤ ਪ੍ਰਾਪਤ ਕਰੇਗਾ, ਉਕਤ ਸ਼ਬਦਾਂ ਦਾ ਪ੍ਰਗਟਾਵਾ ਲੋਕ ਸਭਾ  ਹਲਕਾ ਬਠਿੰਡਾ ਦੇ ਯੂਥ ਪ੍ਰਧਾਨ ਜਗਸੀਰ ਸਿੰਘ ਮੀਰਪੁਰ ਨੇ ਕਾਂਗਰਸੀ ਉਮੀਦਵਾਰ ਰਾਜਾ ਵੜਿੰਗ ਦੇ ਹੱਕ ਵਿੱਚ ਨੁੱਕੜ ਮੀਟਿੰਗਾਂ ਕਰਦਿਆਂ ਸਰਦੂਲਗੜ੍ਹ ਹਲਕੇ ਦੇ ਪਿੰਡ ਚਹਿਲਾਵਾਲਾ ਅਤੇ ਧਿੰਗੜ ਵਿੱਚ ਕੀਤਾ। ਉਨ੍ਹਾਂ ਕਿਹਾ ਕਿ  ਬਠਿੰਡਾ ਲੋਕ ਸਭਾ ਸੀਟ ਤੇ ਕਾਂਗਰਸੀ ਦੇ ਨੌਜਵਾਨ ਵਰਕਰ ਰਾਜਾ ਬੜਿੰਗ ਦੇ ਹੱਕ ਵਿਚ ਦਿਨ ਰਾਤ ਇਕ ਕਰਕੇ ਚੋਣ ਪ੍ਰਚਾਰ ਕਰ ਰਿਹਾ ਹੈ ਤਾਂ ਕਿ ਕਾਂਗਰਸੀ ਉਮੀਦਵਾਰ ਨੂੰ ਭਾਰੀ ਲੀਡ ਨਾਲ ਜਿਤਾਇਆ ਜਾ ਸਕੇ।  ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਕੇਂਦਰ ਵਿੱਚ ਕਾਂਗਰਸ ਦੀ ਸਰਕਾਰ ਬਣ ਜਾਵੇਗੀ ਅਤੇ ਰਾਜਾ ਵੜਿੰਗ ਬਠਿੰਡਾ ਤੋਂ ਲੋਕ ਸਭਾ ਸੀਟ ਜਿੱਤ ਕੇ ਕੇਂਦਰ ਵਿੱਚ ਵਜ਼ੀਰ ਹੋਣਗੇ ਜਿਸ ਨਾਲ ਪੂਰੇ ਇਲਾਕੇ ਦਾ ਵਿਕਾਸ ਪਹਿਲ ਦੇ ਆਧਾਰ ਤੇ ਕਰਵਾਇਆ ਜਾਵੇਗਾ। ਇਸ ਲਈ ਉਨ੍ਹਾਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਆਪਣਾ ਹਰ ਇੱਕ ਕੀਮਤੀ ਵੋਟ ਕਾਂਗਰਸ ਪਾਰਟੀ ਨੂੰ ਦਿਓ ਤਾਂ ਕਿ ਦੇਸ਼ ਦਾ ਭਵਿੱਖ ਸੁਨਹਿਰੀ ਹੋ ਸਕੇ। ਇਸ ਮੌਕੇ ਉਨ੍ਹਾਂ ਨਾਲ  ਕੁਲਦੀਪ ਸਿੰਘ, ਗੋਗੀ ਸੰਧੂ, ਭੋਲਾ ਸਿੰਘ ਫੱਤਾ ਦਰਸ਼ਨ ਮੈਂਬਰ, ਸਾਬਕਾ ਸਰਪੰਚ ਬਲਜੀਤ ਸਿੰਘ ਧਿੰਗੜ, ਡਾਕਟਰ ਸੇਵਕ ਸਿੰਘ, ਬਿੰਦੀ ਧਿੰਗੜ, ਕਲੱਬ ਪ੍ਰਧਾਨ ਸ਼ਗਨਜੀਤ ਬਾਵਾ, ਲਖਵਿੰਦਰ ਸਿੰਘ, ਬਲਵਿੰਦਰ ਸਿੰਘ ਪੰਚ, ਮੀਤ ਪ੍ਰਧਾਨ ਬਲਵੀਰ ਮੈਂਬਰ, ਪੰਚ ਵਕੀਲ ਸਿੰਘ ਆਦਿ ਹਾਜ਼ਰ ਸਨ ।

LEAVE A REPLY

Please enter your comment!
Please enter your name here